
ਮ੍ਰਿਤਕ ਸਿਰ ਬੈਂਕ ਅਤੇ ਆੜ੍ਹਤੀਏ ਦਾ ਸੀ ਕਰਜ਼ਾ
ਬਰਨਾਲਾ: ਬਰਨਾਲਾ ਦੇ ਪਿੰਡ ਹਰੀਗੜ੍ਹ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਕੇਂਦਰੀ ਜੇਲ 'ਚ ਸਰਚ ਅਭਿਆਨ, ਨਸ਼ੇ ਦੀ ਖੇਪ ਤੇ 2 ਮੋਬਾਈਲ ਬਰਾਮਦ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਗੁਰਦੀਪ ਸਿੰਘ ਨੇ ਸਵੇਰੇ ਤਕਰੀਬਨ ਚਾਰ ਕੁ ਵਜੇ ਬਿਜਲੀ ਵਾਲੀ ਤਾਰ ਨਾਲ ਹੱਥ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਪੰਜਾਬ ਪਹੁੰਚੀ ਨੌਜਵਾਨ ਦੀ ਦੇਹ ਦਾ ਕੀਤਾ ਗਿਆ ਸਸਕਾਰ, ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
ਮ੍ਰਿਤਕ ਦੇ ਸਿਰ ਬੈਂਕ ਅਤੇ ਆੜ੍ਹਤੀਏ ਦਾ ਕਰਜ਼ਾ ਸੀ, ਜਿਸ ਕਰ ਕੇ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।