ਪਰਾਲੀ ਨੂੰ ਬਾਗ਼ਾਂ ਵਿਚ ਮਲਚਿੰਗ ਦੇ ਤੌਰ 'ਤੇ ਵੀ ਵਰਤਿਆ ਜਾ ਸਕਦੈ
Published : Nov 22, 2020, 9:39 am IST
Updated : Nov 22, 2020, 9:39 am IST
SHARE ARTICLE
Straw can also be used as mulching in gardens
Straw can also be used as mulching in gardens

ਪੰਜਾਬ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਅਗਲੀ ਫ਼ਸਲ ਦੀ ਬਿਜਾਈ ਲਈ ਬਹੁਤ ਥੋੜ੍ਹਾ ਸਮਾਂ ਹੁੰਦਾ ਹੈ ਤੇ ਜ਼ਿਆਦਾਤਰ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਅੱਗ ਲਾ ਕੇ ਸਾੜ ਦਿੰਦੇ ਹਨ।

ਪੰਜਾਬ ਵਿਚ ਝੋਨੇ ਦੀ ਵਾਢੀ ਤੋਂ ਬਾਅਦ ਅਗਲੀ ਫ਼ਸਲ ਦੀ ਬਿਜਾਈ ਲਈ ਬਹੁਤ ਥੋੜ੍ਹਾ ਸਮਾਂ ਹੁੰਦਾ ਹੈ। ਇਸ ਲਈ ਜ਼ਿਆਦਾਤਰ ਕਿਸਾਨ ਪਰਾਲੀ ਨੂੰ ਖੇਤ ਵਿਚ ਹੀ ਅੱਗ ਲਾ ਕੇ ਸਾੜ ਦਿੰਦੇ ਹਨ। ਇਸ ਨਾਲ ਜਿਥੇ ਪ੍ਰਦੂਸ਼ਣ ਦੀ ਸਮੱਸਿਆ ਵਧਦੀ ਹੈ ਉੱਥੇ ਜ਼ਮੀਨ ਵਿਚਲੇ ਖ਼ੁਰਾਕੀ ਤੱਤ ਤੇ ਖੇਤੀ ਲਈ ਫ਼ਾਇਦੇਮੰਦ ਸੂਖ਼ਮ ਜੀਵਾਣੂੰ ਵੀ ਨਸ਼ਟ ਹੋ ਜਾਂਦੇ ਹਨ। 

Straw can also be used as mulching in gardensStraw can also be used as mulching in gardens

ਇਕ ਅੰਦਾਜ਼ੇ ਅਨੁਸਾਰ ਧਰਤੀ ਵਿਚੋਂ ਝੋਨੇ ਦੁਆਰਾ ਲਈ ਗਈ 25 ਫ਼ੀ ਸਦੀ ਨਾਈਟਰੋਜਨ ਤੇ ਫ਼ਾਸਫ਼ੋਰਸ, 50 ਫ਼ੀ ਸਦੀ ਗੰਧਕ ਤੇ 75 ਫ਼ੀ ਸਦੀ ਪੋਟਾਸ਼ ਪਰਾਲੀ ਵਿਚ ਹੀ ਰਹਿ ਜਾਂਦੀ ਹੈ। 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫ਼ਾਸਫ਼ੋਰਸ, 25 ਕਿਲੋ ਪੋਟਾਸ਼ੀਅਮ ਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ।

Straw can also be used as mulching in gardensStraw can also be used as mulching in gardens

ਬਹੁਤ ਸਾਰੇ ਸੂਝਵਾਨ ਕਿਸਾਨਾਂ ਨੇ ਪਰਾਲੀ ਨੂੰ ਜ਼ਮੀਨ ਵਿਚ ਖਪਾਉਣ ਦੀਆਂ ਤਕਨੀਕਾਂ ਨੂੰ ਅਪਣਾ ਕੇ ਇਸ ਦੀ ਸੁਚੱਜੀ ਸੰਭਾਲ ਵਲ ਠੋਸ ਕਦਮ ਪੁੱਟੇ ਹਨ।
ਇਸ ਤੋਂ ਇਲਾਵਾ ਪਰਾਲੀ ਤੋਂ ਕਈ ਤਰ੍ਹਾਂ ਦੇ ਪਦਾਰਥ ਬਣਾਉਣ ਦੀਆਂ ਤਕਨੀਕਾਂ ਵੀ ਉਪਲਭਧ ਹਨ। ਪਰਾਲੀ ਨੂੰ ਬਾਗ਼ਾਂ ਵਿਚ ਮਲਚਿੰਗ ਦੇ ਤੌਰ 'ਤੇ ਵੀ ਵਰਤਿਆ ਜਾ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੱਖ-ਵੱਖ ਫਲਾਂ ਦੇ ਬਾਗ਼ਾਂ ਵਿਚ ਪਰਾਲੀ ਦੀ ਮਲਚਿੰਗ ਲਈ ਸਿਫ਼ਾਰਸ਼ ਕੀਤੀ ਗਈ ਹੈ।

Straw can also be used as mulching in gardensStraw can also be used as mulching in gardens

ਇਸ ਲਈ ਬਾਗ਼ਾਂ ਵਿਚ ਪਰਾਲੀ ਦੀ ਵਰਤੋਂ ਕਰਨ ਵਾਸਤੇ ਪਰਾਲੀ ਨੂੰ ਇਕੱਠੀ ਕਰ ਕੇ ਸੰਭਾਲ ਲੈਣ ਦਾ ਅਜੇ ਵੀ ਢੁਕਵਾਂ ਸਮਾਂ ਹੈ। ਬਾਗ਼ਾਂ ਵਿਚ ਜ਼ਿਆਦਾ ਪਾਣੀ ਦੀ ਵਰਤੋਂ ਅਤੇ ਬਰਸਾਤਾਂ ਵੇਲੇ ਨਦੀਨਾਂ ਦੀ ਵੱਡੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਹ ਨਦੀਨ ਫਲਦਾਰ ਬੂਟਿਆਂ ਨੂੰ ਪਾਈ ਗਈ ਖ਼ੁਰਾਕ ਤੇ ਪਾਣੀ ਦਾ ਵੱਡਾ ਹਿੱਸਾ ਖਪਤ ਕਰ ਜਾਂਦੇ ਹਨ ਅਤੇ ਕਈ ਬੀਮਾਰੀਆਂ ਤੇ ਕੀੜਿਆਂ ਦੀ ਪਨਾਹਗਾਹ ਵੀ ਬਣਦੇ ਹਨ।

Straw can also be used as mulching in gardensStraw can also be used as mulching in gardens

ਆਮ ਤੌਰ 'ਤੇ ਬਾਗ਼ਾਂ ਵਿਚ ਨਦੀਨਾਂ ਦੀ ਰੋਕਥਾਮ ਲਈ ਵਹਾਈ ਕੀਤੀ ਜਾਂਦੀ ਹੈ ਜਾਂ ਨਦੀਨ ਨਾਸ਼ਕ ਵਰਤੇ ਜਾਂਦੇ ਹਨ। ਇਸ ਨਾਲ ਬਾਗ਼ਾਂ ਦੀ ਸਾਂਭ-ਸੰਭਾਲ ਤੇ ਲਾਗਤ ਵੱਧ ਜਾਂਦੀ ਹੈ ਤੇ ਕਈ ਵਾਰ ਫਲਦਾਰ ਬੂਟਿਆਂ ਦਾ ਨੁਕਸਾਨ ਵੀ ਹੋ ਜਾਂਦਾ ਹੈ। ਇਸ ਲਈ ਬਾਗ਼ਾਂ ਵਿਚ ਨਦੀਨਾਂ ਦੀ ਸੌਖੀ ਤੇ ਕਿਫ਼ਾਇਤੀ ਢੰਗ ਨਾਲ ਰੋਕਥਾਮ ਕਰਨ ਲਈ ਮਲਚਿੰਗ ਇਕ ਵਧੀਆ ਬਦਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement