ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਬਾਰਡਰ ’ਤੇ ਹੀ ਲਗਾਇਆ ਧਰਨਾ
Published : Dec 22, 2022, 4:42 pm IST
Updated : Dec 22, 2022, 4:42 pm IST
SHARE ARTICLE
Haryana Farmers Protest
Haryana Farmers Protest

ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਹੈ। ਪ੍ਰਦਰਸ਼ਨ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਜਾਮ ਦੀ ਸਥਿਤੀ ਬਣੀ ਹੋਈ ਹੈ।

 

ਚੰਡੀਗੜ੍ਹ: ਹਰਿਆਣਾ ਦੇ ਪੰਚਕੂਲਾ ਤੋਂ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਆਏ ਕਿਸਾਨਾਂ ਨੂੰ ਚੰਡੀਗੜ੍ਹ ਬਾਰਡਰ 'ਤੇ ਰੋਕ ਲਿਆ ਗਿਆ ਹੈ। ਜਦੋਂ ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਦਾ ਰਸਤਾ ਰੋਕ ਦਿੱਤਾ ਤਾਂ ਕਿਸਾਨ ਉਸੇ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਹੈ। ਪ੍ਰਦਰਸ਼ਨ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਜਾਮ ਦੀ ਸਥਿਤੀ ਬਣੀ ਹੋਈ ਹੈ।

ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਅਹੁਦੇਦਾਰ ਧਰਮਵੀਰ ਢੀਂਡਸਾ ਨੇ ਦੱਸਿਆ ਕਿ ਜੁਮਲਾ, ਮੁਸਤਰਕਾ, ਸ਼ਾਮਲਾਟ, ਮਲਕਣ, ਕਾਸਤਕਾਰ, ਅਬਾਦਕਾਰ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਸ਼ਹੀਦ ਭਗਤ ਸਿੰਘ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਪੰਚਕੂਲਾ ਦੇ ਸੈਂਕੜੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ। ਪੰਚਕੂਲਾ ਪੁਲਿਸ ਨੇ ਚੰਡੀਗੜ੍ਹ ਪੰਚਕੂਲਾ ਬਾਰਡਰ 'ਤੇ ਬੈਰੀਕੇਡ ਲਗਾ ਕੇ ਸਾਰੇ ਕਿਸਾਨਾਂ ਨੂੰ ਰੋਕ ਦਿੱਤਾ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ। ਚੰਡੀਗੜ੍ਹ ਪੁਲਿਸ ਵੱਲੋਂ ਸਰਹੱਦ ਦੇ ਦੂਜੇ ਪਾਸੇ ਵੀ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ।

ਧਰਮਵੀਰ ਢੀਂਡਸਾ ਨੇ ਦੱਸਿਆ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਪੈਦਲ ਯਾਤਰਾ ਸ਼ੁਰੂ ਕੀਤਾ ਸੀ। ਕਿਸਾਨ ਆਪਣੇ ਦੂਜੇ ਸਟਾਪ ਪਿੰਡ ਮੌਲੀ ਤੋਂ ਪੈਦਲ ਸਫਰ ਕਰਦੇ ਹੋਏ ਨਾਢਾ ਸਾਹਿਬ ਗੁਰਦੁਆਰਾ ਸਾਹਿਬ ਪਹੁੰਚੇ ਸਨ। ਉਹਨਾਂ ਕਿਹਾ ਕਿ ਜੁਮਲਾ, ਮੁਸ਼ਤਰਕਾ ਦੀਆਂ ਜ਼ਮੀਨਾਂ ਨੂੰ ਲੈ ਕੇ ਹਰਿਆਣਾ ਵਿਚ ਲੁੱਟ ਸ਼ੁਰੂ ਹੋ ਗਈ ਹੈ। ਇਹ ਯਾਤਰਾ ਹਰਿਆਣਾ ਦੇ ਕਿਸਾਨਾਂ ਦੇ ਹੱਕਾਂ ਪ੍ਰਤੀ ਸਰਕਾਰ ਦੀ ਉਦਾਸੀਨਤਾ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੈ।

ਉਹਨਾਂ ਕਿਹਾ ਹੈ ਕਿ ਇਸ ਅੰਦੋਲਨ ਵਿਚ ਵੱਧ ਤੋਂ ਵੱਧ ਕਿਸਾਨ ਸ਼ਾਮਲ ਹੋਣ। ਵੀਰਵਾਰ ਨੂੰ ਸਾਰੇ ਕਿਸਾਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਹਰਿਆਣਾ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ। ਇਸ ਸਮੇਂ ਸਾਰੇ ਕਿਸਾਨ ਚੰਡੀਗੜ੍ਹ-ਪੰਚਕੂਲਾ ਸਰਹੱਦ ਨੇੜੇ ਧਰਨੇ 'ਤੇ ਬੈਠੇ ਹਨ। ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਇਸ ਪ੍ਰਦਰਸ਼ਨ ਵਿਚ ਸੂਬੇ ਭਰ ਤੋਂ ਸੈਂਕੜੇ ਕਿਸਾਨ ਇਕੱਠੇ ਹੋਏ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement