Punjab News: ਜੈ ਇੰਦਰ ਕੌਰ ਨੇ ਫ਼ਸਲਾਂ ’ਤੇ ਉੱਲੀ ਦੇ ਹਮਲੇ ਕਾਰਨ ਪ੍ਰਭਾਵਤ ਸਨੌਰ ਦੇ ਟਮਾਟਰ ਕਿਸਾਨਾਂ ਨਾਲ ਕੀਤੀ ਮੁਲਾਕਾਤ
Published : Dec 22, 2023, 6:49 pm IST
Updated : Dec 22, 2023, 6:49 pm IST
SHARE ARTICLE
Jai Inder Kaur met tomato farmers
Jai Inder Kaur met tomato farmers

ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦੇਣ ਦੀ ਕੀਤੀ ਅਪੀਲ

Punjab News: ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਟਮਾਟਰ ਦੇ ਝੁਲਸ ਤੋਂ ਪ੍ਰਭਾਵਤ ਕਿਸਾਨਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਕਰੀਬ 11 ਪਿੰਡਾਂ ਵਿਚ ਕਰੀਬ 1000 ਏਕੜ ਰਕਬੇ ਵਿਚ ਟਮਾਟਰ ਦੀ ਫ਼ਸਲ ਬੀਜੀ ਗਈ ਹੈ, ਜਿਸ ਨੂੰ ਉੱਲੀ ਲੱਗਣ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਇਹ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਿਸ ਤਰ੍ਹਾਂ ਸਾਡੇ ਮਿਹਨਤੀ ਕਿਸਾਨਾਂ ਦੀਆਂ ਫ਼ਸਲਾਂ ਇਸ ਸਮੇਂ ਤੇ ਆ ਕੇ ਝੁਲਸ ਕੇ ਤਬਾਹ ਹੋ ਗਈਆਂ ਹਨ। ਪੰਜਾਬ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਤ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਇਨ੍ਹਾਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਚਿਤ ਮੁਆਵਜ਼ਾ ਦੇਵੇ।"

ਭਾਜਪਾ ਮੈਂਬਰ ਨੇ ਅੱਗੇ ਕਿਹਾ, "ਇਸ ਉੱਲੀ ਦੇ ਹਮਲੇ ਕਾਰਨ ਇਲਾਕੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਇਥੇ ਵਾਢੀ ਦੀ ਜਾਂਚ ਅਤੇ ਗਿਰਦਾਵਰੀ ਦੀ ਲੋੜ ਹੈ, ਇਸ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਅਤੇ ਇਨ੍ਹਾਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਵੀ ਦਿਤਾ ਜਾਵੇ।" ਉਨ੍ਹਾਂ ਅੱਗੇ ਦਸਿਆ ਕਿ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਇਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

(For more news apart from Jai Inder Kaur met tomato farmers , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement