
ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਅਮਰਗੜ੍ਹ ਵਜੋਂ ਹੋਈ ਹੈ।
Farmers Protest:ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉਤੇ ਲੱਗੇ ਕਿਸਾਨ ਮੋਰਚੇ ਵਿਚ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਖਨੌਰੀ ਹੱਦ 'ਤੇ ਕਿਸਾਨ ਅੰਦੋਲਨ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਅਮਰਗੜ੍ਹ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੀ ਉਮਰ 62 ਸਾਲ ਦੇ ਲਗਭਗ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ 'ਚ ਭੇਜ ਦਿਤਾ ਗਿਆ।
ਦੱਸ ਦਈਏ ਕਿ ਕਿਸਾਨਾਂ ਵਲੋਂ ਦਿੱਲੀ ਚੱਲੋ ਮਾਰਚ ਦੇ ਚਲਦਿਆਂ ਸ਼ੰਭੂ ਅਤੇ ਖਨੌਰੀ ਹੱਦ 'ਤੇ ਮੋਰਚਾ ਲਗਾਇਆ ਹੋਇਆ ਹੈ। ਮੋਰਚੇ ਵਿਚ ਹੁਣ ਤਕ 5 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
(For more Punjabi news apart from One more farmer died during farmers protest, stay tuned to Rozana Spokesman)