Farmers Protest 2024: ਸ਼ੁਭਕਰਨ ਦੀ ਮੌਤ ਵਿਰੁਧ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੇਸ਼ ਭਰ ਵਿਚ ਕਾਲਾ ਦਿਨ ਮਨਾਉਣ ਦਾ ਸੱਦਾ
Published : Feb 23, 2024, 7:30 am IST
Updated : Feb 23, 2024, 7:30 am IST
SHARE ARTICLE
SKM joins farmers' protest, calls for mega all-India Black Day stir today
SKM joins farmers' protest, calls for mega all-India Black Day stir today

26 ਫਰਵਰੀ ਨੂੰ ਟਰੈਕਟਰ ਮਾਰਚ ਅਤੇ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਕਿਸਾਨ ਮਹਾਂਪੰਚਾਇਤ ਦਾ ਸੱਦਾ

Farmers Protest: ਨੌਜਵਾਨ ਕਿਸਾਨ ਸ਼ੁਭਕਰਨ ਦੀ ਹਰਿਆਣਾ ਪੁਲਿਸ ਕਾਰਵਾਈ ਵਿਚ ਗੋਲੀ ਲਗਣ ਨਾਲ ਮੌਤ ਹੋਣ ਬਾਅਦ ਸੰਯੁਕਤ ਕਿਸਾਨ ਮੋਰਚਾ ਵੀ ਮੈਦਾਨ ਵਿਚ ਨਿਕਲਦਿਆਂ ਮੁੜ ਸਰਗਰਮ ਹੋ ਗਿਆ ਹੈ। ਚੰਡੀਗੜ੍ਹ ਵਿਖੇ ਦੇਸ਼ ਭਰ ਦੀਆਂ 200 ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿਚ ਲੰਮੀ ਵਿਚਾਰ ਚਰਚਾ ਦੇ ਬਾਅਦ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਹਰਿਆਣਾ ਪੁਲਿਸ ਤੇ ਪੈਰਾ ਮਿਲਟਰੀ ਫ਼ੋਰਸ ਵਲੋਂ ਨਿਹੱਥੇ ਕਿਸਾਨਾਂ ਤੇ ਕੀਤੇ ਜਾ ਰਹੇ ਅਤਿਆਚਾਰਾਂ ਅਤੇ ਨੌਜਵਾਨ ਕਿਸਾਨ ਦੀ ਮੌਤ ਵਿਰੁਧ 23 ਫ਼ਰਵਰੀ ਨੂੰ ਦੇਸ਼ ਭਰ ਵਿਚ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ।

26 ਫ਼ਰਵਰੀ ਨੂੰ ਦੇਸ਼ ਭਰ ਵਿਚ ਸਾਰੇ ਕੌਮੀ ਤੇ ਰਾਜ ਮਾਰਗਾਂ ਉਪਰ ਕੇਂਦਰ ਵਿਰੁਧ ਕਿਸਾਨੀ ਮੰਗਾਂ ਲਈ ਟਰੈਕਟਰ ਮਾਰਚ ਕਰਨ ਅਤੇ 14 ਮਾਰਚ ਨੂੰ ਦਿੱਲੀ ਜਾਣ ਦਾ ਐਲਾਨ ਕਰਦਿਆਂ ਰਾਮਲੀਲਾ ਗਰਾਊਂਡ ਵਿਖੇ ਮਹਾਂ ਪੰਚਾਇਤ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਅੰਦੋਲਨ ਹੋਰ ਤੇਜ਼ ਕਰ ਕੇ ਲਗਾਤਾਰ ਜਾਰੀ ਰਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਪੰਜਾਬ ਦੀਆਂ 37 ਜਥੇਬੰਦੀਆਂ ਦੇ ਪ੍ਰਤੀਨਿਧ ਵੀ ਸ਼ਾਮਲ ਸਨ, ਜਦਕਿ ਹੋਰ ਰਾਜਾਂ ਤੋਂ ਵੀ ਕਿਸਾਨ ਨੁਮਾਇੰਦੇ ਸ਼ਾਮਲ ਹੋਏ।

ਇਸ ਮੀਟਿੰਗ ਵਿਚ ਸ਼ਾਮਲ ਪ੍ਰਮੁੱਖ ਆਗੂਆਂ ਵਿਚ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਾਕੇਸ਼ ਟਿਕੈਤ, ਯੁਧਵੀਰ ਸਿੰਘ, ਰਮਿੰਦਰ ਸਿੰਘ, ਡਾ. ਦਰਸ਼ਨਪਾਲ, ਰੁਲਦੂ ਸਿੰਘ, ਹਨਨ ਮੁੱਲਾ, ਹਰਿੰਦਰ ਸਿੰਘ ਲੱਖੋਵਾਲ ਦੇ ਨਾਮ ਜ਼ਿਕਰਯੋਗ ਹਨ। ਹੋਈ ਮੀਟਿੰਗ ਵਿਚ ਫ਼ਿਲਹਾਲ ਭਾਵੇਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਪਰ ਸੰਯੁਕਤ ਕਿਸਾਨ ਮੋਰਚੇ (ਗ਼ੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੰਘਰਸ਼ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਤਾਂ ਨਹੀਂ ਕੀਤਾ ਗਿਆ ਪਰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕਜੁਟ ਕਰਨ ਲਈ ਗੱਲਬਾਤ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ।

ਇਸ ਕਮੇਟੀ ਵਿਚ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਹਨਨ ਮੁੱਲਾ, ਜੋਗਿੰਦਰ ਸਿੰਘ ਉਗਰਾਹਾਂ, ਯੁਧਵੀਰ ਸਿੰਘ ਅਤੇ ਰਮਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਾਰਡਰਾਂ ਉਪਰ ਚਲ ਰਹੇ ਮੋਰਚੇ ਦੇ ਸਮਰਥਨ ਅਤੇ ਅਤਿਆਚਾਰਾਂ ਵਿਰੁਧ ਮੁਹਿੰਮ ਤਾਲਮੇਲਵੇਂ ਤਰੀਕੇ ਨਾਲ ਜਾਰੀ ਰੱਖੀ ਜਾਵੇਗੀ। ਕਿਸਾਨ ਆਗੂਆਂ ਨੇ ਪੰਜਾਬ ਹਰਿਆਣਾ ਬਾਰਡਰਾਂ ਉਪਰ ਕਿਸਾਨ ਉਪਰ ਹੋ ਰਹੇ ਅਤਿਆਚਾਰਾਂ ਤੇ ਹੋਰ ਕਾਰਵਾਈ ਪਿਛੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੋਣ ਦਾ ਦੋਸ਼ ਲਾਇਆ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀ.ਜੀ.ਪੀ. ਵਿਰੁਧ ਨੌਜਵਾਨ ਕਿਸਾਨ ਨੂੰ ਪੰਜਾਬ ਖੇਤਰ ਵਿਚ ਵੜ ਕੇ ਮਾਰੀ ਗਈ ਗੋਲੀ ਦੇ ਮਾਮਲੇ ਵਿਚ ਕਤਲ ਦਾ ਮੁਕੱਦਮਾ ਦਰਜ ਕਰਨ ਅਤੇ ਸਾਰੇ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ।

ਪੀੜਤ ਪ੍ਰਵਾਰ ਨੂੰ ਇਕ ਕਰੋੜ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਮੋਰਚੇ ਦੇ ਢਾਈ ਸਾਲ ਲੰਘਣ ਬਾਅਦ ਵੀ ਬਾਕੀ ਮੰਗਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਦੀ ਸਿਫ਼ਾਰਸ਼ਾਂ ਮੁਤਾਬਕ ਐਮ.ਐਸ.ਪੀ. ਦੀ ਗਰੰਟੀ ਦੀ ਸਾਰੀਆਂ 23 ਫ਼ਸਲਾਂ ਉਪਰ ਕਾਨੂੰਨ ਹੁਣ ਮੁੱਖ ਮੰਗ ਹੈ। ਕਿਸਾਨ ਦੀ ਕਰਜ਼ਾ ਮਾਫ਼ੀ ਅਤੇ ਪੈਨਸ਼ਨ ਦੀਆਂ ਮੰਗਾਂ ਵੀ ਸ਼ਾਮਲ ਹਨ। ਲਖਮੀਪੁਰ ਕਾਂਡ ਨਾਲ ਸਬੰਧਤ ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਦੀ ਵੀ ਮੰਗ ਹੈ।

(For more Punjabi news apart from SKM joins farmers' protest, calls for mega all-India Black Day stir today stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement