ਖੇਤੀ ਆਰਡੀਨੈਂਸਾਂ ਬਾਰੇ ਕੇਂਦਰੀ ਨੋਟੀਫ਼ੀਕੇਸ਼ਨ ਕਿਸਾਨਾਂ ਵਲੋਂ ਰੱਦ
Published : Jul 23, 2020, 9:23 am IST
Updated : Jul 23, 2020, 9:23 am IST
SHARE ARTICLE
Farmer
Farmer

ਤੀਜੇ ਦਿਨ ਵੀ 105 ਥਾਈਂ ਕੀਤੇ ਅਰਥੀ ਸਾੜ ਮੁਜ਼ਾਹਰੇ

ਅੰਮ੍ਰਿਤਸਰ : ਭਾਜਪਾ ਗੱਠਜੋੜ ਦੀ ਕੇਂਦਰੀ ਹਕੂਮਤ ਵਲੋਂ ਖੇਤੀ ਆਰਡੀਨੈਂਸ ਲਾਗੂ ਕਰਨ ਹਿੱਤ ਜਾਰੀ ਕੀਤੇ ਨੋਟੀਫ਼ੀਕੇਸ਼ਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਤਾਲਮੇਲਵੇਂ ਸੰਘਰਸ਼ ਦੇ ਤੀਜੇ ਦਿਨ ਵੀ ਪੰਜਾਬ ਭਰ ਵਿਚ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ।

ProtestProtest

ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈੱਸ ਰਿਲੀਜ਼ ਰਾਹੀਂ ਦਸਿਆ ਕਿ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਮੁਕਤਸਰ 13 ਜ਼ਿਲ੍ਹਿਆਂ ਦੇ 105 ਪਿੰਡਾਂ ਵਿੱਚ ਕੁੱਲ ਰਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪਰਵਾਰਾਂ ਸਮੇਤ ਸ਼ਾਮਲ ਹੋਏ।

ProtestProtest

ਇਕੱਠਾਂ ਵਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪਟਰੌਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ। ਥਾਂ-ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲ੍ਹਾ ਤੇ ਬਲਾਕ ਪਧਰੇ ਸਰਗਰਮ ਆਗੂ ਸ਼ਾਮਲ ਸਨ।

FarmerFarmer

ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖ਼ਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ। ਕਿਉਂਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖ਼ਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਭਈਏ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਂਦੇ ਹਨ। ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ।

FarmerFarmer

ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਣੀ ਹੈ। ਖੁਦਕੁਸ਼ੀਆਂ ਦਾ ਵਰਤਾਰਾ ਵੀ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਇਸ ਭਿਆਨਕ ਆਰਥਕ ਤਬਾਹੀ ਤੋਂ ਬਚਣ ਲਈ ਸੰਘਰਸ਼ ਹੀ ਇਕੋ ਇਕ ਰਾਹ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM
Advertisement