
ਬਾਦਲਾਂ ਦੇ ਕੁਰਸੀ ਮੋਹ ਅਤੇ ਭਾਜਪਾ ਦੇ ਵਪਾਰੀ ਮੋਹ ਵਿਚ ਪਿਸ ਰਹੇ ਹਨ ਕਿਸਾਨ
ਐਸ.ਏ.ਐਸ. ਨਗਰ (ਸੁਖਦੀਪ ਸਿੰਘ ਸੋਈ) : ਕਿਸਾਨਾਂ ਲਈ ਸਤੰਬਰ ਵਿਚ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਸਾਬਤ ਹੋਵਗਾ ਕਿਉਂਕਿ ਇਸ ਸੈਸ਼ਨ ਵਿਚ ਉਸ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨ ਬਣਾ ਕੇ ਪੱਕੇ ਤੌਰ 'ਤੇ ਪਾਸ ਕੀਤਾ ਜਾਵੇਗਾ, ਜਿਸ ਨੂੰ ਪਹਿਲਾਂ ਮੋਦੀ ਕੈਬਨਿਟ ਵਲੋਂ ਮਨਜ਼ੂਰੀ ਦਿਤੀ ਜਾ ਚੁਕੀ ਹ।
Harsukhinder Singh Bobby Badal With Others
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਜੇ ਇਹ ਬਿੱਲ ਸੰਸਦ ਵਿਚ ਕਾਨੂੰਨ ਬਣ ਗਿਆ ਤਾਂ ਇਸ ਨਾਲ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਰਗ ਦੀ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਅਪਣੀ ਮਨਮਰਜ਼ੀ ਨਾਲ ਲੁੱਟ ਕਰਨ ਵਾਸਤੇ ਖੁਲ੍ਹ ਮਿਲ ਜਾਵੇਗੀ
Farmer
ਅਤੇ ਕਿਸਾਨਾਂ ਨੂੰ ਅਪਣੀ ਫ਼ਸਲ ਅਤੇ ਮਿਹਨਤ ਦਾ ਸਹੀ ਮੁੱਲ ਨਹੀਂ ਮਿਲ ਪਾਵੇਗਾ, ਜਿਸ ਕਾਰਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ। ਅੰਨਦਾਤਾ ਹੋਰ ਕਰਜੇ ਦੀ ਮਾਰ ਹੇਠ ਆ ਜਾਵੇਗਾ। ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਅਤੇ ਸੂਬੇ ਦੇ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਅਕਾਲੀ ਦਲ ਨੂੰ ਬਾਦਲਾਂ ਨੇ ਹਾਈਜੈਕ ਕਰ ਕੇ ਕੁਰਸੀ ਅਤੇ ਵਪਾਰੀ ਮੋਹ ਵਿਚ ਕਿਸਾਨ ਵਿਰੋਧੀ ਆਰਡੀਨੈਂਸ ਉਤੇ ਮੋਦੀ ਕੈਬਨਿਟ ਵਿਚ ਦਸਤਖ਼ਤ ਕਰ ਕੇ ਪਹਿਲਾਂ ਹੀ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿਤਾ ਹੈ।
Farmers Unions
ਬੱਬੀ ਬਾਦਲ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਬਚਾਉਣ ਲਈ ਸਿਆਸੀ ਪਾਰਟੀ ਅਤੇ ਕਿਸਾਨ ਯੂਨੀਅਨਾਂ ਇਕ ਪਲੇਟਫ਼ਾਰਮ ਤੇ ਇਕੱਠੇ ਹੋ ਕੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਲੜਾਈ ਲੜਨ ਤਾਂ ਜੋ ਇਸ ਕਿਸਾਨਾਂ ਵਿਰੋਧੀ ਬਿੱਲ ਨੂੰ ਸੰਸਦ ਵਿਚ ਪਾਸ ਨਾ ਕਰਵਾਇਆ ਜਾ ਸਕੇ।