
ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਗੰਨਾ ਕਿਸਾਨਾਂ ਦੇ ਮੋਰਚੇ ਵਿਚ ਹਿੱਸੇਦਾਰ ਹਨ।
ਸ੍ਰੀ ਮੁਕਤਸਰ ਸਾਹਿਬ: ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਗੰਨਾ ਕਿਸਾਨਾਂ ਦੇ ਮੋਰਚੇ ਵਿਚ ਹਿੱਸੇਦਾਰ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਗੰਨੇ ਦੀਆਂ ਕੀਮਤਾਂ ਯੂਪੀ ਨਾਲੋਂ ਵੀ ਘੱਟ ਹਨ ਅਤੇ ਬੀਤੇ ਕਈ ਸਾਲਾਂ ਤੋਂ ਗੰਨੇ ਦੀ ਕੀਮਤ ਵਿਚ ਵਾਧਾ ਨਹੀਂ ਕੀਤਾ ਗਿਆ। ਇਸ ਬਾਰੇ ਪੰਜਾਬ ਸਰਕਾਰ ਨੂੰ ਨੀਤੀ ਬਣਾਉਣ ਦੀ ਲੋੜ ਹੈ।
Gurnam Charuni
ਹੋਰ ਪੜ੍ਹੋ: ਬਿਜਲੀ ਸਮਝੌਤੇ ਰੱਦ ਕਰਨ ਲਈ AAP ਵੱਲੋਂ ਪੇਸ਼ ਪ੍ਰਾਈਵੇਟ ਬਿੱਲ ਦਾ ਸਮਰਥਨ ਕਰਨ ਸਾਰੇ ਦਲ: ਮੀਤ ਹੇਅਰ
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਗੰਨੇ ਦਾ ਰੇਟ ਘੱਟ ਤੋਂ ਘੱਟ 400 ਰੁਪਏ ਪ੍ਰਤੀ ਕੁਇੰਟਲ ਕਰਨਾ ਚਾਹੀਦਾ ਹੈ। ਪੰਜਾਬ ਵਿਚ ਚੋਣਾਂ ਲੜਨ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਮੈਂ ਪੰਜਾਬ ਵਿਚ ਚੋਣ ਨਹੀਂ ਲੜਾਂਗਾ। ਮੈਂ ਅਜੇ ਵੀ ਕਿਸਾਨ ਅੰਦੋਲਨ 'ਚ ਹਿੱਸੇਦਾਰ ਹਾਂ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ। ਉਹਨਾਂ ਕਿਹਾ ਕਿ ਮੈਂ ਸਿਰਫ਼ ਕਿਸਾਨਾਂ ਨੂੰ ਆਪਣੀ ਵੱਖਰੀ ਪਾਰਟੀ ਬਣਾਉਣ ਲਈ ਪ੍ਰੇਰਿਤ ਕੀਤਾ ਹੈ ਕਿਉਂਕਿ ਦੇਸ਼ ਇਸ ਸਮੇਂ ਤੀਜੇ ਬਦਲਾਅ ਦੀ ਮੰਗ ਕਰ ਰਿਹਾ ਹੈ।
Gurnam Singh Chaduni
ਹੋਰ ਪੜ੍ਹੋ: ਕਸ਼ਮੀਰ ਮੁੱਦੇ ਬਾਰੇ ਗਾਂਧੀ ਪਰਿਵਾਰ ਸਪੱਸ਼ਟ ਕਰੇ ਆਪਣਾ ਸਟੈਂਡ: ਹਰਪਾਲ ਸਿੰਘ ਚੀਮਾ
ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸਾਨ ਆਗੂ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਕਿਸਾਨ ਅੰਦੋਲਨ ਦੀ ਚੜਦੀਕਲਾ ਲਈ ਅਰਦਾਸ ਕੀਤੀ।