
ਮੋਰਚੇ ਨੇ ਕਿਸਾਨ ਪ੍ਰੀਤਮ ਸਿੰਘ ਨੂੰ ਦਿਤਾ ਸ਼ਹੀਦ ਦਾ ਦਰਜਾ
ਲੌਂਗੋਵਾਲ: ਸੰਗਰੂਰ ਦੇ ਲੌਂਗੋਵਾਲ ਵਿਖੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉਪਰ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਟਰਾਲੀ ਥੱਲੇ ਆਉਣ ਨਾਲ ਕਿਸਾਨ ਪ੍ਰੀਤਮ ਸਿੰਘ ਮੌਤ ਹੋ ਗਈ। ਸੰਯਕਤ ਕਿਸਾਨ ਮੋਰਚੇ ਵਲੋਂ ਲੌਂਗੋਵਾਲ ਵਿਖੇ ਐਮਰਜੈਂਸੀ ਮੀਟਿੰਗ ਦੌਰਾਨ ਇਸ ਘਟਨਾ ਦੀ ਨਿਖੇਧੀ ਕੀਤੀ ਗਈ। ਮੋਰਚੇ ਨੇ ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਦੋ ਮਿੰਟ ਦਾ ਮੋਨ ਰੱਖ ਕੇ ਪ੍ਰੀਤਮ ਸਿੰਘ ਨੂੰ ਸ਼ਰਧਾਂਜਲੀ ਵੀ ਦਿਤੀ।
ਇਹ ਵੀ ਪੜ੍ਹੋ: ਇਤਿਹਾਸ ਰਚਣ ਲਈ ਤਿਆਰ ਚੰਦਰਯਾਨ-3; ਚੰਨ ਦੀ ਸਤ੍ਹਾ ’ਤੇ ਅੱਜ ਉਤਰੇਗਾ ਲੈਂਡਰ ‘ਵਿਕਰਮ’
ਇਸ ਮੀਟਿੰਗ ਦੀ ਪ੍ਰਧਾਨਗੀ ਸਤਨਾਮ ਸਿੰਘ ਬਹਿਰੂ, ਨਿਰਭੈਅ ਸਿੰਘ ਢੁੱਡੀਕੇ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਜਥੇਬੰਦੀਆਂ ਤੋਂ ਜੰਗਵੀਰ ਚੌਹਾਨ, ਬੂਟਾ ਸਿੰਘ ਛਾਦੀਪੁਰ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਰਾਜੂ ਔਲਖ, ਸੁੱਖ ਗਿੱਲ ਮੋਗਾ, ਮਲੂਕ ਸਿੰਘ ਹੀਰਕੇ, ਹਰਬੰਸ ਸਿੰਘ ਸੰਘਾ, ਕਰਮਜੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਬੁਰਜ ਗਿੱਲ, ਰਘਬੀਰ ਸਿੰਘ ਬੈਨੀਪਾਲ, ਕੁਲਦੀਪ ਸਿੰਘ ਵਜੀਦਪੁਰ, ਬੀਰ ਸਿੰਘ ਬੜਵਾ, ਪ੍ਰਛੋਤਮ ਸਿੰਘ ਗਿੱਲ ਅਤੇ ਜਰਨੈਲ ਸਿੰਘ ਨੇ ਭਾਗ ਲਿਆ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵਲੋਂ ਪ੍ਰਸ਼ਾਸਕੀ ਸੇਵਾਵਾਂ ਲਈ ਸਿੱਖ ਨੌਜੁਆਨਾਂ ਨੂੰ ਦਿਤੀ ਜਾਵੇਗੀ ਮੁਫ਼ਤ ਕੋਚਿੰਗ
ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕੇ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਨੂੰ ਸੰਯੁਕਤ ਮੋਰਚੇ ਵਲੋਂ ਸ਼ਹੀਦ ਦਾ ਦਰਜਾ ਦਿਤਾ ਗਿਆ ਹੈ। ਸੰਯੁਕਤ ਮੋਰਚੇ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ ਅਤੇ ਕੀਤੇ ਪਰਚੇ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਫਸਰਾਂ ਵਲੋਂ ਕਿਸਾਨਾਂ ਉਤੇ ਤਸ਼ੱਦਦ ਕੀਤਾ ਗਿਆ ਹੈ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਸਰਕਾਰ ਨੇ ਤੁਰੰਤ ਇਹ ਮੰਗਾ ਲਾਗੂ ਨਾ ਕੀਤੀਆਂ ਤਾਂ 2 ਸਤੰਬਰ ਨੂੰ ਸੰਯੁਕਤ ਮੋਰਚੇ ਵਲੋਂ ਚੰਡੀਗੜ੍ਹ ਵਿਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਕਾਨੂੰਨ ਆਮ ਹਿੰਦੁਸਤਾਨੀ ਦੀ ਮਦਦ ਕਰਨ ਵਾਸਤੇ ਵੀ ਹਨ ਜਾਂ ਕੇਵਲ ਉਸ ਨੂੰ ਤੰਗ ਤੇ ਜ਼ਲੀਲ ਕਰ ਕੇ ਸਜ਼ਾ ਦੇਣ ਲਈ ਹੀ?
ਇਸ ਦੇ ਨਾਲ ਹੀ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਦਿਤੀ ਕੇ ਇਸ ਤਰ੍ਹਾਂ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦੇਵੇ ਨਹੀਂ ਤਾਂ ਇਹ ਸੰਘਰਸ਼ ਰੋਹ ਦਾ ਰਸਤਾ ਫੜ ਸਕਦਾ ਹੈ। ਮੀਟੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕੇ ਲੌਂਗੋਵਾਲ ਮੋਰਚੇ ਨੂੰ ਜਦ ਤਕ ਇਨਸਾਫ ਨਹੀਂ ਮਿਲਦਾ ਸੰਯੁਕਤ ਮੋਰਚਾ ਪੰਜਾਬ ਹਰ ਤਰ੍ਹਾਂ ਨਾਲ ਮੋਰਚੇ ਦਾ ਸਾਥ ਦੇਵੇਗਾ।