
ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕਰਨਗੇ ਸੰਘਰਸ਼
ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਕਿ 23 ਸਤੰਬਰ ਨੂੰ ਪੰਜਾਬ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ।
Farmers Protest
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸਾਨ ਆਰਡੀਨੈਂਸਾਂ ਨੂੰ ਕਿਸੇ ਵੀ ਹਾਲਤ 'ਚ ਲਾਗੂ ਨਹੀਂ ਹੋਣ ਦੇਣਗੇ ਅਤੇ ਸੰਘਰਸ਼ ਆਉਣ ਵਾਲੇ ਦਿਨਾਂ 'ਚ ਹੋਰ ਤੇਜ਼ ਕਰਨਗੇ।
Farmer Protest
ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ 24 ਤੋਂ ਹੀ ਸ਼ੁਰੂ ਹੈ। ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਦੱਸ ਦੇਈੇਏ ਕਿ ਖੇਤੀ ਬਿਲਾਂ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਪੰਜਾਬ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।