ਲਓ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਕਰਤਾ ਵੱਡਾ ਐਲਾਨ, ਕਿਸਾਨ ਹੋ ਜਾਣ ਸਾਵਧਾਨ!
Published : Nov 23, 2019, 9:59 am IST
Updated : Nov 23, 2019, 9:59 am IST
SHARE ARTICLE
Government of Punjab and farmers
Government of Punjab and farmers

ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਜਲੰਧਰ: ਪੰਜਾਬ ਵਿਚ ਝੋਨੇ ਦੀ ਖਰੀਦ ਹੁਣ ਸਿਰਫ 30 ਨਵੰਬਰ ਤੱਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਪਹਿਲਾਂ ਇੱਕ ਅਕਤੂਬਰ ਤੋਂ 15 ਦਸੰਬਰ ਤੱਕ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਸੀ। ਹੁਣ ਮੰਡੀਆਂ ਵਿਚ ਝੋਨੇ ਦੀ ਆਮਦ ਘਟਣ ਕਰ ਕੇ ਖ਼ਰੀਦ ਦੀ ਮਿਆਦ ਵਿਚ ਤਬਦੀਲੀ ਕੀਤੀ ਗਈ ਹੈ। ਇਸ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਘਟ ਗਈ ਹੈ।

CM Amrinder Singh CM Amrinder Singhਇਸ ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੀ ਮਿਆਦ ਵਿਚ ਤਬਦੀਲੀ ਕਰਦਿਆਂ ਹੁਣ 30 ਨਵੰਬਰ ਕਰ ਦਿੱਤੀ ਹੈ। ਮਿਲਿੰਗ ਦੇ ਸਮੇਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਕੇਂਦਰੀ ਖੁਰਾਕ ਵਿਭਾਗ ਨੇ ਇਸ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਸ਼ੂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ 1844 ਮੰਡੀਆਂ ਵਿਚੋਂ 477 ਮੰਡੀਆਂ ਵਿਚ ਝੋਨੇ ਦੀ ਆਮਦ ਨਹੀਂ ਹੋਈ ਤੇ ਕਈ ਮੰਡੀਆਂ ਵਿਚ ਨਾਮਾਤਰ ਝੋਨਾ ਆਇਆ ਹੈ।

PhotoPhoto ਉਨ੍ਹਾਂ ਦੱਸਿਆ ਕਿ 19 ਨਵੰਬਰ ਤੱਕ 160.91 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਜਿਸ ਵਿਚੋਂ ਸਰਕਾਰ ਵੱਲੋਂ 159.80 ਲੱਖ ਟਨ ਤੇ ਨਿੱਜੀ ਮਿੱਲ ਮਾਲਕਾਂ ਵੱਲੋਂ 111128 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 26946.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਖੁਰਾਕ ਸਪਲਾਈ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ 30 ਨਵੰਬਰ ਤੱਕ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਹ ਘੱਟੋ ਘੱਟ ਸਮਰਥਨ ਮੁੱਲ ਦਾ ਲਾਭ ਲੈ ਸਕਣ। ਉਨ੍ਹਾਂ ਆੜ੍ਹਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨਾਲ ਜੁੜੇ ਕਿਸਾਨਾਂ ਨੂੰ ਖ਼ਰੀਦ ਸਮੇਂ ਵਿਚ ਹੋਈ ਸੋਧ ਬਾਰੇ ਜਾਣਕਾਰੀ ਦੇਣ। 19 ਨਵੰਬਰ ਤੱਕ ਪਨਗ੍ਰੇਨ ਨੇ 6627321 ਟਨ, ਮਾਰਕਫੈਡ ਨੇ 4090074 ਟਨ ਅਤੇ ਪਨਸਪ ਨੇ 3279315 ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 1764817 ਟਨ ਤੇ ਐਫਸੀਆਈ ਨੇ 218492 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement