ਕਣਕ ਦੀ ਫ਼ਸਲ ‘ਚ ਚੇਪੇ ਦੀ ਰੋਕਥਾਮ ਲਈ ਜ਼ਰੂਰਤ ਅਨੁਸਾਰ ਕਰੋ ਛਿੜਕਾਅ: ਡਾ. ਅਮਰੀਕ ਸਿੰਘ
Published : Feb 24, 2020, 4:33 pm IST
Updated : Feb 24, 2020, 4:33 pm IST
SHARE ARTICLE
Wheat
Wheat

ਸਰੋਂ ਦੀ ਫਸਲ ਵਿੱਚ ਮਧੂ ਮੱਖੀਆ ਦੇ ਬਚਾਅ ਲਈ ਕੀਟਨਾਸ਼ਕਾਂ ਦਾ ਛਿੜਕਾਅ ਸ਼ਾਮ ਨੂੰ ਹੀ ਕਰਨ ਦੀ ਅਪੀਲ...

ਪਠਾਨਕੋਟ: ਤੇਲ ਬੀਜ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸਮੇਂ ਸਿਰ,ਸਹੀ ਕੀਟਨਾਸ਼ਕ ਦਾ ਸਹੀ ਤਰੀਕੇ ਨਾਲ ਛਿੜਕਾਅ ਕੀਤਾ ਜਾਵੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਟੋਲਾ ਵਿੱਚ ਸਰੋਂ ਅਤੇ ਕਣਕ ਦੀ ਫਸਲ ਉੱਪਰ ਲੱਗਣ ਵਾਲੇ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕਹੇ।

WheatWheat

ਇਸ ਮੌਕੇ ਉਨਾਂ ਦੇ ਨਾਲ ਸ੍ਰੀ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ,ਭੁਪਿੰਦਰ ਸਿੰਘ ਵੀ ਹਾਜ਼ਰ ਸਨ। ਪਿੰਡ ਟੋਲਾ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਰੋਂ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਜ਼ਰੂਰੀ ਹੈ ਕਿ ਕੀੜਿਆਂ ਅਤੇ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾਵੇ।

WheatWheat

ਉਨਾਂ ਨੇ ਕਿਹਾ ਕਿ ਤਾਪਮਾਨ ਵਿੱਚ ਵਾਧੇ ਕਾਰਨ ਸਰੋਂ ਦੇ ਚੇਪੇ ਦਾ ਹਮਲਾ ਹੋ ਸਕਦਾ ਹੈ।ਉਨਾਂ ਕਿਹਾ ਕਿ ਇਹ ਕੀੜੇ ਬਹੁਤ ਜ਼ਿਆਦਾ ਗਿਣਤੀ ਵਿੱਚ ਫੁੱਲਾਂ ਅਤੇ ਫਲੀਆਂ ਤੇ ਹਮਲਾ ਕਰਕੇ ਪੂਰੀ ਤਾਂ ਢੱਕ ਲੈਂਦੇ ਹਨ। ਜਿਸ ਕਾਰਨ ਫਲੀਆਂ ਸੁਕੜ ਜਾਂਦੀਆ ਹਨ ਅਤੇ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਨੇ ਚੇਪੇ ਦੀ ਰੋਕਥਾਮ ਬਾਰੇ ਕਿਹਾ ਕਿ ਜਦੋਂ ਬੂਟੇ ਦੀ ਵਿਚਕਾਰਲੀ ਸ਼ਾਖ ਦਾ ਸਿਰਾ 0.5 ਤੋਂ 1.0 ਸੈਂਟੀ ਮੀਟਰ ਚੇਪੇ ਨਾਲ ਢੱਕਿਆ ਜਾਵੇ ਜਾਂ 40-50 ਫੀਸਦੀ ਪੌਦਿਆਂ ਤੇ ਚੇਪਾ ਨਜ਼ਰ ਆਵੇ ਤਾਂ 40 ਗ੍ਰਾਮ ਐਕਟਾਰਾ 24 ਡਬਲਿਯੂ ਜੀ,ਡਾਈਮੈਥੋਏਟ 30 ਈ ਸੀ ਜਾਂ 400 ਮਿ.ਲਿ.ਕਿਊਨਲਫਾਸ ਜਾਂ 600 ਮਿ.ਲਿ. ਕਲੋਰੋਪਾਈਰੀਫਾਸ ਪ੍ਰਤੀ ਏਕੜ ਨੂੰ 80 ਤੋਂ 125 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ।

WheatWheat

ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਚੇਪੇ ਦੀ ਰੋਕਥਾਮ ਲਈ 20 ਗ੍ਰਾਮ ਥਾਇਆਮੈਥੋਕਸਮ ਪ੍ਰਤੀ ਏਕੜ ਨੂੰ 100 ਲਿਟਰ ਵਿੱਚ ਘੋਲ ਕੇ ਛਿੜਕਾਅ ਕਰੋ। ਉਨਾਂ ਕਿਹਾ ਕਿ ਸਰੋਂ ਵਿੱਚ ਕਿਸੇ ਵੀ ਕੀਟਨਾਸ਼ਕ ਦਾ ਛਿੜਕਾਅ ਸ਼ਾਮ ਵੇਲੇ ਕੀਤਾ ਜਾਵੇ ਤਾਂ ਜੋ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਿੰਡ ਟੋਲਾ ਵਿੱਚ ਕਿਸਾਨਾਂ ਵੱਲੋਂ ਜ਼ਰਖੇਜ਼ ਮਿੱਟੀ, ਭੱਠੇ ਵਾਲਿਆਂ ਨੂੰ ਇੱਟਾਂ ਬਨਾਉਣ ਲਈ ਪਟਾਉਣ ਨਾਲ ਕਣਕ ਦੀ ਫਸਲ ਵਿੱਚ ਕਈ ਖੇਤਾਂ ਵਿੱਚ ਮੈਂਗਨੀਜ਼ ਖੁਰਾਕੀ ਤੱਤ ਦੀ ਕਮੀ ਦੇਖੀ ਗਈ ਹੈ।

WheatWheat

ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਮੈਂਗਨੀਜ਼ ਦੀ ਘਾਟ ਕਾਰਨ ਬੂਟੇ ਦੇ ਵਿਚਕਾਰਲੇ ਪੱਤਿਆਂ ਦੀਆਂ ਨਾੜੀਆਂ ਦੇ ਦਰਮਿਆਨ ਵਾਲੀ ਥਾਂ ਤੇ ਹਲਕੇ ਪੀਲੇ ਸਲੇਟੀ ਰੰਗ ਤੋਂ ਗੁਲਾਬੀ ਭੁਰੇ ਰੰਗ ਦੇ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ। ਉਨਾਂ ਕਿਹਾ ਕਿ ਬਹੁਤ ਜ਼ਿਆਦਾ ਘਾਟ ਕਾਰਨ ਆਉਣ ਨਾਲ ਬੂਟੇ ਬਿੱਲਕੁੱਲ ਸੁੱਕ ਜਾਂਦੇ ਹਨ। ਉਨਾਂ ਕਿਹਾ ਕਿ ਸਿੱਟੇ ਨਿਕਲਣ ਸਮੇਂ ਝੰਡਾ ਪੱਤੇ ਤੇ ਮੈਨਗਨੀਜ਼ ਦੀ ਘਾਟ ਦੀਆਂ ਨਿਸ਼ਾਨੀਆਂ ਸਾਫ ਦਿਖਾਈ ਦਿੰਦੀਆਂ ਹਨ।

WheatWheat

ਉਨਾਂ ਕਿਹਾ ਕਿ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ ਲਈ ਇੱਕ ਕਿਲੋ ਮੈਂਗਨੀਜ਼ ਸਲਫੇਟ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ। ਉਨਾਂ ਕਿਹਾ ਕਿ ਮੈਂਗਨੀਜ਼ ਸਲਫੇਟ ਦਾ ਛਿੜਕਾਅ ਧੁੱਪ ਵਾਲੇ ਦਿਨ ਕਰੋ ਅਤੇ ਹਫਤੇ ਬਾਅਦ ਦੁਬਾਰਾ ਛਿੜਕਾਅ ਕਰੋ।ਉਨਾਂ ਕਿਹਾ ਕਿ ਮੈਂਗਨੀਜ਼ ਦਾ ਸਿਰਫ ਛਿੜਕਾਅ ਹੀ ਕੀਤਾ ਜਾਵੇ ਅਤੇ ਇਸ ਨੂੰ ਜ਼ਮੀਨ ਵਿੱਚ ਨਾਂ ਪਾਉ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement