ਕਣਕ ਦੀ ਨਿਰਵਿਘਨ ਖ਼ਰੀਦ ਲਈ ਸਾਬਕਾ ਫ਼ੌਜੀਆਂ ਨੇ ਵੀ ਮੰਡੀਆਂ 'ਚ ਮੋਰਚੇ ਸੰਭਾਲੇ
Published : Apr 24, 2020, 6:34 am IST
Updated : Apr 24, 2020, 6:34 am IST
SHARE ARTICLE
file photo
file photo

ਖ਼ਰੀਦ ਕਾਰਜਾਂ ਵਿਚ ਸਹਾਇਤਾ ਲਈ 1683 ਮੰਡੀਆਂ 'ਚ 3195 ਜੀ.ਓ.ਜੀ. ਤਾਇਨਾਤ

ਚੰਡੀਗੜ੍ਹ, 23 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫ਼ੌਜੀਆਂ ਨੇ ਵੀ ਅਨਾਜ ਮੰਡੀਆਂ ਵਿਚ ਮੋਰਚੇ ਸੰਭਾਲੇ ਹੋਏ ਹਨ ਤਾਕਿ ਕੋਵਿਡ-19 ਕਾਰਨ ਕਰਫ਼ਿਊ/ਲਾਕਡਾਊਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਲਿਆਉਣ ਅਤੇ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦਸਿਆ ਕਿ ਸੂਬਾ ਸਰਕਾਰ ਨੇ 3195 ਗਾਰਡੀਅਨਜ਼ ਆਫ਼ ਗਵਰਨੈਂਸ (ਪ੍ਰਬੰਧਾਂ ਦੇ ਰਾਖੇ) ਨੂੰ ਖਰੀਦ ਪ੍ਰਕ੍ਰਿਆ ਲਈ ਮੰਡੀ ਬੋਰਡ ਦੀ ਸਹਾਇਤਾ ਵਾਸਤੇ ਮੰਡੀਆਂ ਵਿਚ ਤਾਇਨਾਤ ਕੀਤਾ ਹੈ।

ਉਨ੍ਹਾਂ ਦਸਿਆ ਕਿ ਇਹ ਜੀ.ਓ.ਜੀ. ਸੂਬਾ ਭਰ ਦੀਆਂ 1683 ਮੰਡੀਆਂ 'ਚ ਚਲ ਰਹੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਵਧੀਕ ਮੁੱਖ ਸਕੱਤਰ ਨੇ ਦਸਿਆ ਕਿ ਕੋਵਿਡ-19 ਦੀ ਮਹਾਮਾਰੀ ਕਾਰਨ ਸਿਹਤ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਖਰੀਦ ਕੇਂਦਰਾਂ ਵਿਚ ਸਮਾਜਕ ਦੂਰੀ ਦੀ ਪਾਲਣਾ ਕਰਵਾਉਣ ਤੋਂ ਇਲਾਵਾ ਟ੍ਰੈਫ਼ਿਕ ਦੀ ਨਿਗਰਾਨੀ ਦਾ ਔਖਾ ਕਾਰਜ ਨਿਪਟਾਉਣ ਲਈ ਜੀ.ਓ.ਜੀ. ਮੰਡੀਆਂ ਬੋਰਡ ਦੇ ਮੁਲਾਜ਼ਮਾਂ ਨਾਲ ਮਿਲ ਕੇ ਸੇਵਾਵਾਂ ਨਿਭਾਅ ਰਹੇ ਹਨ ਤਾਕਿ ਮੰਡੀਆਂ ਵਿਚ ਭੀੜ-ਭੜੱਕਾ ਨਾ ਹੋਵੇ। ਜੀ.ਓ.ਜੀ. ਵਲੋਂ ਸਾਫ਼-ਸਫ਼ਾਈ ਦੀਆਂ ਹਾਲਤਾਂ ਬਾਰੇ ਰੀਪੋਰਟ ਕਰਨ ਤੋਂ ਇਲਾਵਾ ਕਿਸੇ ਵੀ ਹੋਰ ਮਸਲੇ ਬਾਰੇ ਤੁਰਤ ਸੀਨੀਅਰ ਅਥਾਰਟੀ ਦੇ ਨੋਟਿਸ ਵਿਚ ਲਿਆਂਦਾ ਜਾਂਦਾ ਹੈ।

File photoFile photo

ਉਨ੍ਹਾਂ ਦਸਿਆ ਕਿ ਜੀ.ਓ.ਜੀ. ਪਹਿਲਾਂ ਤੋਂ ਸਥਾਪਤ ਢਾਂਚੇ ਦੁਆਰਾ ਕਿਸੇ ਵੀ ਮਾਮਲੇ ਬਾਰੇ ਅਪਣੇ ਤਹਿਸੀਲ ਜਾਂ ਜ਼ਿਲ੍ਹਾ ਇੰਚਾਰਜ ਰਾਹੀਂ ਚੰਡੀਗੜ੍ਹ ਵਿਖੇ ਸਥਿਤ ਹੈੱਡਕੁਆਰਟਰ ਵਿਖੇ ਸੂਚਿਤ ਕਰਦੇ ਹਨ ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਲਈ ਉਨ੍ਹਾਂ ਵਲੋਂ ਭੇਜੀਆਂ ਰੀਪੋਰਟਾਂ ਨੂੰ ਮੰਡੀ ਬੋਰਡ ਨਾਲ ਸਾਂਝਾ ਕੀਤਾ ਜਾਂਦਾ ਹੈ।

ਸ੍ਰੀ ਖੰਨਾ ਨੇ ਅੱਗੇ ਦਸਿਆ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਇਸ ਔਖੇ ਸਮੇਂ ਵਿਚ ਮੰਡੀ ਬੋਰਡ ਵਲੋਂ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਅਤੇ ਸਿਹਤ ਸੁਰੱਖਿਆ ਯਤਨਾਂ ਲਈ ਇਹ ਕਦਮ ਸਹਾਈ ਸਿੱਧ ਹੋਣਗੇ। ਸਾਬਕਾ ਫ਼ੌਜੀ ਹੋਣ ਦੇ ਨਾਤੇ ਜੀ.ਓ.ਜੀ. ਦੀ ਸਮਰਪਤ ਭਾਵਨਾ ਦੀ ਸ਼ਲਾਘਾ ਕਰਦਿਆਂ ਸ੍ਰੀ ਖੰਨਾ ਨੇ ਉਨ੍ਹਾਂ ਨੇ ਅਪਣੀ ਪੂਰੀ ਨੌਕਰੀ ਮੁਲਕ ਦੀ ਸੇਵਾ ਦੇ ਲੇਖੇ ਲਾਈ ਅਤੇ ਹੁਣ ਜਦੋਂ ਕਿਸਾਨਾਂ ਲਈ ਮਦਦ ਦੀ ਘੜੀ ਆਈ ਤਾਂ ਸਾਬਕਾ ਫ਼ੌਜੀ ਅਪਣੀ ਵਡੇਰੀ ਉਮਰ ਦੀ ਪ੍ਰਵਾਹ ਨਾ ਕਰਦਿਆਂ ਮੰਡੀਆਂ ਵਿਚ ਖਰੀਦ ਕਾਰਜਾਂ ਵਿਚ ਵੀ ਸਰਕਾਰ ਦੀ ਮਦਦ ਕਰਨ ਤੋਂ ਪਿੱਛੇ ਨਾ ਹਟੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement