ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ’ਚ ਹੁਣ ਕਿਸਾਨ ਜਥੇਬੰਦੀਆਂ ਹੋਣਗੀਆਂ ਸ਼ਾਮਲ 
Published : Jul 24, 2025, 6:44 am IST
Updated : Jul 24, 2025, 6:44 am IST
SHARE ARTICLE
Farmer organizations will now join the movement for the release of imprisoned Sikhs
Farmer organizations will now join the movement for the release of imprisoned Sikhs

ਕੌਮੀ ਇਨਸਾਫ਼ ਮੋਰਚੇ ਨਾਲ ਮਿਲ ਕੇ 4 ਅਗੱਸਤ ਨੂੰ ਕੀਤੇ ਜਾਣਗੇ ਡੀ.ਸੀ. ਦਫ਼ਤਰਾਂ ਅਗੇ ਰੋਸ ਪ੍ਰਦਸ਼ਨ 

Farmer organizations will now join the movement for the release of imprisoned Sikhs news in Punjabi: ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਨੂੰ ਸਹਾਰਾ ਦੇ ਕੇ ਅੱਗੇ ਵਧਾਉਣਗੀਆਂ। ਇਥੇ ਕੌਮੀ ਇਨਸਾਫ਼ ਮੋਰਚਾ ਵਲੋਂ ਸੱਦੀ ਇਕ ਵਿਸ਼ੇਸ਼ ਮੀਟਿੰਗ ਵਿਚ ਪ੍ਰਮੁੱਖ ਕਿਸਾਨ ਜਥੇਬੰਦੀਆਂ ਨੇ ਸ਼ਾਮਲ ਹੋ ਕੇ ਅਪਣਾ ਸਮਰਥਨ ਹੀ ਨਹੀਂ ਦਿਤਾ ਬਲਕਿ ਐਕਸ਼ਨਾਂ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੀਟਿੰਗ ਵਿਚ ਮਜ਼ਦੂਰ ਜਥੇਬੰਦੀਆਂ, ਸਿੱਖ ਸੰਸਥਾਵਾਂ ਦੇ ਆਗੂ, ਸੰਤਾਂ ਮਹਾਂਪੁਰਸ਼ਾਂ ਅਤੇ ਨਿਹੰਗ ਸਿੰਘ ਦਲਾਂ ਨਾਲ ਸਾਂਝੇ ਸੰਘਰਸ਼ ਦੀ ਰੂਪ ਰੇਖਾ ਬਾਰੇ ਚਰਚਾ ਕੀਤੀ ਗਈ। ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦਾ ਆਯੋਜਨ ਬਾਪੂ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ ਅਤੇ ਬਲਵਿੰਦਰ ਸਿੰਘ ਫ਼ਿਰੋਜ਼ਪੁਰ, ਬਲਵੀਰ ਸਿੰਘ ਬੈਰੋਪੁਰ ਤੇ ਬਲਵਿੰਦਰ ਸਿੰਘ ਉਰਫ਼ ਕਾਲਾ, ਝਾੜ ਸਾਹਿਬ ਵਲੋਂ ਕੀਤਾ ਗਿਆ। ਸੰਚਾਲਨ ਦੀ ਭੂਮਿਕਾ ਤਾਲਮੇਲ ਕਮੇਟੀ ਦੇ ਮੈਂਬਰਾ ਕਰਨੈਲ ਸਿੰਘ ਪੰਜੋਲੀ ਅਤੇ ਡਾ. ਦਰਸ਼ਨ ਪਾਲ ਵਲੋਂ ਨਿਭਾਈ ਗਈ। 

ਮੀਟਿੰਗ ਤੋਂ ਬਾਅਦ ਮੋਰਚੇ ਵਲੋ ਜਾਰੀ ਬਿਆਨ ’ਚ ਦਸਿਆ ਗਿਆ ਕਿ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਨੂੰ ਸੁਚਾਰੂ ਅਤੇ ਅਨੁਸ਼ਾਸਤ ਤਰੀਕੇ ਨਾਲ ਲਾਗੂ ਕਰਨ ਵਾਸਤੇ ਮੀਟਿੰਗ ਵਿਚ ਸ਼ਾਮਲ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਚਾਰ ਚਰਚਾ ਕੀਤੀ। ਵਿਚਾਰ ਚਰਚਾ ਕਰਨ ਉਪਰੰਤ ਇਹ ਐਲਾਨ ਕੀਤਾ ਗਿਆ ਕਿ 4 ਅਗੱਸਤ ਨੂੰ ਸਾਰੇ ਪੰਜਾਬ ਵਿਚ ਜ਼ਿਲ੍ਹਾ ਹੈਡ ਕੁਆਰਟਰਾਂ ’ਤੇ ਕੌਮੀ ਇਨਸਾਫ਼ ਮੋਰਚਾ ਅਤੇ ਇਸ ਵਿਚ ਸ਼ਾਮਲ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ  ਮੁਜਾਹਰੇ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਜਲਾਏ ਜਾਣਗੇ। 15 ਅਗੱਸਤ ਨੂੰ ਮੋਹਾਲੀ ਚੰਡੀਗੜ੍ਹ ਬਾਰਡਰ ਦੇ ਉੱਤੇ ਵੱਡਾ ਇਕੱਠ ਕੀਤਾ ਜਾਵੇਗਾ। 

ਮੀਟਿੰਗ ਵਿਚ ਸ਼ਾਮਲ ਹੋਏ ਕਿਸਾਨ ਆਗੂਆਂ ਵਿਚ ਗੁਰਿੰਦਰ ਸਿੰਘ ਭੰਗੂ, ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਸੀਨੀਅਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ, ਸੁਰਜੀਤ ਸਿੰਘ ਫੂਲ, ਚੇਅਰਮੈਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਸੁਖਜਿੰਦਰ ਸਿੰਘ ਖੋਸਾ ਪੰਜਾਬ ਪ੍ਰਧਾਨ ਬੀ ਕੇ ਯੂ ਖੋਸਾ, ਹਰਿੰਦਰ ਸਿੰਘ ਨਡਿਆਲੀ ਪ੍ਰਧਾਨ ਪੰਜਾਬ ਇੰਡੀਅਨ ਫਾਰਮਰ ਐਸੋਸੀਏਸ਼ਨ, ਜੰਗ ਸਿੰਘ ਭਟੇੜੀ, ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਭਟੇੜੀ ਕਲਾਂ, ਜਸਬੀਰ ਸਿੰਘ ਸਿੱਧੂਪੁਰ, ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬਲਦੇਵ ਸਿੰਘ ਸਿਰਸਾ, ਹਰਮੇਲ ਸਿੰਘ ਢੇਸੀ, ਕਿਰਤੀ ਕਿਸਾਨ ਯੂਨੀਅਨ ਢੁਡੀਕੇ,  ਪਰਦੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਅਤੇ ਬਲਜੀਤ ਸਿੰਘ ਭਾਊ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਂ ਵਰਨਣਯੋਗ ਹਨ। 


 

SHARE ARTICLE

ਏਜੰਸੀ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement