ਲੁਧਿਆਣਾ ਵੇਰਕਾ ਮਿਲਕ ਪਲਾਂਟ ਦੇ ਬਾਹਰ ਕਿਸਾਨਾਂ ਦਾ ਧਰਨਾ, ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
Published : Aug 24, 2022, 7:10 pm IST
Updated : Aug 24, 2022, 7:10 pm IST
SHARE ARTICLE
Farmers Protest at Ludhiana
Farmers Protest at Ludhiana

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵੇਰਕਾ ਮਿਲਕ ਪਲਾਂਟ ਉਹਨਾਂ ਤੋਂ ਵਸੂਲੇ ਜਾਣ ਵਾਲੇ ਦੁੱਧ ਦੀਆਂ ਕੀਮਤ ਨਹੀਂ ਵਧਾ ਰਿਹਾ।



ਲੁਧਿਆਣਾ: ਕਿਸਾਨ ਜਥੇਬੰਦੀਆਂ ਨੇ ਅੱਜ ਫਿਰੋਜ਼ਪੁਰ ਰੋਡ ’ਤੇ ਸਥਿਤ ਵੇਰਕਾ ਮਿਲਕ ਪਲਾਂਟ ਦੇ ਬਾਹਰ ਧਰਨਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਵੇਰਕਾ ਮਿਲਕ ਪਲਾਂਟ ਉਹਨਾਂ ਤੋਂ ਵਸੂਲੇ ਜਾਣ ਵਾਲੇ ਦੁੱਧ ਦੀਆਂ ਕੀਮਤ ਨਹੀਂ ਵਧਾ ਰਿਹਾ। ਇਸ ਦੇ ਨਾਲ ਹੀ ਲੰਪੀ ਸਕਿਨ ਦੀ ਬਿਮਾਰੀ ਕਾਰਨ ਕਿਸਾਨ ਲਗਾਤਾਰ ਘਾਟੇ ਵਿਚ ਜਾ ਰਿਹਾ ਹੈ। ਕਈ ਪਸ਼ੂਆਂ ਦੀ ਲੰਪੀ ਸਕਿਨ ਨਾਲ ਮੌਤ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਹੁਣ ਤੱਕ ਲੰਪੀ ਦੀ ਬਿਮਾਰੀ ਲਈ ਸਿਰਫ਼ 75 ਲੱਖ ਰੁਪਏ ਜਾਰੀ ਕੀਤੇ ਹਨ। 

ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਗਿਣਤੀ ਅਤੇ ਬਿਮਾਰ ਪਸ਼ੂਆਂ ਦੀ ਗਿਣਤੀ ਦੇ ਹਿਸਾਬ ਨਾਲ ਇਕ ਪਸ਼ੂ 'ਤੇ ਸਿਰਫ 625 ਰੁਪਏ ਮਿਲ ਰਹੇ ਹਨ ਜਦਕਿ ਕਿਸਾਨ ਇਕ ਪਸ਼ੂ 'ਤੇ 4 ਤੋਂ 5 ਹਜ਼ਾਰ ਰੁਪਏ ਖਰਚ ਕਰ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਦੁੱਧ ਦੀ ਫੈਟ ਦੇ ਹਿਸਾਬ ਨਾਲ ਸਹੀ ਮੁੱਲ ਦੀ ਮੰਗ ਕੀਤੀ।

Farmers Protest at Ludhiana Farmers Protest at Ludhiana

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਪਸ਼ੂ ਵੱਡੀ ਗਿਣਤੀ ਵਿਚ ਮਰ ਰਹੇ ਹਨ ਪਰ ਫਿਰ ਵੀ ਦੁੱਧ ਦੀ ਕਮੀ ਨਹੀਂ ਹੈ, ਜੋ ਕਿ ਇਕ ਵੱਡਾ ਸਵਾਲ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪੰਜਾਬ ਦੇ ਲੋਕਾਂ ਨੂੰ ਨਕਲੀ ਦੁੱਧ ਸਪਲਾਈ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਕਲੀ ਦੁੱਧ ਬਣਾਉਣ ਵਾਲੀਆਂ ਫੈਕਟਰੀਆਂ ’ਤੇ ਵੀ ਛਾਪੇਮਾਰੀ ਨਹੀਂ ਕੀਤੀ ਜਾ ਰਹੀ।

ਜਮਹੂਰੀ ਕਿਸਾਨ ਸਭਾ ਦੇ ਸਕੱਤਰ ਰਘੁਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਲੰਪੀ ਸਕਿਨ ਕਾਰਨ ਜਿਹੜੇ ਪਸ਼ੂ ਮਰ ਰਹੇ ਹਨ ਤਾਂ ਜਿਹੜੇ ਪਸ਼ੂ ਬਿਮਾਰ ਹਨ, ਸਰਕਾਰ ਨੂੰ ਚਾਹੀਦਾ ਹੈ ਕਿ ਉਹਨਾਂ ਪਸ਼ੂਆਂ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦੇਵੇ। ਕਿਸਾਨਾਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪਸ਼ੂਆਂ ਦਾ ਸਹੀ ਇਲਾਜ ਕੀਤਾ ਜਾਵੇ। ਦੁੱਧ ਹਰ ਘਰ ਪਹੁੰਚਦਾ ਹੈ। ਇਸ ਲਈ ਪਸ਼ੂਆਂ ਦਾ ਇਲਾਜ ਪਹਿਲ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ। ਦੁਧਾਰੂ ਪਸ਼ੂਆਂ ਦਾ ਕਾਰੋਬਾਰ ਸਹਾਇਕ ਖੇਤੀ ਦਾ ਧੰਦਾ ਹੈ। ਜੇਕਰ ਸਰਕਾਰ ਨੇ ਸਮੇਂ ਸਿਰ ਨਾ ਸੁਣੀ ਤਾਂ ਪਸ਼ੂ ਪਾਲਕ ਖੁਦਕੁਸ਼ੀਆਂ ਵੀ ਕਰ ਸਕਦੇ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM
Advertisement