ਕਿਸਾਨਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ, 48 ਘੰਟਿਆਂ ਲਈ 'ਰੇਲ ਰੋਕੋ ਅੰਦੋਲਨ' ਸ਼ੁਰੂ 
Published : Sep 24, 2020, 1:13 pm IST
Updated : Sep 24, 2020, 1:13 pm IST
SHARE ARTICLE
Farmer Protest On Railway
Farmer Protest On Railway

ਕਿਸਾਨਾਂ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ

ਚੰਡੀਗੜ੍ਹ - ਸੰਸਦ ਵਿਚ ਪਾਸ ਹੋਏ ਖੇਤੀ ਬਿੱਲਾਂ ਦਾ ਵਿਰੋਧ ਪੰਜਾਬ ਵਿਚ ਲਗਾਤਾਰ ਜਾਰੀ ਹੈ। ਕਿਸਾਨਾਂ ਦੁਆਰਾ ਪੰਜਾਬ ਵਿਚ ਹਰ ਦਿਨ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ ਵੀਰਵਾਰ ਤੋਂ ਕਿਸਾਨਾਂ ਨੇ ਅਗਲੇ 48 ਘੰਟਿਆਂ ਲਈ ਕਿਸਾਨ ਬਿੱਲਾਂ ਦੇ ਰੋਸ ਵਿਚ 'ਰੇਲ ਰੋਕੋ ਅੰਦੋਲਨ' ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਦੁਆਰਾ ਰੇਲਵੇ ਟਰੈਕ ਉੱਤੇ ਧਰਨੇ ਦਿੱਤੇ ਜਾ ਰਹੇ ਹਨ।

Farmer Protest On Railway Farmer Protest On Railway

ਕਿਸਾਨ ਲਗਾਤਾਰ ਖੇਤੀ ਨਾਲ ਜੁੜੇ ਤਿੰਨ ਪਾਸ ਕੀਤੇ ਬਿੱਲ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਸੂਬੇ ਦੀਆਂ ਕਿਸਾਨ ਜੱਥੇਬੰਦੀਆਂ ਨੇ ਬਿੱਲਾਂ ਖਿਲਾਫ਼ ਆਪਣਾ ਰੋਸ ਜ਼ਾਹਰ ਕਰਨ ਲਈ ਅੱਜ 24 ਸਤੰਬਰ ਤੋਂ ਲੈ ਕੇ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਕਿਸਾਨਾਂ ਦੁਆਰਾ ਪੰਜਾਬ ਬੰਦ ਵੀ ਬੁਲਾਇਆ ਗਿਆ ਹੈ।

Farmer Protest On Railway Farmer Protest On Railway

ਉੱਥੇ ਹੀ ਰੇਲ ਰੋਕੋ ਅੰਦੋਲਨ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਵੱਲੋਂ ਅੱਜ ਨਾਭਾ ਵਿਚ ਰੇਲਵੇ ਟ੍ਰੈਕ ਉੱਤੇ ਧਰਨਾ ਲਗਾ ਦਿੱਤਾ ਗਿਆ ਹੈ। ਇਹ ਧਰਨਾ ਲਗਾਤਾਰ ਅਗਲੇ ਦੋ ਦਿਨ ਤੱਕ ਦਿੱਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਵਿਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ 14 ਸਪੈਸ਼ਲ ਰੇਲ ਗੱਡੀਆਂ ਰੱਦ  ਕੀਤੀਆਂ ਗਈਆਂ ਹਨ। 

Farmer Protest On Railway Farmer Protest On Railway

ਪਿੰਡ ਦੇਵੀਦਾਸਪੁਰ ਨਜ਼ਦੀਕ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਕਿਸਾਨਾਂ ਦਾ ਧਰਨਾ 
ਕਿਸਾਨ ਜਥੇਬੰਦੀਆਂ ਵੱਲੋਂ ਮਿੱਥੇ ਪ੍ਰੋਗਰਾਮ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਤੇ ਵਰਕਰ ਪਿੰਡ ਦੇਵੀਦਾਸਪੁਰ (ਜੰਡਿਆਲਾ ਗੁਰੂ) ਨਜ਼ਦੀਕ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦੀ ਪ੍ਰਧਾਨਗੀ 'ਚ ਸੈਂਕੜੇ ਕਿਸਾਨਾਂ ਵਲੋਂ ਦੇਵੀ ਦਾਸ ਪੁਰਾ ਰੇਲਵੇ ਟਰੈਕ ਪੂਰਨ ਤੌਰ 'ਤੇ ਟੈਂਟ ਲਗਾ ਕੇ ਜਾਮ ਕਰ ਦਿੱਤਾ ਗਿਆ ਹੈ।

Farmers ProtestFarmers Protest

ਜ਼ਿਕਰਯੋਗ ਹੈ ਕਿ ਰਾਜਸਭਾ ਅਤੇ ਲੋਕਸਭਾ ਵਿਚ ਵਿਰੋਧੀ ਪਾਰਟੀਆਂ ਦੇ ਭਾਰੀ ਹੰਗਾਮੇ ਵਿਚਾਲੇ ਖੇਤੀ ਨਾਲ ਜੁੜੇ ਤਿੰਨ ਬਿੱਲ ਪਾਸ ਹੋ ਚੁੱਕੇ ਹਨ। ਕਿਸਾਨ ਉਤਪਾਦਨ ਵਪਾਰ ਅਤੇ ਵਣਜ(ਤਰੱਕੀ ਅਤੇ ਸਹੂਲਤ) ਬਿੱਲ 2020, ਕਿਸਾਨੀ (ਸਸ਼ਕਤੀਕਰਣ ਅਤੇ ਸੁਰੱਖਿਆ) ਸਮਝੌਤਾ, ਕੀਮਤ ਇਨਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020 ਨੂੰ ਸੰਸਦ ਦੇ ਦੋਵੇਂ ਸਦਨਾਂ ਦੁਆਰਾ ਮਨਜੂਰੀ ਦੇ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement