ਸੰਯੁਕਤ ਮੋਰਚੇ ਵਲੋਂ ਦੇਸ਼-ਵਾਸੀਆਂ ਨੂੰ ਕੇਂਦਰ ਸਰਕਾਰ ਵਿਰੁਧ ਭਾਰਤ ਬੰਦ ’ਚ ਸ਼ਾਮਲ ਹੋਣ ਦੀ ਅਪੀਲ 
Published : Sep 24, 2021, 7:50 am IST
Updated : Sep 24, 2021, 7:51 am IST
SHARE ARTICLE
Samyukt Kisan Morcha
Samyukt Kisan Morcha

ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ 2021 ਨੂੰ ਐਲਾਨੇ ਗਏ ਭਾਰਤ ਬੰਦ ਤੋਂ ਪਹਿਲਾਂ ਹਰ ਭਾਰਤੀ ਨੂੰ ਮੋਦੀ ਸਰਕਾਰ ਵਿਰੁਧ ਇਤਿਹਾਸਕ ਬੰਦ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ 

ਨਵੀਂ ਦਿੱਲੀ (ਸੁਖਰਾਜ ਸਿੰਘ): ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ 2021 ਨੂੰ ਐਲਾਨੇ ਗਏ ਭਾਰਤ ਬੰਦ ਤੋਂ ਪਹਿਲਾਂ ਹਰ ਭਾਰਤੀ ਨੂੰ ਕਿਸਾਨ ਵਿਰੋਧੀ ਮੋਦੀ ਸਰਕਾਰ ਵਿਰੁਧ ਇਤਿਹਾਸਕ ਬੰਦ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਅਪਣੀ ਅਪੀਲ ਵਿਚ ਮੋਰਚੇ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਹੁਣ ਸਾਡੀ ਅਰਥਵਿਵਸਥਾ ਦੇ ਕਾਰਪੋਰੇਟ ਕਬਜ਼ੇ ਨੂੰ ਰੋਕਣ, ਰਾਸ਼ਟਰੀ ਸੰਪਤੀਆਂ ਦੀ ਰਾਖੀ, ਸੰਘਵਾਦ ਨੂੰ ਬਚਾਉਣ, ਲੋਕਤੰਤਰ ਨੂੰ ਮੁੜ ਪ੍ਰਾਪਤ ਕਰਨ ਅਤੇ ਭਾਰਤ ਦੀ ਏਕਤਾ ਦੀ ਰਖਿਆ ਲਈ ਇਕ ਰਾਸ਼ਟਰੀ ਅੰਦੋਲਨ ਦੇ ਕੇਂਦਰ ਵਿਚ ਹੈ।

Farmers ProtestFarmers Protest

ਹੋਰ ਪੜ੍ਹੋ: ਬਾਦਲਾਂ ਨੂੰ ‘ਘਰ’ ’ਚ ਘੇਰਨ ਲਈ ਸਿੱਧੂ ਬਣਾਉਣਗੇ ਰਾਜਾ ਵੜਿੰਗ ਨੂੰ ਮੰਤਰੀ!

ਮੋਰਚਾ ਸਾਰੇ ਭਾਰਤੀਆਂ ਨੂੰ ਇਸ ਅੰਦੋਲਨ ਵਿਚ ਸ਼ਾਮਲ ਹੋਣ ਅਤੇ ਭਾਰਤ-ਬੰਦ ਨੂੰ ਇਕ ਸ਼ਾਨਦਾਰ ਸਫ਼ਲ ਬਣਾਉਣ ਦੀ ਬੇਨਤੀ ਕਰਦਾ ਹੈ। ਕਿਸਾਨ ਮੋਰਚਾ ਨੇ ਵਿਸ਼ੇਸ਼ ਤੌਰ ’ਤੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜਕ ਜਥੇਬੰਦੀਆਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਏਕਤਾ ਵਧਾਉਣ ਦੀ ਅਪੀਲ ਕੀਤੀ। ਅਸੀਂ ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਰਾਜ ਸਰਕਾਰਾਂ ਨੂੰ ਵੀ ਸੱਦਾ ਦਿੰਦੇ ਹਾਂ, ਜਿਨ੍ਹਾਂ ’ਚੋਂ ਬਹੁਤਿਆਂ ਨੇ ਸਾਡੇ ਪਹਿਲਾਂ ਦੇ ਸੱਦਿਆਂ ਦਾ ਸਮਰਥਨ ਕੀਤਾ ਹੈ ਅਤੇ ਅੰਦੋਲਨ ਦਾ ਸਮਰਥਨ ਕਰਨ ਵਾਲੇ ਮਤੇ ਪਾਸ ਕੀਤੇ ਹਨ, ਇਸ ਭਾਰਤ ਬੰਦ ਨੂੰ ਸਮਰਥਨ ਦੇਣ ਅਤੇ ਲੋਕਤੰਤਰ ਅਤੇ ਸੰਘਵਾਦ ਦੇ ਸਿਧਾਂਤਾਂ ਦੀ ਰਾਖੀ ਲਈ ਕਿਸਾਨਾਂ ਦੇ ਨਾਲ ਖੜੇ ਹੋਣ ਲਈ। ਸਾਡੀ ਸਥਾਪਤ ਨੀਤੀ ਤਹਿਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਸੰਯੁਕਤ ਕਿਸਾਨ ਮੋਰਚਾ ਸਟੇਜ ਨੂੰ ਸਾਂਝਾ ਨਹੀਂ ਕਰਨਗੇ। 

PM modiPM modi

ਹੋਰ ਪੜ੍ਹੋ: ਸੰਪਾਦਕੀ: ਸਿੱਧੂ ਉਤੇ ਰਾਸ਼ਟਰ-ਵਿਰੋਧੀ ਹੋਣ ਦਾ ਇਲਜ਼ਾਮ ਬਿਲਕੁਲ ਗ਼ਲਤ!

ਜ਼ਿਕਰਯੋਗ ਹੈ ਕਿ ਕੁੱਝ ਰਾਜ ਸਰਕਾਰਾਂ ਪਿਛਲੇ ਸਮੇਂ ਵਿਚ ਸਾਂਝੇ ਕਿਸਾਨ ਮੋਰਚੇ ਵਲੋਂ ਦਿਤੇ ਬੰਦ ਦੇ ਸੱਦੇ ਦਾ ਸਮਰਥਨ ਕਰਨ ਲਈ ਅੱਗੇ ਆਈਆਂ ਸਨ। ਇਸ ਦੌਰਾਨ, ਆਲ ਇੰਡੀਆ ਬੈਂਕ ਆਫ਼ੀਸਰਜ਼ ਕਨਫ਼ੈਡਰੇਸ਼ਨ (ਏਆਈਬੀਓਸੀ) ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਦਿਤੇ ਭਾਰਤ ਬੰਦ ਨੂੰ ਭਾਈਚਾਰਕ ਸਮਰਥਨ ਦਿਤਾ ਹੈ।  ਏਆਈਬੀਓਸੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਕਰ ਰਹੇ ਕਿਸਾਨਾਂ ਨਾਲ ਦੁਬਾਰਾ ਗੱਲਬਾਤ ਕਰੇ ਅਤੇ 2020 ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੇ। ਅਸੀਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਦੇ ਵੱਖ -ਵੱਖ ਹਿੱਸਿਆਂ ਵਿਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾਵਾਂ ਵਿਰੁਧ ਸਥਾਨਕ ਵਿਰੋਧ ਪ੍ਰਦਰਸ਼ਨਾਂ ਬਾਰੇ ਰਿਪੋਰਟਿੰਗ ਕਰਦੇ ਰਹੇ ਹਾਂ।  

Farmers Protest Farmers Protest

ਹੋਰ ਪੜ੍ਹੋ: ਅੱਜ ਦਾ ਹੁਕਮਨਾਮਾ (24 ਸਤੰਬਰ 2021)

ਸਥਾਨਕ ਕਿਸਾਨਾਂ ਵਲੋਂ ਕਾਲੇ ਝੰਡਿਆਂ ਨਾਲ ਵਿਰੋਧ ਸਿਰਫ਼ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਅਹੁਦੇਦਾਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਵਿਰੁਧ ਹੀ ਨਹੀਂ, ਬਲਕਿ ਇਨ੍ਹਾਂ ਰਾਜਾਂ ਵਿਚ ਰਾਜ ਸਰਕਾਰ ਦੇ ਕੈਬਨਿਟ ਮੰਤਰੀਆਂ ਵਿਰੁਧ ਵੀ ਹਨ।  ਕਲ, ਕੇਂਦਰੀ ਹਵਾਬਾਜ਼ੀ ਮੰਤਰੀ ਦੀ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਮੋਦੀ ਸਰਕਾਰ ਵਿਚ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਇਸ ਖੇਤਰ ਦੇ ਅਪਣੇ ਪਹਿਲੇ ਦੌਰੇ ਤੇ ਕਾਲੀਆਂ ਝੰਡੀਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੀ ਵਾਰੀ ਸੀ। ਕਾਲੇ ਝੰਡਿਆਂ ਵਾਲੇ ਵਾਹਨਾਂ ’ਤੇ ਚੜ੍ਹ ਕੇ ਵਿਰੋਧ ਕਰ ਰਹੇ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

Farmers ProtestFarmers Protest

27 ਸਤੰਬਰ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਦੇ ਨਾਲ -ਨਾਲ ਆਮ ਤੌਰ ’ਤੇ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ਵਿਚ ਦੇਸ਼ ਦੇ ਵੱਖ -ਵੱਖ ਥਾਵਾਂ’ ਤੇ ਤੀਬਰ ਲਾਮਬੰਦੀ ਹੋ ਰਹੀ ਹੈ।  ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ ਵਿਚ 2 ਦਿਨਾਂ ਕਿਸਾਨ ਜਾਗ੍ਰਿਤੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਕਿਸਾਨ ਜਾਗ੍ਰਿਤੀ ਅਭਿਆਨ ਵਿਚ ਦੋ ਦਿਨਾਂ ਵਿਚ ਅੱਠ ਕਿਸਾਨ ਸੰਮੇਲਨਾਂ ਦੀ ਯੋਜਨਾ ਬਣਾਈ ਗਈ ਹੈ। ਝਾਰਖੰਡ, ਪਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਗੁਜਰਾਤ, ਉੜੀਸਾ ਅਤੇ ਹੋਰ ਰਾਜਾਂ ਵਿਚ ਤਿਆਰੀ ਮੀਟਿੰਗਾਂ ਹੋ ਰਹੀਆਂ ਹਨ। ਪਟਨਾ ਵਿਚ ਅੱਜ ਇਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement