ਰੇਲ ਮਾਰਗ 'ਤੇ ਲਗਾਤਾਰ ਡਟੇ ਕਿਸਾਨ, ਰੇਲ ਰੋਕੋ ਅੰਦੋਲਨ 31ਵੇਂ ਦਿਨ ਵੀ ਜਾਰੀ
Published : Oct 24, 2020, 9:42 am IST
Updated : Oct 24, 2020, 9:42 am IST
SHARE ARTICLE
Farmer protest
Farmer protest

ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤੀ ਜਾ ਰਹੀ ਨਾਅਰੇਬਾਜੀ 

ਅੰਮ੍ਰਿਤਸਰ: ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਰੇਲ ਮਾਰਗ 'ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ 31ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਧਰਨਾ ਲਗਾਇਆ ਗਿਆ ਹੈ।  

Farmer Protest Farmer Protest

ਜੰਡਿਆਲਾ ਗੁਰੂ ਨਜਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਹੇ ਇਸ ਧਰਨੇ ਦੀ ਅਗਵਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਵੱਲੋਂ ਕੀਤੀ ਜਾ ਰਹੀ ਹੈ।  ਇਸ ਅੰਦੋਲਨ ਦੌਰਾਨ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਜਾ ਰਹੀ ਹੈ।

Farmer Protest Farmer Protest

ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਵੀ ਫੂਕੇ ਜਾ ਰਹੇ ਹਨ। ਬੀਤੇ ਦਿਨ ਸਥਾਨਕ ਰਣਜੀਤ ਅੇਵਨਿਊ ਗਰਾਊਂਡ 'ਚ ਹੋਏ ਇਸ ਵਿਸ਼ਾਲ ਇਕੱਠ ਵਿਚ ਵੱਡੀ ਗਿਣਤੀ ਔਰਤਾਂ ਨੇ ਕੇਂਦਰ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਰੈਲੀ ‘ਚ ਪਹੁੰਚੀਆਂ ਵੱਡੀ ਗਿਣਤੀ ਔਰਤਾਂ ਨੇ ਇਕੋ ਜਿਹੀਆਂ ਕੇਸਰੀ ਚੁੰਨੀਆਂ ਲਈਆਂ ਹੋਈਆਂ ਸਨ।

Women rail roko protestWomen Protest

ਅੰਮ੍ਰਿਤਸਰ ‘ਚ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਤੇ ਅੰਬਾਨੀ ਦਾ ਪੁੱਤਲਾ ਵੀ ਸਾੜਿਆ ਗਿਆ। ਵੱਡੀ ਗਿਣਤੀ ਪੁੱਜੀਆਂ ਔਰਤਾਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਹੁਣ ਕੇਂਦਰ ਸਰਕਾਰ ਦੇ ਖਿਲਾਫ ਲੜਾਈ 'ਚ ਕੁਦ ਗਈਆਂ ਹਨ ਅਤੇ ਇਸ ਲੜਾਈ ਨੂੰ ਹੁਣ ਅਖੀਰ ਤਕ ਝਾਂਸੀ ਦੀ ਰਾਣੀ ਵਾਂਗ ਲੜਨਗੀਆਂ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement