Punjab News: ਦਿੱਲੀ-ਜੰਮੂ ਨੈਸ਼ਨਲ ਹਾਈਵੇ ’ਤੇ ਕਿਸਾਨਾਂ ਦੇ ਧਰਨੇ ਦਾ ਚੌਥਾ ਦਿਨ; ਮੁੱਖ ਮੰਤਰੀ ਨੇ ਸੱਦੀ ਕਿਸਾਨਾਂ ਦੀ ਮੀਟਿੰਗ
Published : Nov 24, 2023, 10:20 am IST
Updated : Nov 24, 2023, 10:54 am IST
SHARE ARTICLE
CM Bhagwant Mann to meet Farmer leaders
CM Bhagwant Mann to meet Farmer leaders

ਮੀਟਿੰਗ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰ ਦਿਤੇ ਹਨ

Punjab News: ਜਲੰਧਰ 'ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ’ਤੇ ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਬੈਠੇ ਹਨ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗ ਕਿਸਾਨਾਂ ਨੂੰ ਦੁਪਹਿਰ 12 ਵਜੇ ਮੀਟਿੰਗ ਲਈ ਸੱਦਾ ਦਿਤਾ ਹੈ। ਮੀਟਿੰਗ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰ ਦਿਤੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ ਫਿਰ ਰੇਲਵੇ ਟਰੈਕ ਜਾਮ ਕੀਤੇ ਜਾਣਗੇ।

ਹਾਈਵੇਅ ਅਤੇ ਰੇਲਵੇ ਟਰੈਕ ਜਾਮ ਹੋਣ ਕਾਰਨ ਸੈਂਕੜੇ ਲੋਕ ਪ੍ਰੇਸ਼ਾਨ ਹਨ। ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁੱਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਕਿਸਾਨਾਂ ਨੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿਤਾ ਹੈ। ਉਧਰ, ਦੇਰ ਰਾਤ ਕਿਸਾਨਾਂ ਵਲੋਂ ਹਾਈਵੇਅ ਦੀ ਸਰਵਿਸ ਲੇਨ ਖੋਲ੍ਹ ਦਿਤੀ ਗਈ, ਜਿਸ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲਣ ਲੱਗੀ।

ਰੇਲਵੇ ਟ੍ਰੈਕ 'ਤੇ ਰੋਜ਼ਾਨਾ 150 ਦੇ ਕਰੀਬ ਗੱਡੀਆਂ ਦੀ ਆਵਾਜਾਈ ਹੁੰਦੀ ਹੈ, ਜਿਸ 'ਤੇ ਕਿਸਾਨ ਹੜਤਾਲ 'ਤੇ ਬੈਠੇ ਹਨ। ਸਵਰਨ ਸ਼ਤਾਬਦੀ ਸਮੇਤ ਕਈ ਰੇਲ ਗੱਡੀਆਂ ਲੁਧਿਆਣਾ ਤੋਂ ਚੱਲਣਗੀਆਂ, ਜੋ ਪਹਿਲਾਂ ਅੰਮ੍ਰਿਤਸਰ ਤੋਂ ਚੱਲਦੀਆਂ ਸਨ। ਕਈ ਟਰੇਨਾਂ ਦੇ ਰੂਟ ਬਦਲ ਦਿਤੇ ਗਏ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੁਣ ਤਕ ਕੁੱਲ 24 ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਨੂੰ ਰੱਦ ਕਰ ਦਿਤਾ ਗਿਆ ਸੀ।

ਜਲੰਧਰ-ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਟਰੇਨ ਫੜਨ ਵਾਲੇ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਤੋਂ ਟਰੇਨ ਫੜਨੀ ਪੈ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਜਾਣ ਲਈ ਵੀ ਰੇਲ ਗੱਡੀਆਂ ਫੜਨੀਆਂ ਪੈਣਗੀਆਂ। ਵੀਰਵਾਰ ਨੂੰ ਲਗਭਗ 142 ਟਰੇਨਾਂ ਪ੍ਰਭਾਵਿਤ ਹੋਈਆਂ, ਜਿਨ੍ਹਾਂ 'ਚ 130 ਮੇਲ-ਐਕਸਪ੍ਰੈੱਸ ਟਰੇਨਾਂ ਅਤੇ 12 ਲੋਕਲ ਟਰੇਨਾਂ ਸ਼ਾਮਲ ਹਨ। ਕੁੱਲ 63 ਟਰੇਨਾਂ ਦੇ ਰੂਟ ਬਦਲੇ ਗਏ ਹਨ।

ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਉਣ ਵਾਲੀਆਂ ਕੁੱਲ 51 ਟਰੇਨਾਂ ਰੱਦ ਕਰ ਦਿਤੀਆਂ ਗਈਆਂ ਹਨ। ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਲਈ ਵੀ ਦਰਜਨਾਂ ਟਰੇਨਾਂ ਰੱਦ ਕਰ ਦਿਤੀਆਂ ਗਈਆਂ ਹਨ। ਇਹ ਰੇਲ ਗੱਡੀਆਂ ਲੁਧਿਆਣਾ ਤੋਂ ਅੱਗੇ ਚੱਲਣਗੀਆਂ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement