ਕਿਸਾਨਾਂ ਲਈ ਆਈ ਬੁਰੀ ਖਬਰ, ਆਹ ਫਸਲ ਦੇ ਸੈਂਪਲ ਹੋਏ ਫੇਲ੍ਹ
Published : Dec 24, 2019, 3:29 pm IST
Updated : Apr 9, 2020, 10:54 pm IST
SHARE ARTICLE
File Photo
File Photo

ਵਿਦੇਸ਼ਾਂ 'ਚ ਬਾਸਮਤੀ ਦੇ ਸੈਂਪਲ ਫੇਲ੍ਹ ਹੋਣ ਤੇ ਕਿਸਾਨਾਂ ਨੂੰ ਝਟਕਾ

ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਲਈ ਬੁਰੀ ਖ਼ਬਰ ਹੈ। ਵਿਦੇਸ਼ਾਂ ਵਿੱਚ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤੀ ਬਾਸਮਤੀ ਵਿੱਚ ਤੈਅ ਮਾਪਦੰਡਾਂ ਤੋਂ ਕਿਤੇ ਵੱਧ ਮਾਤਰਾ ਵਿੱਚ ਕੀਟਨਾਸ਼ਕ ਦਵਾਈਆਂ ਪਾਈਆਂ ਜਾਂਦੀਆਂ ਹਨ। ਵਿਦੇਸ਼ਾਂ ਵਿੱਚ ਸੈਂਪਲ ਫੇਲ੍ਹ ਹੋਣ ਕਾਰਨ ਬਾਸਮਤੀ ਦੇ ਭਾਅ ਵਿੱਚ ਕਮੀ ਵੇਖਣ ਨੂੰ ਮਿਲੇਗੀ ਜਿਸ ਦਾ ਸਿੱਧਾ ਰਗੜਾ ਕਿਸਾਨਾਂ ਨੂੰ ਲੱਗੇਗਾ।

ਜਾਣਕਾਰੀ ਮੁਤਾਬਕ ਕੀਟਨਾਸ਼ਕ ਦਵਾਈਆਂ ਦੀ ਮਾਤਰਾ ਮਿੱਥੇ ਮਾਪਦੰਡਾਂ ਤੋਂ ਵੱਧ ਪਾਏ ਜਾਣ ਕਾਰਨ ਵਿਦੇਸ਼ਾਂ ਨੂੰ ਜਾਣ ਵਾਲੀ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤ ਤੋਂ ਹਰ ਸਾਲ 50 ਹਜ਼ਾਰ ਕਰੋੜ ਦੀ ਬਾਸਮਤੀ ਵਿਦੇਸ਼ਾਂ ਨੂੰ ਭੇਜੀ ਜਾਂਦੀ ਹੈ। ਪਰ ਇਸ ਸਾਲ ਅਜੇ ਤੱਕ ਇੱਕ ਮਹੀਨੇ ਵਿੱਚ ਮਸਾਂ 200 ਤੋਂ 300 ਟਨ ਹੀ ਜਾ ਸਕੀ ਹੈ। ਯੂਰਪੀਅਨ ਯੂਨੀਅਨ ਨੇ ਕੀਟਨਾਸ਼ਕ ਦਵਾਈਆਂ ਦੇ ਮਾਪਦੰਡ ਪਹਿਲਾਂ .03 ਮਿੱਥੇ ਸਨ, ਜਿਹੜੇ ਹੁਣ ਘਟਾ ਕੇ .01 ਕਰ ਦਿੱਤੇ ਗਏ ਹਨ।

 

ਕਈ ਦੇਸ਼ਾਂ ਵਿੱਚ ਕੁਝ ਕੀਟਨਾਸ਼ਕ ਦਵਾਈਆਂ ’ਤੇ ਪਾਬੰਦੀ ਹੈ ਪਰ ਉਹ ਕੰਪਨੀਆਂ ਭਾਰਤ ਵਿੱਚ ਫੈਕਟਰੀਆਂ ਲਾ ਕੇ ਕਿਸਾਨਾਂ ਨੂੰ ਆਪਣਾ ਸਾਮਾਨ ਵੇਚ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈ ਕੰਪਨੀਆਂ ਰਜਿਸਟਰਡ ਵੀ ਨਹੀਂ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿੱਚ ਆ ਜਾਂਦੀ ਹੈ।

ਭਾਰਤ ਸਰਕਾਰ ਨੇ 4 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਿਦੇਸ਼ਾਂ ਨੂੰ ਜਾਣ ਵਾਲੀ ਬਾਸਮਤੀ ਦੇ ਸੈਂਪਲ ਦੀ ਜਾਂਚ ਦੇਸ਼ ਦੀਆਂ ਪੰਜ ਅਧਿਕਾਰਤ ਲੈਬਾਂ ਤੋਂ ਕਰਵਾਈ ਜਾਵੇ ਤੇ ਉਸ ਤੋਂ ਬਾਅਦ ਹੀ ਬਾਸਮਤੀ ਅੱਗੇ ਭੇਜੀ ਜਾਵੇਗੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement