ਪੰਜਾਬ ਵਿਚ ਖੇਤੀ-ਮਸ਼ੀਨਰੀ 'ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ ਤਕ ਕਰ ਸਕਦੇ ਹਨ ਅਪਲਾਈ

By : KOMALJEET

Published : Jun 25, 2023, 6:30 pm IST
Updated : Jun 25, 2023, 6:30 pm IST
SHARE ARTICLE
PUNJAB GOVT TO GIVE BOOST TO SUBSIDISED AGRO-MACHINERY; FARMERS CAN APPLY BY JULY 20
PUNJAB GOVT TO GIVE BOOST TO SUBSIDISED AGRO-MACHINERY; FARMERS CAN APPLY BY JULY 20

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ 'ਤੇ ਕੰਮ ਕਰ ਰਿਹਾ ਹੈ।।

ਖੇਤੀਬਾੜੀ ਮੰਤਰੀ ਨੇ ਦਸਿਆ ਕਿ ਵਿਭਾਗ ਵਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

 

ਖੇਤੀਬਾੜੀ ਮੰਤਰੀ ਨੇ ਦਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਅਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਨਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਿਤ ਕਰਨ ਵਿਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement