Farmers News: ਕਿਸਾਨਾਂ ਦੀ ਮੰਗ, ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇ ਸਖ਼ਤ ਕਾਰਵਾਈ
Published : Jun 25, 2024, 3:49 pm IST
Updated : Jun 25, 2024, 3:49 pm IST
SHARE ARTICLE
Farmers Protest
Farmers Protest

ਲੋਕਾਂ ਦੇ ਸਮੂਹ ਨੇ ਹੰਗਾਮਾ ਕਰਨ ਤੇ ਪ੍ਰਦਰਸ਼ਨ ਵਾਲੀ ਥਾਂ ’ਤੇ ਸਟੇਜ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ

Farmers News: ਚੰਡੀਗੜ੍ਹ - ਕਿਸਾਨਾਂ ਨੇ ਅੱਜ ਪ੍ਰੈਸ ਕਾਨਫ਼ਰੰਸ ਕਰ ਕੇ ਕਿਸਾਨਾਂ ਨੇ ਪ੍ਰਦਰਸ਼ਨ ਵਾਲੀ ਥਾਂ ’ਤੇ ਕਥਿਤ ਤੌਰ ‘ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਹ ਕਿਸਾਨ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ’ਤੇ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਹਨ।  
ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਹਮਾਇਤ ਵਾਲੇ ‘ਸ਼ਰਾਰਤੀ ਅਨਸਰਾਂ’ ਨੇ ਉਨ੍ਹਾਂ ਦੇ ਚੱਲ ਰਹੇ ਅੰਦੋਲਨ ਨੂੰ ਬਦਨਾਮ ਕਰਨ ਲਈ ‘ਸਾਜ਼ਿਸ਼’ ਰਚੀ ਸੀ।

ਕਿਸਾਨਾਂ ਨੇ ਐਤਵਾਰ ਨੂੰ ਦੋਸ਼ ਲਾਇਆ ਸੀ ਕਿ ਲੋਕਾਂ ਦੇ ਸਮੂਹ ਨੇ ਹੰਗਾਮਾ ਕਰਨ ਤੇ ਪ੍ਰਦਰਸ਼ਨ ਵਾਲੀ ਥਾਂ ’ਤੇ ਸਟੇਜ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਦੂਜੇ ਸਮੂਹ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਸ ਵਿਚ ਅੰਬਾਲਾ ਦੇ ਵਪਾਰੀ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਦੂਜੀ ਧਿਰ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅੰਬਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ਦੇ ਬੰਦ ਹੋਣ ਕਾਰਨ ਹੋ ਰਹੇ ਨੁਕਸਾਨ ਵੱਲ ਧਿਆਨ ਦਿਵਾਉਣ ਅਤੇ ਬੰਦ ਰਸਤਾ ਖੋਲ੍ਹਣ ਲਈ ਕਿਸਾਨਾਂ ਨੂੰ ਬੇਨਤੀ ਕਰਨ ਲਈ ਸਟੇਜ ‘ਤੇ ਚੜ੍ਹੇ ਸਨ।

ਸ਼ੰਭੂ ਬਾਰਡਰ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐੱਸਕੇਐੱਮ ਗੈਰਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਦੋਸ਼ ਲਾਇਆ ਕਿ ਕੁਝ ‘ਸ਼ਰਾਰਤੀ ਅਨਸਰਾਂ’ ਨੇ ਕਿਸਾਨ ਅੰਦੋਲਨ ਨੂੰ ‘ਬਦਨਾਮ’ ਕਰਨ ਦੀ ਸਾਜ਼ਿਸ਼ ਰਚੀ ਹੈ। ਕਿਸਾਨਾਂ ਨੇ ਕੋਈ ਸੜਕ ਬੰਦ ਨਹੀਂ ਕੀਤੀ। ਕੇਂਦਰ ਸਰਕਾਰ ਨੇ ਹਾਈਵੇਅ ਬੰਦ ਕਰ ਦਿੱਤਾ ਹੈ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement