ਗੁਲਾਬ ਦੀ ਖੇਤੀ, ਪੜ੍ਹੋ ਪੂਰੀ ਜਾਣਕਾਰੀ
Published : Jul 25, 2020, 1:13 pm IST
Updated : Jul 25, 2020, 1:13 pm IST
SHARE ARTICLE
Rose Cultivation
Rose Cultivation

ਗੁਲਾਬ ਫ਼ੁੱਲਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਫੁੱਲ ਹੈ। ਇਹ ਲਗਭਗ ਹਰ ਤਰ੍ਹਾਂ ਦੇ ਮੌਕਿਆਂ 'ਤੇ ਵਰਤਿਆ ਜਾਂਦਾ ਹੈ

ਗੁਲਾਬ ਫ਼ੁੱਲਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਫੁੱਲ ਹੈ। ਇਹ ਲਗਭਗ ਹਰ ਤਰ੍ਹਾਂ ਦੇ ਮੌਕਿਆਂ 'ਤੇ ਵਰਤਿਆ ਜਾਂਦਾ ਹੈ। ਗੁਲਾਬ ਦੇ ਫ਼ੁੱਲ ਆਕਾਰ ਅਤੇ ਰੰਗਾਂ ਵਿੱਚ ਭਿੰਨ ਦਿਖਾਈ ਦਿੰਦੇ ਹਨ ਅਤੇ ਵੱਖ-ਵੱਖ ਰੰਗਾਂ (ਚਿੱਟੇ ਤੋਂ ਲਾਲ ਜਾਂ ਬਹੁਰੰਗੇ) ਵਿੱਚ ਪਾਏ ਜਾਂਦੇ ਹਨ। ਗੁਲਾਬ ਦਾ ਮੂਲ ਸਥਾਨ ਮੁੱਖ ਤੌਰ 'ਤੇ ਏਸ਼ੀਆ ਹੈ ਪਰ ਇਸਦੀਆਂ ਕੁੱਝ ਕਿਸਮਾਂ ਯੂਰਪ, ਅਮਰੀਕਾ ਅਤੇ ਅਫਰੀਕਾ ਦੀਆਂ ਵੀ ਹਨ। ਗੁਲਾਬ ਦੀਆਂ ਪੱਤੀਆਂ ਤੋਂ ਬਹੁਤ ਤਰ੍ਹਾਂ ਦੀਆਂ ਦਵਾਈਆਂ ਬਣਦੀਆਂ ਹਨ,

RoseRose Cuultivation 

ਜਿਨ੍ਹਾਂ ਦੀ ਵਰਤੋਂ ਤਣਾਅ ਜਾਂ ਚਮੜੀ ਦੇ ਰੋਗਾਂ ਦੂਰ ਕਰਨ ਲਈ ਕੀਤੀ ਜਾਂਦੀ ਹੈ। ਭਾਰਤ ਵਿੱਚ ਗੁਲਾਬ ਕਰਨਾਟਕਾ, ਤਾਮਿਲਨਾਡੂ, ਮਹਾਂਰਾਸ਼ਟਰ, ਬਿਹਾਰ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਿੱਚ ਉਗਾਇਆ ਜਾਂਦਾ ਹੈ। ਅੱਜ-ਕੱਲ ਗ੍ਰੀਨ ਹਾਊਸ ਵਾਲੀ ਖੇਤੀ ਜ਼ਿਆਦਾ ਮਸ਼ਹੂਰ ਹੋ ਰਹੀ ਹੈ ਅਤੇ ਗੁਲਾਬ ਦੀ ਖੇਤੀ ਗ੍ਰੀਨ ਹਾਊਸ ਦੁਆਰਾ ਕਰਨ ਨਾਲ ਇਸਦੇ ਫੁੱਲਾਂ ਦੀ ਕੁਆਲਿਟੀ ਖੁੱਲੇ ਖੇਤ ਵਿੱਚ ਕੀਤੀ ਖੇਤੀ ਤੋਂ ਵਧੀਆ ਹੁੰਦੀ ਹੈ।

RoseRose Cultivation 

ਮਿੱਟੀ - ਜੈਵਿਕ ਤੱਤਾਂ ਦੀ ਵਧੇਰੇ ਮਾਤਰਾ ਅਤੇ ਚੰਗੇ ਨਿਕਾਸ ਵਾਲੀ ਦੋਮਟ ਮਿੱਟੀ ਗੁਲਾਬ ਦੀ ਖੇਤੀ ਲਈ ਅਨੁਕੂਲ ਹੈ। ਵਧੀਆ ਵਿਕਾਸ ਲਈ ਮਿੱਟੀ ਦਾ pH 6 ਤੋਂ 7.5 ਹੋਣਾ ਚਾਹੀਦਾ ਹੈ। ਇਹ ਪਾਣੀ ਦੀ ਖੜੋਤ ਨੂੰ ਨਹੀਂ ਸਹਾਰ ਸਕਦੀ, ਇਸ ਲਈ ਨਿਕਾਸ ਪ੍ਰਬੰਧ ਵਧੀਆ ਬਣਾਓ ਅਤੇ ਬੇਲੋੜਾ ਪਾਣੀ ਕੱਢ ਦਿਓ।

Rose CultivationRose Cultivation

ਖੇਤ ਦੀ ਤਿਆਰੀ -ਜ਼ਮੀਨ ਨੂੰ ਨਰਮ ਕਰਨ ਲਈ ਵਹਾਈ ਅਤੇ ਗੋਡੀ ਕਰੋ। ਬਿਜਾਈ ਤੋਂ 4-6 ਹਫਤੇ ਪਹਿਲਾਂ ਬੈੱਡ ਬਣਾਓ। ਬੈੱਡ ਬਣਾਉਣ ਸਮੇਂ ਮਿੱਟੀ ਵਿੱਚ 2 ਟਨ ਰੂੜੀ ਦੀ ਖਾਦ ਅਤੇ 2 ਕਿਲੋ ਸਿੰਗਲ ਸੁਪਰ ਫਾਸਫੇਟ ਪਾਓ। ਬੈੱਡ ਇਕਸਾਰ ਬਣਾਉਣ ਲਈ ਉਨ੍ਹਾਂ ਨੂੰ ਪੱਧਰਾ ਕਰੋ ਅਤੇ ਬੈੱਡਾਂ ਉੱਤੇ ਬੀਜੇ ਗੁਲਾਬ ਟੋਇਆਂ ਵਿੱਚ ਬੀਜੇ ਗੁਲਾਬਾਂ ਨਾਲੋਂ ਵੱਧ ਮੁਨਾਫੇ ਵਾਲੇ ਹੁੰਦੇ ਹਨ।

Rose CultivationRose Cultivation

ਬਿਜਾਈ
ਬਿਜਾਈ ਦਾ ਸਮਾਂ - ਉੱਤਰੀ ਭਾਰਤ ਵਿੱਚ ਬਿਜਾਈ ਦਾ ਸਹੀ ਸਮਾਂ ਅੱਧ ਅਕਤੂਬਰ ਹੈ। ਬਿਜਾਈ ਤੋਂ ਬਾਅਦ ਪੌਦੇ ਨੂੰ ਛਾਂ ਦਿਓ ਅਤੇ ਜੇਕਰ ਬਹੁਤ ਜ਼ਿਆਦਾ ਧੁੱਪ ਹੋਵੇ ਤਾਂ ਪਾਣੀ ਦਾ ਛਿੜਕਾਅ ਕਰੋ। ਦੁਪਹਿਰ ਦੇ ਅੰਤਲੇ ਸਮੇਂ ਬੀਜਿਆ ਗਿਆ ਗੁਲਾਬ ਵਧੀਆ ਉੱਗਦਾ ਹੈ।
ਫਾਸਲਾ- ਬੈੱਡਾਂ ਉੱਤੇ 30 ਸੈ.ਮੀ. ਵਿਆਸ ਅਤੇ 30 ਸੈ.ਮੀ. ਡੂੰਘੇ ਟੋਏ ਪੁੱਟ ਕੇ 75 ਸੈ.ਮੀ. ਦੇ ਫਾਸਲੇ 'ਤੇ ਪੌਦਿਆਂ ਦੀ ਬਿਜਾਈ ਕਰੋ। ਦੋ ਪੌਦਿਆਂ ਵਿਚਕਾਰ ਫਾਸਲਾ ਗੁਲਾਬ ਦੀ ਕਿਸਮ 'ਤੇ ਨਿਰਭਰ ਕਰਦਾ ਹੈ।

Rose CultivationRose Cultivation

ਬੀਜ ਦੀ ਡੂੰਘਾਈ - ਬੀਜ ਨੂੰ 2-3 ਸੈ.ਮੀ. ਡੂੰਘਾਈ 'ਤੇ ਬੀਜੋ।
ਬਿਜਾਈ ਦਾ ਢੰਗ - ਇਸਦੀ ਬਿਜਾਈ ਸਿੱਧੀ ਜਾਂ ਪਿਉਂਦ ਲਾ ਕੇ ਕੀਤੀ ਜਾਂਦੀ ਹੈ।
ਗੁਲਾਬ ਦੀ ਫਸਲ ਦਾ ਪ੍ਰਜਣਨ ਜੜ੍ਹਾਂ ਕੱਟ ਕੇ ਜਾਂ ਪਿਉਂਦ ਦੁਆਰਾ ਕੀਤਾ ਜਾਂਦਾ ਹੈ। ਉੱਤਰੀ ਭਾਰਤ ਵਿੱਚ ਦਸੰਬਰ-ਜਨਵਰੀ ਮਹੀਨਾ ਦਾ ਸਮਾਂ ਟੀ-ਬੱਡਿੰਗ ਲਈ ਢੁੱਕਵਾਂ ਹੈ।

Rose CultivationRose Cultivation

ਪੌਦੇ ਦੀ ਕਾਂਟ-ਛਾਂਟ ਦੂਜੇ ਅਤੇ ਉਸ ਤੋਂ ਬਾਅਦ ਦੇ ਸਾਲਾਂ ਵਿੱਚ ਕੀਤੀ ਜਾਂਦੀ ਹੈ। ਉੱਤਰੀ ਭਾਰਤ ਵਿੱਚ ਗੁਲਾਬ ਦੀਆਂ ਝਾੜੀਆਂ ਦੀ ਕਾਂਟ-ਛਾਂਟ ਅਕਤੂਬਰ ਦੇ ਦੂਜੇ ਜਾਂ ਤੀਜੇ ਹਫਤੇ ਕੀਤੀ ਜਾਂਦੀ ਹੈ। ਝਾੜੀਆਂ ਨੂੰ ਸੰਘਣਾ ਬਣਾਉਣ ਵਾਲੀਆਂ ਟਾਂਹਣੀਆਂ ਨੂੰ ਹਟਾ ਦਿਓ। Climbing roses ਲਈ ਕਾਂਟ-ਛਾਂਟ ਦੀ ਲੋੜ ਨਹੀਂ ਪੈਂਦੀ। ਕਾਂਟ-ਛਾਂਟ ਤੋਂ ਬਾਅਦ, 7-8 ਕਿਲੋ ਰੂੜੀ ਦੀ ਖਾਦ ਹਰੇਕ ਪੌਦੇ ਨੂੰ ਪਾਓ ਅਤੇ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾ ਦਿਓ।
ਬੀਜ ਦੀ ਮਾਤਰਾ - ਗ੍ਰੀਨ-ਹਾਊਸ ਵਿੱਚ, ਗੁਲਾਬ ਕਤਾਰਾਂ ਵਿੱਚ ਬੀਜੇ ਜਾਂਦੇ ਹਨ ਅਤੇ ਪੌਦਿਆਂ ਦੀ ਘਣਤਾ 7-14 ਪੌਦੇ ਪ੍ਰਤੀ ਵਰਗ ਮੀਟਰ ਹੋਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement