ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਦੀ MSP ਕਮੇਟੀ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤੀ
Published : Jul 25, 2022, 4:57 pm IST
Updated : Jul 25, 2022, 4:58 pm IST
SHARE ARTICLE
Darshan Pal singh
Darshan Pal singh

31 ਜੁਲਾਈ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ

ਪਟਿਆਲਾ - ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਪਟਿਆਲੇ ਜ਼ਿਲ੍ਹੇ ਦੀ ਕਨਵੈਨਸ਼ਨ ਸਥਾਨਕ ਅਨਾਜ ਮੰਡੀ ਵਿਖੇ ਕੀਤੀ ਗਈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ। ਇਸ ਮੌਕੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਵਲੋਂ ਐਮ.ਐਸ.ਪੀ. ਦੇ ਨਾਂ ਤੇ ਬਣਾਈ ਕਮੇਟੀ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਇਸ ਨੂੰ ਰੱਦ ਕੀਤਾ ਗਿਆ। ਕਿਸਾਨਾਂ ਨੇ ਅਹਿਦ ਲਿਆ ਕਿ ਐਮ. ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦਾ ਹੱਕ ਲੈਣ ਸਮੇਤ ਬਕਾਇਆ ਕਿਸਾਨ ਮੰਗਾਂ ਲਈ 31 ਜੁਲਾਈ ਨੂੰ ਪੰਜਾਬ ਭਰ ਵਿਚ ਚਾਰ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।                 

MSPMSP

ਕਨਵੈਨਸ਼ਨ ਵਿਚ ਜੁੜੇ ਇਕੱਠ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਆਗੂਆਂ ਡਾ, ਦਰਸ਼ਨਪਾਲ, ਬੂਟਾ ਸਿੰਘ ਬੁਰਜਗਿੱਲ, ਰਾਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਪੂੰਨਾਵਾਲ, ਸਤਨਾਮ ਸਿੰਘ ਬਹਿਰੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ ਦੀ ਕਿਸਾਨ ਲਹਿਰ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਇਕ ਇਤਿਹਾਸਕ ਕਿਸਾਨ ਅੰਦੋਲਨ ਲੜਿਆ ਅਤੇ ਜਿੱਤਿਆ। ਹੁਣ ਉਸ ਨੂੰ ਹੋਰ ਵੱਡੇ ਕਿਸਾਨ ਅੰਦੋਲਨ ਦੀ ਤਿਆਰੀ ਦਾ ਮੁੱਢ ਬੰਨ੍ਹਣ ਦੀ ਲੋੜ ਹੈ। ਉਨ੍ਹਾਂ ਨੇ ਦੇਸ਼ ਭਰ ਵਿਚ ਹੋ ਰਹੀਆਂ ਕਨਵੈਨਸ਼ਨਾਂ ਨੂੰ ਦੂਸਰੇ ਦੌਰ ਦੇ ਕਿਸਾਨ ਅੰਦੋਲਨ ਦੀ ਤਿਆਰੀ ਦਾ ਮੁੱਢਲਾ ਪੜਾਅ ਦੱਸਦਿਆਂ ਕਿਹਾ ਕਿ ਸਾਰੀਆਂ ਫ਼ਸਲਾਂ ਦਾ ਸੀ 2+50 ਪ੍ਰਤੀਸ਼ਤ ਫਾਰਮੂਲੇ ਤਹਿਤ ਐਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦੇਸ਼ ਦੇ ਕਿਸਾਨਾਂ ਦਾ ਹੱਕ ਹੈ ਜਿਸ ਨੂੰ ਹਾਸਲ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਨੂੰ ਅੱਗੇ ਵਧਾਏਗਾ।     

ਇਕੱਠ ਨੂੰ ਸੰਬੋਧਨ ਕਰਦਿਆਂ ਧਰਮਪਾਲ ਸੀਲ, ਗੁਰਮੀਤ ਸਿੰਘ ਦਿੱਤੂਪੁਰ, ਰਣਜੀਤ ਸਿੰਘ ਆਕੜ, ਗੁਰਮੀਤ ਸਿੰਘ ਭੱਟੀਵਾਲ, ਅਵਤਾਰ ਸਿੰਘ ਭੇਡ਼ਪੁਰੀ, ਕੁਲਵੰਤ ਸਿੰਘ ਮੌਲਵੀਵਾਲਾ, ਹਰਬੰਸ ਸਿੰਘ ਦਦਹੇੜਾ ਅਤੇ ਦਲਜੀਤ ਸਿੰਘ ਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕਰਕੇ ਧੋਖਾ ਕੀਤਾ ਹੈ।

farmers Protest, Narendra Tomar farmers Protest, Narendra Tomar

ਇਸ ਲਈ ਪੁਲਿਸ ਕੇਸਾਂ ਨੂੰ ਰੱਦ ਕਰਵਾਉਣ, ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਿਵਾਉਣ ਅਤੇ ਲਖੀਮਪੁਰ ਖੇੜੀ ਕਾਂਡ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਨੂੰ ਤਿੱਖਾ ਕਰੇਗਾ।  ਉਨ੍ਹਾਂ ਐਲਾਨ ਕੀਤਾ ਕਿ ਜਿਥੇ 31 ਜੁਲਾਈ ਨੂੰ ਰੇਲਾਂ ਦਾ ਚੱਕਾ ਜਾਮ ਹੋਵੇਗਾ ਉਥੇ 18 ਤੋਂ 20 ਅਗਸਤ ਤੱਕ ਲਖੀਮਪੁਰ ਖੇੜੀ ਵਿਖੇ ਲੱਗਣ ਵਾਲੇ ਤਿੰਨ ਦਿਨਾਂ ਦੇ ਮੋਰਚੇ ਵਿਚ ਪੰਜਾਬ ਵਿਚੋਂ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ।      

 ਇਕੱਠ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਢਕੜੱਬਾ,ਅਵਤਾਰ ਸਿੰਘ ਕੌਰਜੀਵਾਲਾ,ਪੂਰਨ ਚੰਦ ਨਨਹੇੜਾ, ਸੰਦੀਪ ਕੌਰ ਸਿੱਧੂਵਾਲ, ਸੁਖਵਿੰਦਰ ਸਿੰਘ ਤੁੱਲੇਵਾਲ ਅਤੇ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਕਿਸਾਨ ਲਹਿਰ ਦੀ ਏਕਤਾ ਨੂੰ ਤੋੜਣ ਅਤੇ ਖਿੰਡਾਉਣ ਲਈ ਸਰਕਾਰਾਂ ਅਤੇ ਉਨ੍ਹਾਂ ਦੇ ਹੱਥਠੋਕਿਆਂ ਵੱਲੋਂ ਕਈ ਕਿਸਮ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ, ਕਿਸਾਨਾਂ ਨੂੰ ਅਜਿਹੇ ਹੱਥਕੰਡਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਏਕਤਾ ਅਤੇ ਸੰਘਰਸ਼ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਅਖੀਰ ਵਿਚ ਕਿਸਾਨਾਂ ਨੇ ਐਲਾਨ ਕੀਤਾ ਕਿ ਪਟਿਆਲੇ ਜ਼ਿਲ੍ਹੇ ਦੇ ਹਜਾਰਾਂ ਕਿਸਾਨ 31 ਜੁਲਾਈ ਨੂੰ ਰਾਜਪੁਰਾ ਵਿਖੇ ਦਿੱਲੀ ਅੰਮ੍ਰਿਤਸਰ ਰੇਲ ਮਾਰਗ ਨੂੰ ਜਾਮ ਕਰਦੇ ਹੋਏ ਉਥੇ ਹੀ ਮਹਾਨ ਸ਼ਹੀਦ ਊਧਮ ਸਿੰਘ ਨੂੰ ਸੰਗਰਾਮੀ ਸ਼ਰਧਾਂਜਲੀ ਭੇਟ ਕਰਨਗੇ।

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement