ਪੰਜਾਬ ਸਰਕਾਰ ਵੱਲੋਂ ਸਾਉਣੀ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਲਈ ਆਨਲਾਈਨ ਪ੍ਰਣਾਲੀ ਅਪਣਾਈ ਜਾਵੇਗੀ
Published : Aug 25, 2020, 6:31 pm IST
Updated : Aug 25, 2020, 6:31 pm IST
SHARE ARTICLE
Farmer
Farmer

ਕੈਬਨਿਟ ਵੱਲੋਂ ਨਿਰਵਿਘਨ ਪ੍ਰਬੰਧਨ ਤੇ ਝੋਨੇ ਨੂੰ ਹੋਰ ਪਾਸੇ ਵਰਤੇ ਜਾਣ ਤੋਂ ਰੋਕਣ ਲਈ ਨਵੀਂ ਪੰਜਾਬ ਕਸਟਮ ਨੀਤੀ ਦਾ ਐਲਾਨ

ਚੰਡੀਗੜ੍ਹ, 25 ਅਗਸਤ: ਕੋਵਿਡ ਮਹਾਂਮਾਰੀ ਦੌਰਾਨ ਪਹਿਲੀ ਵਾਰ ਸਮੁੱਚੇ ਪੰਜਾਬ ਵਿੱਚ ਚੌਲ ਮੁਹੱਈਆ ਕਰਵਾਏ ਜਾਣ ਦੀ ਪ੍ਰਕਿਰਿਆ ਜਿਸ ਵਿੱਚ ਚੌਲ ਮਿੱਲਾਂ ਦੀ ਵੀਡੀਓ ਰਾਹੀਂ ਵੈਰੀਫਿਕੇਸ਼ਨ, ਅਲਾਟਮੈਂਟ ਅਤੇ ਰਜਿਸਟ੍ਰੇਸ਼ਨ ਵੀ ਸ਼ਾਮਲ ਹੈ, ਸਾਉਣੀ 2020-21 ਸੀਜ਼ਨ ਲਈ ਸੂਬੇ ਦੀ ਝੋਨੇ ਨਾਲ ਸਬੰਧਤ ਨਵੀਂ ਕਸਟਮ ਮਿਿਗ ਨੀਤੀ ਤਹਿਤ ਆਨਲਾਈਨ ਢੰਗ ਨਾਲ ਨੇਪਰੇ ਚੜ੍ਹਾਈ ਜਾਵੇਗੀ।

Corona VaccineCorona Virus

ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਇਕ ਪੋਰਟਲ  www.anaajkharid.in ਵੀ ਸ਼ੁਰੂ ਕੀਤਾ ਜਾਵੇਗਾ ਜਿਸ ਦਾ ਰਾਹ ਮੰਗਲਵਾਰ ਨੂੰ ਹੋਈ ਸੂਬੇ ਦੀ ਕੈਬਨਿਟ ਦੀ ਮੀਟਿੰਗ ਵਿੱਚ ਪੱਧਰਾ ਹੋ ਗਿਆ। ਮੀਟਿੰਗ ਦੌਰਾਨ ਕੈਬਨਿਟ ਵੱਲੋਂ ਨਵੀਂ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਜਿਸ ਦਾ ਮਕਸਦ ਝੋਨੇ ਦੀ ਨਿਰਵਿਘਨ ਮਿਿਗ ਅਤੇ ਸੂਬੇ ਵਿਚਲੀਆਂ 4150 ਤੋਂ ਜ਼ਿਆਦਾ ਮਿੱਲਾਂ ਤੋਂ ਚੌਲਾਂ ਨੂੰ ਕੇਂਦਰੀ ਪੂਲ ਵਿੱਚ ਭੇਜਿਆ ਜਾਣਾ ਹੈ।

captain Amarinder Singh captain Amarinder Singh

ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਰਚੁਅਲ ਪ੍ਰਣਾਲੀ ਰਾਹੀਂ ਕੀਤੀ ਗਈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲਾਨਾ ਖ਼ਰੀਦ ਪ੍ਰਕਿਰਿਆ ਹੁਣ ਆਨਲਾਈਨ ਪ੍ਰਣਾਲੀ ਰਾਹੀਂ ਲਗਾਤਾਰ ਨੇਪਰੇ ਚਾੜ੍ਹੀ ਜਾਵੇਗੀ ਜਿਸ ਵਿੱਚ ਮਿੱਲਾਂ ਦੀ ਅਲਾਟਮੈਂਟ, ਰਜਿਸਟ੍ਰੇਸ਼ਨ, ਰਿਲੀਜ਼ ਆਰਡਰ ਲਾਗੂ ਕਰਨਾ, ਆਰ.ਓ. ਫੀਸ ਅਤੇ ਚੁੰਗੀ/ਕਸਟਮ ਮਿਿਗ ਸਕਿਓਰਿਟੀ ਜਮ੍ਹਾਂ ਕਰਾਉਣਾ ਤੇ ਇਸ ਤੋਂ ਇਲਾਵਾ ਸਟਾਕ ਦੀ ਨਿਗਰਾਨੀ ਸ਼ਾਮਲ ਹੈ।

PaddyPaddy

ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਜਿਵੇਂ ਕਿ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਜਿਸ ਵਿੱਚ ਭਾਰਤੀ ਖੁਰਾਕ ਨਿਗਮ ਅਤੇ ਚੌਲ ਮਿੱਲ ਮਾਲਕ/ਉਨ੍ਹਾਂ ਦੇ ਕਾਨੂੰਨੀ ਵਾਰਸ ਤੇ ਹੋਰ ਸਬੰਧਤ ਜਿਨ੍ਹਾਂ ਦੇ ਹਿੱਤ ਇਸ ਨਾਲ ਜੁੜੇ ਹਨ, ਵੈਬਸਾਈਟ ਉੱਤੋਂ ਹੀ ਆਪਣੀਆਂ ਗਤੀਵਿਧੀਆਂ ਚਲਾਉਣਗੇ ਅਤੇ ਸੂਬੇ ਦਾ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾਵਾਂ ਮਾਮਲੇ ਵਿਭਾਗ ਇਸ ਬਾਰੇ ਨੋਡਲ ਵਿਭਾਗ ਹੋਵੇਗਾ।

 Direct Sowing PaddyDirect Sowing Paddy

ਇਸ ਨੀਤੀ ਤਹਿਤ ਇਸ ਸੀਜ਼ਨ ਦੌਰਾਨ ਮਿੱਲਾਂ ਨੂੰ ਮੁਫ਼ਤ ਝੋਨਾ ਉਪਲੱਬਧ ਕਰਵਾਏ ਜਾਣ ਦਾ ਇੱਕੋ-ਇਕ ਮਾਪਦੰਡ ਬੀਤੇ ਵਰ੍ਹੇ ਭਾਵ ਸਾਉਣੀ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਮਿੱਲਰ ਦੀ ਕਾਰਗੁਜ਼ਾਰੀ ਹੋਵੇਗੀ। ਮਿੱਲਾਂ ਨੂੰ ਬੀਤੇ ਵਰ੍ਹੇ ਦੌਰਾਨ ਆਰ.ਓ. ਝੋਨੇ ਸਮੇਤ ਕਸਟਮ ਮਿਲਡ ਝੋਨੇ ਦੀ ਮਿਿਗ ਦੀ ਤੁਲਨਾ ਵਿੱਚ ਚੌਲ ਮੁਹੱਈਆ ਕਰਵਾਏ ਜਾਣ ਦੀ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਾਧੂ ਤੌਰ ’ਤੇ ਫੀਸਦ ਦੇ ਹਿਸਾਬ ਨਾਲ ਵਿੱਤੀ ਲਾਭ ਦਿੱਤੇ ਜਾਣਗੇ।

Rice yieldRice yield

ਜਿਨਾਂ ਮਿੱਲਾਂ ਨੇ 31 ਜਨਵਰੀ, 2020 ਤੱਕ ਮਿਿਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਕਰ ਲਈ ਸੀ, ਉਹ ਨੀਤੀ ਅਨੁਸਾਰ, 2019-20 ਵਿੱਚ ਛਟਾਈ ਕੀਤੇ ਗਏ ਮੁਫਤ ਝੋਨੇ ਦੇ ਵਾਧੂ 15 ਫੀਸਦੀ ਹਿੱਸੇ ਦੇ ਹੱਕਦਾਰ ਹੋਣਗੇ। ਜਿਨ੍ਹਾਂ ਨੇ 28 ਫਰਵਰੀ, 2020 ਤੱਕ ਚੌਲ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਹੋਵੇਗੀ, ਉਨ੍ਹਾਂ ਨੂੰ ਵਾਧੂ ਤੌਰ ’ਤੇ 10 ਫੀਸਦੀ ਝੋਨਾ ਮੁਫਤ ਮਿਲੇਗਾ।

Rice millRice mill

ਸਟਾਕਾਂ ਦੀ ਜ਼ਮਾਨਤ ਵਜੋਂ ਇਸ ਵਰ੍ਹੇ ਮਿੱਲ ਮਾਲਕਾਂ ਨੂੰ ਵਧੀ ਹੋਈ ਬੈਂਕ ਗਾਰੰਟੀ ਜਮ੍ਹਾਂ ਕਰਵਾਉਣੀ ਪਵੇਗੀ ਜੋ ਕਿ ਬੀਤੇ ਵਰ੍ਹੇ 5000 ਮੀਟਰਿਕ ਟਨ ’ਤੇ 5 ਫੀਸਦੀ ਦੀ ਤੁਲਨਾ ਵਿੱਚ ਇਸ ਵਰ੍ਹੇ 3000 ਮੀਟਰਿਕ ਟਨ ਤੋਂ ਵੱਧ ਮਾਤਰਾ ਦੇ ਅਲਾਟ ਹੋਣ ਯੋਗ ਮੁਫਤ ਝੋਨੇ ਦੀ ਖਰੀਦ ਕੀਮਤ ਦੇ 10 ਫੀਸਦੀ ਦੇ ਬਰਾਬਰ ਹੋਵੇਗੀ। ਬੈਂਕ ਗਾਰੰਟੀ ਜਮ੍ਹਾਂ ਕਰਵਾਉਣ ਲਈ ਸ਼ੁਰੂਆਤ ਹੱਦ ਘੱਟ ਕਰਨ ਨਾਲ 1000 ਤੋਂ ਵੱਧ ਹੋਰ ਮਿੱਲਾਂ ਸਿੱਧੀ ਨਿਗਰਾਨੀ ਤਹਿਤ ਆ ਜਾਣਗੀਆਂ।

Captain Amarinder Singh Captain Amarinder Singh

ਇਸ ਤੋਂ ਇਲਾਵਾ ਇਕ ਮਿੱਲਰ ਨੂੰ ਆਪਣੇ ਖਾਤੇ ਵਿੱਚ 150 ਮੀਟਰਿਕ ਟਨ ਘੱਟੋ-ਘੱਟ ਝੋਨਾ ਖਰੀਦਣਾ ਪਵੇਗਾ ਜਾਂ ਉਸ ਨੂੰ ਨਾ ਵਾਪਸੀ ਯੋਗ 5 ਲੱਖ ਰੁਪਏ ਦੀ ਰਕਮ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਾਉਣੀ ਪਵੇਗੀ ਅਤੇ ਇਸ ਤੋਂ ਇਲਾਵਾ 5 ਲੱਖ ਰੁਪਏ ਦੀ ਹੋਰ ਰਕਮ ਵਾਪਸੀ ਯੋਗ ਸਿਕਉਰਿਟੀ ਵਜੋਂ ਪਨਗਰੇਨ ਦੇ ਖਾਤੇ ਵਿੱਚ ਆਨਲਾਈਨ ਢੰਗ ਨਾਲ ਜਮ੍ਹਾਂ ਕਰਾਉਣੀ ਪਾਵੇਗੀ।

PaddyPaddy

ਝੋਨੇ ਨੂੰ ਹੋਰ ਪਾਸੇ ਵਰਤੇ ਜਾਣ ਤੋਂ ਰੋਕਣ ਲਈ ਆਰ.ਓ. ਝੋਨੇ ਨੂੰ ਕਸਟਮ ਮਿਿਗ ਸਕਿਉਰਿਟੀ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ ਅਤੇ ਮਿੱਲ ਮਾਲਕਾਂ ਨੂੰ ਭੰਡਾਰਣ ਕੀਤੇ ਹਰੇਕ ਝੋਨੇ ਜਾਂ ਇਸ ਦੇ ਕੁਝ ਹਿੱਸੇ ਜਿਸ ਵਿੱਚ ਆਰ.ਓ. ਝੋਨਾ ਵੀ ਸ਼ਾਮਲ ਹੋਵੇਗਾ, ਲਈ ਪ੍ਰਤੀ ਮੀਟਰਿਕ ਟਨ ਵਜੋਂ 125 ਰੁਪਏ ਸਬੰਧਤ ਏਜੰਸੀ ਕੋਲ ਜਮ੍ਹਾਂ ਕਰਾਉਣੇ ਪੈਣਗੇ। ਇਕ ਹੋਰ ਨਿਵੇਕਲਾ ਕਦਮ ਚੁੱਕਦੇ ਹੋਏ ਕਸਟਮ ਮਿਿਗ ਰਾਈਸ ਵਿੱਚ ਨਮੀ ਦੀ ਮਾਤਰਾ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਨੀਤੀ ਤਹਿਤ ਨਵੀਂ ਮਿੱਲ ਲਈ ਅਤੇ/ਜਾਂ ਸਮਰੱਥਾ ਵਧਾਉਣ ਦੀ ਸੂਰਤ ਵਿੱਚ ਲਾਜ਼ਮੀ ਤੌਰ ’ਤੇ ਡਰਾਇਰ ਅਤੇ ਸੋਰਟੈਕਸ ਸਥਾਪਿਤ ਕੀਤੇ ਜਾਣ ਦਾ ਪ੍ਰਾਵਧਾਨ ਹੈ।

paddy sowingpaddy sowing

ਨਵੀਂ ਨੀਤੀ ਤਹਿਤ ਨਵੀਂਆਂ ਸਥਾਪਤ ਕੀਤੀਆਂ ਚੌਲ ਮਿੱਲਾਂ ਨੂੰ ਇਕ ਟਨ ਸਮਰੱਥਾ ਲਈ 3500 ਮੀਟਰਿਕ ਟਨ ਝੋਨਾ ਅਲਾਟ ਕੀਤਾ ਜਾਵੇਗਾ ਅਤੇ 1.5 ਟਨ ਸਮਰੱਥਾ ਦੀਆਂ ਮਿੱਲਾਂ ਨੂੰ 4000 ਮੀਟਰਿਕ ਟਨ ਝੋਨਾ ਮਿਲੇਗਾ। ਇਸ ਦੇ ਨਾਲ ਹੀ 4500 ਮੀਟਰਿਕ ਟਨ ਝੋਨਾ ਲੈਣ ਲਈ 2 ਟਨ ਦੀ ਸਮਰੱਥਾ ਜ਼ਰੂਰੀ ਹੋਵੇਗੀ ਜਦੋਂ ਕਿ ਤਿੰਨ ਟਨ ਸਮਰੱਥਾ ਵਾਲੀ ਮਿੱਲ ਨੂੰ 5500 ਮੀਟਰਿਕ ਟਨ ਝੋਨਾ ਮਿਲੇਗਾ। ਇੱਕ ਮੀਟਰਿਕ ਟਨ ਦੇ ਸਮਰੱਥਾ ਦੇ ਹਰੇਕ ਵਾਧੇ ਦਾ ਨਤੀਜਾ 1000 ਮੀਟਰਿਕ ਟਨ ਵੱਧ ਝੋਨਾ ਹਾਸਲ ਕਰਨ ਦੇ ਰੂਪ ਵਿੱਚ ਨਿਕਲੇਗਾ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement