ਮੁੱਖ ਮੰਤਰੀ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ’ਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ
Published : Aug 25, 2023, 7:38 am IST
Updated : Aug 25, 2023, 7:38 am IST
SHARE ARTICLE
CM GIVES NOD TO SUBSIDIZE SURFACE SEEDERS UNDER CRM SCHEME
CM GIVES NOD TO SUBSIDIZE SURFACE SEEDERS UNDER CRM SCHEME

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਤ ਕੀਤੇ ਸੀਡਰ ਉਤੇ 50 ਫ਼ੀ ਸਦੀ ਸਬਸਿਡੀ ਦੇਣ ਦਾ ਐਲਾਨ

 

ਚੰਡੀਗੜ੍ਹ: ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ।  

 

ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫ਼ੀ ਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ  ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫ਼ੀ ਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40,000 ਰੁਪਏ ਹੀ ਖਰਚ ਕਰਨੇ ਪੈਣਗੇ। 

 

ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫ਼ੀ ਸਦੀ ਸਬਸਿਡੀ ਦਿਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫ਼ੀ ਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ।

 

ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement