
ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਰਵਾਨਾ ਹੋਏ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਚਲਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਸ ਦੇ ਚਲਦਿਆਂ ਅੱਜ ਅਟਾਰੀ ਬਲਾਕ ਦੇ ਸਾਗਣਾਂ, ਇਬਨ, ਵਰਪਾਲ ਆਦਿ ਪਿੰਡਾਂ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਕਿਸਾਨ ਰਾਸ਼ਨ ਅਤੇ ਜ਼ਰੂਰੀ ਵਸਤਾਂ ਲੈ ਕੇ ਦਿੱਲੀ ਲਈ ਰਵਾਨਾ ਹੋਏ।
Farmer
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪਰਤਣਗੇ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ। ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚੱਲੋ' ਪ੍ਰੋਗਰਾਮ ਤਹਿਤ ਅੱਜ ਕਲਾਨੌਰ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਕਲਾਨੌਰ ਵਿਖੇ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅਰਦਾਸ ਕੀਤੀ।
Farmers leave for Delhi
ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਦਿੱਲੀ ਲਈ ਚਾਲੇ ਪਾਏ। ਕਿਸਾਨ ਟਰਾਲੀਆਂ ਵਿਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋਏ ਤੇ ਉਹਨਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।