Farmer News: ਭਲਕੇ ਮਰਨ ਵਰਤ 'ਤੇ ਬੈਠਣਗੇ ਡੱਲੇਵਾਲ, ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾਈ ਜਾਇਦਾਦ
Published : Nov 25, 2024, 4:51 pm IST
Updated : Nov 25, 2024, 4:51 pm IST
SHARE ARTICLE
Dallewal will sit on a death fast tomorrow, property transferred in the name of family members
Dallewal will sit on a death fast tomorrow, property transferred in the name of family members

Farmer News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। 

 

Farmer News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਉਨ੍ਹਾਂ ਨੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ ਹੈ।

13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵਜੋਂ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। 

ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ 'ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ 'ਤੇ ਪਹੁੰਚ ਰਹੇ ਹਨ| ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਿਸ ਜਾਵੇਗੀ। 
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ। 

ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। 

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। 

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement