Sangrur Farmer Suicide: ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Mar 26, 2024, 7:45 am IST
Updated : Mar 26, 2024, 7:45 am IST
SHARE ARTICLE
Farmer committed suicide in Sangrur News in punjabi
Farmer committed suicide in Sangrur News in punjabi

Sangrur Farmer Suicide: ਮ੍ਰਿਤਕ ਕਿਸਾਨ ਸਿਰ ਸੀ ਕਰੀਬ ਅੱਠ ਲੱਖ ਦਾ ਕਰਜ਼ਾ

Farmer committed suicide in Sangrur News in punjabi : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਸੰਗਰੂਰ ਦੇ ਪਿੰਡ ਕੌਹਰੀਆਂ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ: Bihar Accident News: ਹੋਲੀ ਮਨਾ ਕੇ ਵਾਪਸ ਆ ਰਹੇ ਪ੍ਰਵਾਰ ਦੀ ਖੱਡ 'ਚ ਡਿੱਗੀ ਕਾਰ, ਮਾਂ-ਧੀ ਸਮੇਤ ਤਿੰਨ ਦੀ ਮੌਤ 

ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ (32) ਪੁੱਤਰ ਅੰਗਰੇਜ ਸਿੰਘ ਵਜੋਂ ਹੋਈ ਹੈ। ਕਿਸਾਨ ਨੇ ਘਰ ਵਿਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦੀਪ ਸਿੰਘ ਕੌਹਰੀਆਂ ਨੇ ਦੱਸਿਆ ਕਿ ਮ੍ਰਿਤਕ ਸਿਰ ਕਰੀਬ ਅੱਠ ਲੱਖ ਦਾ ਕਰਜ਼ਾ ਸੀ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਮਾਰਚ 2024

ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਢਾਈ ਸਾਲ ਦਾ ਇੱਕ ਬੇਟਾ ਛੱਡ ਗਿਆ ਹੈ। ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ ਕਿਉਂਕਿ ਉਸ ਦੇ ਪਿਤਾ ਦੀ ਕਰੀਬ 25 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Farmer committed suicide in Sangrur News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement