ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਅਤੇ ਦਿੱਲੀ ਸਰਕਾਰ ਦੇਵੇਗੀ ਉਤਸ਼ਾਹਤ ਰਾਸ਼ੀ
Published : Jul 26, 2022, 2:09 pm IST
Updated : Jul 26, 2022, 2:09 pm IST
SHARE ARTICLE
Punjab, Delhi plan cash incentive for farmers in border state for not burning stubble
Punjab, Delhi plan cash incentive for farmers in border state for not burning stubble

ਇਸ ਦੇ ਤਹਿਤ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦਿੱਤੇ ਜਾਣਗੇ।

 

ਨਵੀਂ ਦਿੱਲੀ : ਪੰਜਾਬ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਨਕਦ ਉਤਸ਼ਾਹਤ ਰਾਸ਼ੀ ਦੇਣ ਦੀ ਯੋਜਨਾ ਬਣਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਲਾਗਤ ਵੰਡਣ ਦੀ ਅਪੀਲ ਕੀਤੀ ਹੈ। ਇਸ ਦੇ ਤਹਿਤ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦਿੱਤੇ ਜਾਣਗੇ।

Stubble Stubble

ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਰਾਸ਼ਟਰੀ ਰਾਜਧਾਨੀ ਵਿਚ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿਚ ਹਵਾ ਪ੍ਰਦੂਸ਼ਣ ਦੇ ਪੱਧਰ ਵਿਚ ਚਿੰਤਾਜਨਕ ਵਾਧਾ ਹੋਣ ਪਿੱਛੇ ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨਾ ਇਕ ਮੁੱਖ ਕਾਰਨ ਹੈ। ਕਣਕ ਅਤੇ ਆਲੂਆਂ ਦੀ ਕਾਸਤ ਤੋਂ ਪਹਿਲਾਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਜਲਦੀ ਕੱਢਣ ਲਈ ਅਪਣੇ ਖੇਤਾਂ ਨੂੰ ਅੱਗ ਲਗਾ ਦਿੰਦੇ ਹਨ। ਪੰਜਾਬ ਵਿਚ ਹਰ ਸਾਲ ਤਕਰੀਬਨ 2 ਕਰੋੜ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।

CM Bhagwant MannCM Bhagwant Mann

ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, “ਅਸੀਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਵਾਲੇ ਕਿਸਾਨਾਂ ਨੂੰ ਨਕਦ ਉਤਸ਼ਾਹਤ ਰਾਸ਼ੀ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਹੈ।  ਯੋਜਨਾ ਇਹ ਹੈ ਕਿ ਕੇਂਦਰ ਲਾਗਤ ਦਾ 50 ਪ੍ਰਤੀਸ਼ਤ ਸਹਿਣ ਕਰੇਗਾ ਅਤੇ ਪੰਜਾਬ ਅਤੇ ਦਿੱਲੀ ਇਸ ਵਿਚ 25-25 ਪ੍ਰਤੀਸ਼ਤ ਯੋਗਦਾਨ ਪਾਉਣਗੇ।’’ ਉਨ੍ਹਾਂ ਕਿਹਾ, “ਦਿੱਲੀ 25 ਫ਼ੀ ਸਦੀ ਲਾਗਤ ਸਹਿਣ ਕਰੇਗੀ ਕਿਉਂਕਿ ਪਰਾਲੀ ਨੂੰ ਅੱਗ ਲੱਗਣ ਦੀ ਅੱਗ ਦਾ ਧੂੰਆਂ ਰਾਸ਼ਟਰੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ।’’

Arvind KejriwalArvind Kejriwal

ਪੰਜਾਬ ਸਰਕਾਰ ਦੇ ਅਧਿਕਾਰੀ ਨੇ ਕਿਹਾ, “ਇਹ ਪ੍ਰਸਤਾਵ ਕੇਂਦਰ ਨੂੰ ਭੇਜਿਆ ਗਿਆ ਹੈ। ਮਨਜ਼ੂਰੀ ਮਿਲਣ ਤੋਂ ਬਾਅਦ ਇਸ ਨੂੰ ਪੰਜਾਬ ਕੈਬਨਿਟ ਦੇ ਸਾਹਮਣੇ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਹਿਮਤੀ ਨਾ ਹੋਣ ’ਤੇ ਵੀ ਪੰਜਾਬ ਅਤੇ ਦਿੱਲੀ ਸਰਕਾਰਾਂ ਇਸ ਸਕੀਮ ਨੂੰ ਲਾਗੂ ਕਰਨਗੀਆਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement