
ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ: ਖੇਤੀ ਕਾਨੂੰਨਾਂ (Farm Laws) ਵਿਰੁੱਧ ਦੇਸ਼ ਭਰ ਵਿਚ ਰੋਸ ਦੇ ਚਲਦਿਆਂ ਭਾਜਪਾ ਨੂੰ ਪੱਛਮੀ ਬੰਗਾਲ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਹੁਣ ਯੂਪੀ (Kisan Mahapanchayat in Uttar Pradesh) ਵਿਚ ਵੀ ਕਿਸਾਨ ਭਾਜਪਾ ਨੂੰ ਹਰਾਉਣ ਦੀ ਤਿਆਰੀ ਵਿਚ ਹਨ। ਇਸ ਸਬੰਧੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ (Muzaffarnagar Kisan Mahapanchayat ) ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
Gurnam Singh Chaduni
ਹੋਰ ਪੜ੍ਹੋ: ਸਿੰਘੂ ਬਾਰਡਰ ’ਤੇ ਅੱਜ ਤੋਂ ਸ਼ੁਰੂ ਹੋਵੇਗੀ ਸੰਯੁਕਤ ਕਿਸਾਨ ਮੋਰਚਾ ਦੀ ਆਲ ਇੰਡੀਆ ਕਨਵੈਨਸ਼ਨ
ਇਸ ਜ਼ਰੀਏ ਯੂਪੀ ਵਿਚ ਅੰਦੋਲਨ ਤੇਜ਼ ਕੀਤਾ ਜਾਵੇਗਾ। ਗੁਰਨਾਮ ਸਿੰਘ ਚੜੂਨੀ ਨੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਹੋਰ ਸੂਬਿਆਂ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਇਸ ਰੈਲੀ ਵਿਚ ਸ਼ਮੂਲੀਅਤ ਕਰਨ ਅਤੇ ਅੰਦੋਲਨ ਨੂੰ ਮਜ਼ਬੂਤੀ ਦੇਣ ਦਾ ਕੰਮ ਕਰਨ।
Farmers Protest
ਹੋਰ ਪੜ੍ਹੋ: SAD ਦੇ ਸੀਨੀਅਰ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਾਰੇ ਕਿਸਾਨ ਅਪਣੇ ਵਾਹਨਾਂ ਉੱਤੇ ਕਿਸਾਨੀ ਦੇ ਝੰਡੇ ਜਾਂ ਬੈਨਰ ਜ਼ਰੂਰ ਲਗਾਉਣ, ਉਹਨਾਂ ਕਿਹਾ ਕਿ ਇਸ ਰੈਲੀ ਨੂੰ ਮਿਲ ਕੇ ਕਾਮਯਾਬ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਨੇ ਹਰਿਆਣਾ ਵਿਚ ਕਿਸਾਨਾਂ ਨੂੰ ਪੁਲਿਸ ਵੱਲੋਂ ਭੇਜੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਹਰਿਆਣਾ ਵਿਚ ਕਿਸਾਨ ਅੰਦੋਲਨ ਤਹਿਤ 136 ਐਫਆਈਆਰ ਦਰਜ ਹਨ, ਜਿਸ ਵਿਚ 37650 ਲੋਕ ਸ਼ਾਮਲ ਹਨ।
Gurnam Singh Chaduni
ਹੋਰ ਪੜ੍ਹੋ: ਅਪਣੇ ਮੁਲਕ ਦੀ ਮਿੱਟੀ ਵੀ ਲਿਆਉਣ ਦਾ ਸਮਾਂ ਨਹੀਂ ਮਿਲਿਆ: ਅਨਾਰਕਲੀ ਕੌਰ
ਉਹਨਾਂ ਕਿਹਾ ਕਿ ਪੁਲਿਸ ਕਿਸਾਨਾਂ ਨੂੰ ਥਾਣੇ ਆਉਣ ਦੇ ਨੋਟਿਸ ਭੇਜ ਰਹੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਥਾਣੇ ਵਿਚ ਨਾ ਜਾਵੇ। ਕਿਸਾਨ ਆਗੂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਿਫ਼ਤਾਰ ਹੀ ਕਰਨਾ ਹੈ ਤਾਂ ਸਾਨੂੰ ਤਰੀਕ ਦੱਸੋ। ਅਸੀਂ ਸਾਰੇ ਕਿਸਾਨ ਜੇਲਾਂ ਭਰਨ ਲਈ ਤਿਆਰ ਹਾਂ।