ਹੁਣ ਕੰਬਾਇਨ ਮਾਲਕਾਂ ਲਈ ਸਰਕਾਰ ਨੇ ਖੜ੍ਹੀ ਕੀਤੀ ਨਵੀਂ ਮੁਸੀਬਤ
Published : Sep 26, 2019, 3:34 pm IST
Updated : Sep 26, 2019, 4:05 pm IST
SHARE ARTICLE
Combine
Combine

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਉਸਦੇ ਨਾਲ ਹੀ ਪਰਾਲੀ ਨੂੰ ਅੱਗ...

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਉਸਦੇ ਨਾਲ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਾ ਭੱਖਦਾ ਮੁੱਦਾ ਫਿਰ ਉੱਠ ਖੜਾ ਹੋਇਆ ਹੈ। ਇਸ ਲਈ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਐਸ.ਐਮ.ਐਸ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਇਹ ਸਿਸਟਮ ਝੋਨਾ ਵੱਢਣ ਮੌਕੇ ਮਸ਼ੀਨ ’ਚੋਂ ਨਿਕਲਦੀ ਪਰਾਲੀ ਦਾ ਕੁਤਰਾ ਕਰ ਕੇ ਉੱਥੇ ਹੀ ਖਿਲਾਰ ਦਿੰਦਾ ਹੈ ਜਿਸ ਨਾਲ ਕਿਸਾਨਾਂ ਨੂੰ ਅਗਲੀ ਫਸਲ ਬੀਜਣ ਤੋਂ ਪਹਿਲਾਂ ਪਰਾਲੀ ਸਾੜਨ ਦੀ ਲੋੜ ਨਹੀਂ ਰਹਿੰਦੀ।

Paddy Paddy

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ ਲਵਾਉਣ ਦੀ ਅਪੀਲ ਕੀਤੀ ਹੈ। ਉਨਾਂ ਇਹ ਵੀ ਦੱਸਿਆ ਕਿ ਇਕ ਕੰਬਾਈਨ ’ਤੇ ਸੁਪਰ ਐਸ.ਐਮ.ਐਸ ਲਵਾਉਣ ਦੀ ਲਾਗਤ 1.10 ਲੱਖ ਰੁਪਏ ਹੈ ਜਿਸ ਉੱਪਰ ਸੂਬਾ ਸਰਕਾਰ 50 ਫੀਸਦੀ ਸਬਸਿਡੀ ਦੇ ਰਹੀ ਹੈ। ਸੂਬੇ ਵਿੱਚ ਲਗਭਗ 12 ਹਜ਼ਾਰ ਕੰਬਾਈਨਾਂ ਹਨ ਜਿਨਾਂ ਵਿੱਚ 5000 ਕੰਬਾਈਨਾਂ ’ਤੇ ਪਹਿਲਾਂ ਹੀ ਐਸ.ਐਮ.ਐਸ ਲੱਗ ਚੁੱਕੇ ਹਨ। ਪੰਨੂੰ ਨੇ ਆਖਿਆ ਕਿ ਵਾਤਾਵਰਣ ’ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਦੀ ਧਾਰਾ 31 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

 Combine MachineCombine Machine

ਜਿਸ ਅਨੁਸਾਰ ਸੂਬੇ ਵਿੱਚ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ ਅਤੇ ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਜਬਤ ਕਰ ਲਿਆ ਜਾਵੇਗਾ ਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਸ੍ਰੀ ਪੰਨੂੰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਜਾਰੀ ਕਰ ਕੇ ਇਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਲਾਉਣ ਲਈ ਆਖਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement