
ਤਾਰੀਖ ਅਤੇ ਸਮਾਂ ਸਾਰਨੀ ਛੇਤੀ ਹੀ ਸਾਂਝੀ ਕਰ ਦਿੱਤੀ ਜਾਵੇਗੀ
ਲੁਧਿਆਣਾ - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ “ਸਰਦ ਰੁੱਤ ਦੀਆਂ ਖੁੰਬਾਂ ਦੀ ਕਾਸ਼ਤ ਬਾਰੇ” ਪੰਜ ਦਿਨਾਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਲਗਭਗ 55 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਆਨਲਾਈਨ ਹੋਏ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਕੋਰਸ ਅਜੋਕੇ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਸਿਖਿਆਰਥੀਆਂ ਲਈ ਲਗਾਇਆ ਗਿਆ।
Online training on mushroom cultivation provided by PAU
ਇਸ ਪੰਜ ਦਿਨਾਂ ਕੋਰਸ ਵਿੱਚ ਸਿਖਿਆਰਥੀਆਂ ਨੇ ਖੁੰਬਾਂ ਦੀ ਖੇਤੀ ਕਰਨ ਤੋਂ ਲੈ ਕੇ ਮੰਡੀਕਰਨ ਤੱਕ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਬਰੀਕੀ ਨਾਲ ਸਿੱਖਣ ਦਾ ਮੌਕਾ ਪ੍ਰਾਪਤ ਹੋਇਆ। ਇਸ ਮੌਕੇ ਤੇ ਕੋਰਸ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਸਾਰੇ ਸਿਖਿਆਰਥੀਆਂ ਨੂੰ ਇਸ ਕੋਰਸ ਦੀ ਮਹਤੱਤਾ ਬਾਰੇ ਚਾਨਣਾ ਪਾਇਆ।
Online training on mushroom cultivation provided by PAU
ਕੋਰਸ ਦੇ ਤਕਨੀਕੀ ਮਾਹਿਰ ਡਾ. ਸ਼ਿਵਾਨੀ ਸ਼ਰਮਾ ਨੇ ਖੁੰਬਾਂ ਦੇ ਬੀਜ ਤਿਆਰ ਕਰਨ ਬਾਰੇ, ਖਾਦ ਬਨਾਉਣ ਦੀ ਵਿਧੀ ਬਾਰੇ, ਮਿਲਕੀ ਅਤੇ ਸ਼ਿਟਾਂਕੀ ਖੁੰਬਾਂ ਦੀ ਬਿਜਾਈ ਬਾਰੇ ਅਤੇ ਖੁੰਬਾਂ ਦੀਆਂ ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ ਬਾਰੇ, ਡਾ. ਹਰਪ੍ਰੀਤ ਸਿੰਘ ਸੋਢੀ ਨੇ ਸਰਦ ਰੁੱਤ ਦੀਆਂ ਖੁੰਬਾਂ ਵਾਸਤੇ ਕੇਸਿੰਗ ਮਿੱਟੀ ਤਿਆਰ ਕਰਨ ਦੀ ਵਿਧੀ, ਖੁੰਬਾਂ ਦੀ ਤੁੜਾਈ ਅਤੇ ਸੰਭਾਲ, ਝੋਨੇ ਦੀ ਪਰਾਲੀ ਵਾਲੀ ਖੁੰਬਾਂ ਦੀ ਬਿਜਾਈ ਅਤੇ ਖੁੰਬਾਂ ਦੀ ਲਾਗਤ ਤੇ ਆਮਦਨ ਅਤੇ ਡਾ. ਲਵਲੀਸ਼ ਗਰਗ ਨੇ ਢੀਂਗਰੀ ਖੁੰਬਾਂ ਦੀ ਬਿਜਾਈ ਬਾਰੇ ਵਿਸਥਾਰਪੂਰਵਕ ਜਾਂਕਾਰੀ ਸਾਂਝੀ ਕੀਤੀ।
PAU
ਉਹਨਾਂ ਇਹ ਵੀ ਦੱਸਿਆ ਕਿ ਸਤੰਬਰ ਦੇ ਆਖ਼ਰੀ ਹਫ਼ਤੇ ਵਿੱਚ ਇਹ ਕੋਰਸ ਫਿਰ ਤੋਂ ਲਗਾਇਆ ਜਾਵੇਗਾ। ਤਾਰੀਖ ਅਤੇ ਸਮਾਂ ਸਾਰਨੀ ਛੇਤੀ ਹੀ ਸਾਂਝੀ ਕਰ ਦਿੱਤੀ ਜਾਵੇਗੀ। ਅੰਤ ਵਿੱਚ ਡਾ. ਲਵਲੀਸ਼ ਗਰਗ ਨੇ ਸਾਰੇ ਸਿਖਿਆਰਥੀਆਂ ਦਾ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।