ਅਗੇਤੀ ਆਮਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ
Published : Sep 26, 2020, 5:43 pm IST
Updated : Sep 27, 2020, 1:41 pm IST
SHARE ARTICLE
Bharat Bhushan Ashu
Bharat Bhushan Ashu

ਖ਼ਰੀਦ ਪ੍ਰਕਿਰਿਆ ਦੌਰਾਨ ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਵਿਆਪਕ ਪ੍ਰਬੰਧ

ਚੰਡੀਗੜ 26 ਸਤੰਬਰ:  ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖ ਦੇ ਹੋਏ ਅੱਜ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ  ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਤਿਆਰ ਫ਼ਸਲ ਆਉਣ ਬਾਰੇ ਉਨਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ ਜਿਸ ’ਤੇ ਉਨਾਂ ਨੇ  1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ਼ਰੀਦ ਪ੍ਰਕਿਰਿਆ ਨੂੰ  27 ਸਤੰਬਰ 2020 ਤੋਂ ਪੂਰੀ ਗਤੀ ਨਾਲ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

Punjab Government Sri Mukatsar Sahib Punjab Government

ਆਸ਼ੂ ਨੇ  ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਅਤੇ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ,  ਆੜਤੀਆਂ, ਢੋਅ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖ਼ਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬਚਾਅ ਲਈ ਸੂਬੇ ਭਰ ਵਿਚ 4035 ਥਾਵਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ ਗਿਆ ਹੈ। ਇਨਾਂ ਵਿਚੋਂ 1871 ਸਰਕਾਰੀ ਮੰਡੀਆਂ ਹਨ ਜਦ ਕਿ 2164 ਜਨਤਕ ਥਾਵਾਂ ਤੇ ਮਿੱਲਾਂ ਦੀਆਂ ਥਾਵਾਂ ਹਨ।

PaddyPaddy

ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਏ ਗ੍ਰੇਡ ਝੋਨੇ ਦੀ ਐਮ.ਐਸ.ਪੀ. 1888 ਰੁਪਏ ਐਲਾਨੀ ਗਈ ਹੈ।ਉਨਾਂ ਕਿਹਾ ਕਿ ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਹੂਬਹੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ।

Bharat Bhushan AshuBharat Bhushan Ashu

ਖੁਰਾਕ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਬਣ, ਪਾਣੀ ਅਤੇ 70 ਫੀਸਦੀ ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਹ ਖਰੀਦ ਪ੍ਰਕਿਰਿਆ 30 ਨਵੰਬਰ 2020 ਤੱਕ ਜਾਰੀ ਰਹੇਗੀ ਅਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

Will govt not procurement of wheat and paddy paddy

ਇਸ ਤੋਂ ਇਲਾਵਾ ਇਸ ਵਾਰ ਵੀ ਰੱਬੀ ਸੀਜ਼ਨ ਵਾਂਗ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਜਿਨਾਂ ਦਾ ਰੰਗ ਹਰੇਕ ਦਿਨ ਬਦਲਵਾਂ ਹੋਵੇਗਾ। ਉਨਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।   

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement