30 ਕਿਸਾਨ ਜਥੇਬੰਦੀਆਂ ਨੇ ਯਾਤਰੀ ਗੱਡੀਆਂ ਨੂੰ ਛੋਟ ਦੇਣ ਦੀ ਰੇਲਵੇ ਦੀ ਮੰਗ ਕੀਤੀ ਰੱਦ
Published : Oct 26, 2020, 8:55 am IST
Updated : Oct 26, 2020, 10:16 am IST
SHARE ARTICLE
Farmers Protest
Farmers Protest

ਪੰਜਾਬ ਸਰਕਾਰ ਦੀ ਅਪੀਲ 'ਤੇ ਕਿਸਾਨਾ ਨੇ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ ਕੀਤਾ ਸੀ।

ਚੰਡੀਗੜ੍ਹ  (ਗੁਰਉਪਦੇਸ਼ ਭੁੱਲਰ): ਰੇਲ ਮੰਤਰਾਲੇ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਚਲਾਉਣ ਲਈ ਕਿਸਾਨ ਜਥੇਬੰਦੀਆਂ ਨੇ ਨਾਲ ਹੀ ਯਾਤਰੀ ਗੱਡੀਆਂ ਚਲਾਉਣ ਦੀ ਆਗਿਆ ਦੇਣ ਦੀ ਮੰਗ ਮੰਨਣ ਤੋਂ ਸਾਫ਼ ਨਾਂਹ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀ ਅਪੀਲ 'ਤੇ ਕਿਸਾਨਾ ਨੇ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ ਕੀਤਾ ਸੀ। 26-27 ਨੂੰ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਦੀ ਦੇਸ਼ ਪਧਰੀ ਮੀਟਿੰਗ ਵਿਚ ਅਗਲੀ ਰਣਨੀਤੀ ਦਾ ਫ਼ੈਸਲਾ ਲਿਆ ਜਾਵੇਗਾ।

Farmers Farmers

ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹੰਗਾਮੀ ਆਨਲਾਈਨ ਮੀਟਿੰਗ ਕਿਸਾਨ-ਆਗੂ ਡਾ. ਦਰਸ਼ਨ ਪਾਲ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ। ਕੇਂਦਰ ਸਰਕਾਰ ਵਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਗਈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਰੇਲਵੇ ਲਾਈਨ ਖ਼ਾਲੀ ਕਰ ਦਿਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ ਕਿਉਂਕਿ ਅਸਲ ਵਿਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ। ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਕਰਨਗੀਆਂ।

Captain Amarinder Singh Captain Amarinder Singh

ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਇਸ ਕਰ ਕੇ ਉਹ ਅਪਣੀ ਹੋਂਦ ਬਚਾਉਣ ਲਈ ਪੰਜਾਬ ਵਿਚ ਦਲਿਤ ਪੱਤਾ ਖੇਡ ਰਹੀ ਹੈ। ਭਾਜਪਾ ਨੇ ਸੰਵਿਧਾਨ ਨਾਲ ਖਿਲਵਾੜ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਬਣਾਏ ਹਨ। ਜਿਹੜਾ ਕਿ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿਚ ਸੀ, ਭਾਜਪਾ ਦੇ ਰਾਜ ਵਾਲੇ ਯੂਪੀ ਵਰਗੇ ਸੂਬਿਆਂ ਵਿਚ ਦਲਿਤਾਂ ਤੇ ਲਗਾਤਾਰ ਜੁਰਮ ਹੋ ਰਹੇ ਹਨ। ਪਰ ਪੰਜਾਬ ਵਿਚ ਭਾਜਪਾ ਅਪਣੀ ਹੋਂਦ ਬਚਾਉਣ ਲਈ ਅਪਣੇ ਆਪ ਨੂੰ ਦਲਿਤ ਪੱਖੀ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Balbir Singh RajewalBalbir Singh Rajewal

ਭਾਜਪਾ ਦੇ ਇਸ ਦੋਗਲੇ ਕਿਰਦਾਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਜਤਿੰਦਰ ਸਿੰਘ ਛੀਨਾ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦਲਿਤ ਵਿਦਿਆਰਥੀ ਵਜ਼ੀਫ਼ੇ ਵਿਚ ਘਪਲੇ ਦਾ ਲੰਮੇ ਸਮੇਂ ਤੋਂ ਬਾਅਦ ਪਰਦਾ ਫ਼ਾਸ਼ ਹੋਇਆ ਸੀ

ਤੇ ਸਾਡੀ ਵੀ ਮੰਗ ਹੈ ਕਿ ਇਸ ਘਪਲੇ ਦੀ ਜਾਂਚ ਹੋਵੇ ਤੇ ਦੋਸ਼ੀਆਂ ਨੂੰ ਸਜ਼ਾਵਾਂ ਹੋਣ, ਪਰ ਹੁਣ ਜਦ ਕਿਸਾਨ ਵਿਰੋਧੀ ਕਾਨੂੰਨਾਂ ਵਿਰੁਧ ਭਾਜਪਾ ਆਗੂਆਂ ਦੇ ਥਾਂ-ਥਾਂ ਘਿਰਾਉ ਹੋ ਰਹੇ ਹਨ ਤਾਂ ਗਿਣੀ ਮਿਥੀ ਸਾਜ਼ਸ਼ ਤਹਿਤ ਇਸ ਘਪਲੇ ਦੇ ਨਾਂਅ ਉਪਰ ਜਨਤਕ ਸਰਗਰਮੀਆਂ ਵਿੱਢ ਕੇ ਕਿਸਾਨਾਂ ਵਿਚ ਉਕਸਾਹਟ ਪੈਦਾ ਕਰਨ ਦੇ ਯਤਨ ਸ਼ੁਰੂ ਕਰ ਦਿਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement