ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਆਈ ਖੁਸ਼ਖਬਰੀ!
Published : Nov 26, 2019, 10:51 am IST
Updated : Nov 26, 2019, 11:09 am IST
SHARE ARTICLE
Government of Punjab and farmers
Government of Punjab and farmers

ਮੁਆਵਜ਼ਾ ਦੇਣ ਬਾਰੇ ਸਰਕਾਰ ਨੇ ਕਰਤਾ ਵੱਡਾ ਐਲਾਨ

ਜਲੰਧਰ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਅਵਜ਼ਾ ਦੇਣ ਬਾਰੇ ਨਿਯਮ ਪੰਜਾਬ ਸਰਕਾਰ ਨੇ ਫਿਰ ਬਦਲ ਦਿੱਤੇ ਹਨ। ਹੁਣ ਦੋ ਥਾਂ ਨਹੀਂ ਸਗੋਂ ਤਿੰਨ ਥਾਂ ਵੈਰੀਫੀਕੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਭੁਗਤਾਨ ਕੀਤਾ ਜਾਵੇਗਾ। ਦੱਸ ਦਈਏ ਕਿ ਦੋ ਦਿਨ ਪਹਿਲਾਂ ਕਈ ਥਾਂ ‘ਤੇ ਸਰਪੰਚ ਦੀ ਮਿਲੀਭੁਗਤ ਨਾਲ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਜਿਨ੍ਹਾਂ ਕੋਲ ਜ਼ਮੀਨ ਹੀ ਨਹੀਂ ਸੀ।

PhotoPhotoਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਦੇ ਫਾਰਮ ਪੋਰਟਲ ‘ਤੇ ਅਪਲੋਡ ਕਰਨੇ ਸੀ, ਪਰ ਕੁਝ ਅਜਿਹੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ ਸੀ ਕਿ ਸੁਸਾਇਟੀਆਂ ਦੇ ਕੈਫੇ ਮਾਲਕਾਂ ਨੂੰ ਆਪਣੇ ਪਾਸਵਰਡ ਦੇ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਕਰਕੇ ਦੋ ਦਿਨ ‘ਚ ਹੀ ਸਰਕਾਰ ਨੂੰ ਪੋਰਟਲ ਬੰਦ ਕਰਕੇ ਮੁਆਵਜ਼ਾ ਦੇਣ ਦਾ ਕੰਮ ਰੋਕਣਾ ਪਿਆ। ਹੁਣ ਦੋ ਦਿਨ ਦੀ ਮੁਸ਼ੱਕਤ ਤੋਂ ਬਾਅਦ ਇੱਕ ਵਾਰ ਫੇਰ ਸਰਕਾਰ ਨੇ ਨਿਯਮਾਂ ‘ਚ ਬਦਲਾਅ ਕਰਕੇ ਪੋਰਟਲ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ।

Farmers To Hold Protests Against FIRs For Stubble Burning On Nov 25Farmers ਖੇਤੀ ਵਿਭਾਗ ਦੇ ਸੂਤਰਾਂ ਮੁਤਾਬਕ ਮੰਗਲਵਾਰ ਤੋਂ ਪੋਰਟਲ ਫੇਰ ਤੋਂ ਖੁੱਲ੍ਹ ਜਾਵੇਗਾ ਤੇ ਕਿਸਾਨ ਆਪਣੇ ਬਿਨੈ ਇਸ ‘ਤੇ ਅਪਲੋਡ ਕਰ ਸਕਦੇ ਹਨ। ਕਿਸਾਨਾਂ ਦੇ ਫਾਰਮਾਂ ‘ਤੇ ਹੁਣ ਸਬੰਧਤ ਪਿੰਡ ਦੇ ਸਰਪੰਚ ਤੋਂ ਇਲਾਵਾ ਪੰਚਾਇਤ ਸਕੱਤਰ ਦੇ ਵੀ ਦਸਤਖ਼ਤ ਹੋਣਗੇ ਜੋ ਸਾਰੇ ਫਾਰਮਾਂ ਨੂੰ ਸਕੱਤਰ ਕੋਆਰਪਰੇਟਿਵ ਮਹਿਕਮੇ ਕੋਲ ਆਨਲਾਈਨ ਡੇਟਾ ਅਪਲੋਡ ਲਈ ਭੇਜੇਗਾ।

MoneyMoneyਪੰਚਾਇਤ ਸਕੱਤਰਾਂ ਨੂੰ ਪਿੰਡ ‘ਚ ਪਰਾਲੀ ਸਾੜਨ ਦੀ ਘਟਨਾਵਾਂ ਦਾ ਵੀ ਪੂਰਾ ਰਿਕਾਰਡ ਰੱਖਣਾ ਪਵੇਗਾ ਤਾਂ ਜੋ ਇਸ ਨੂੰ ਐਸਡੀਐਮ ਤੇ ਡੀਸੀ ਵੇਖਣਾ ਚਾਹੁਣ ਤਾਂ ਵੇਖ ਲੈਣ। ਖੇਤੀਬਾੜੀ ਸੱਕਤਰਾਂ ਦੇ ਪੱਖ ਤੋਂ ਭੇਜੇ ਗਏ ਰਿਕਾਰਡ, ਸਕੈਨ ਕੀਤੇ ਫਾਰਮ ਜਿਸ ਨੂੰ ਸਰਕਾਰੀ ਸੁਸਾਇਟੀਆਂ ਅਪਲੋਡ ਕਰਨਗੀਆਂ, ਉਨ੍ਹਾਂ ਨੂੰ ਹੁਣ ਸਬੰਧਤ ਖੇਤਰਾਂ ਦੇ ਸਹਿਕਾਰੀ ਰਜਿਸਟਰਾਰ ਵੀ ਅਪਰੂਵ ਕਰਨਗੇ।

ਦੂਜੇ ਪਾਸੇ ਇਸ ਰਿਕਾਰਡ ਬਾਰੇ ਵਿਚਾਰ ਵਟਾਂਦਰੇ ਹੁਣ ਪਟਵਾਰੀਆਂ ਦੇ ਨਾਲ-ਨਾਲ ਕਾਨੂੰਨਗੋ, ਤਹਿਸੀਲਦਾਰ ਤੋਂ ਵੀ ਕਰਵਾਈ ਜਾਵੇਗੀ। ਤਹਿਸੀਲਦਾਰ ਤੋਂ ਰਿਪੋਰਟ ਆਉਣ ਮਗਰੋਂ ਬਿਨੈ ਐਸਡੀਐਮ ਦੇ ਲਾਗਇਨ ‘ਚ ਸਬਮਿਟ ਕੀਤੇ ਜਾਣਗੇ। ਐਸਡੀਐਮ ਰੀਮੋਟ ਸੈਂਸਰਿੰਗ ਰਿਪੋਰਟ ਤੇ ਪੰਜਾਬ ਪ੍ਰਸਾਰਨ ਕੰਟਰੋਲ ਬੋਰਡ ਦੀ ਜਾਂਚੀ ਰਿਪੋਰਟ ਅਪਰੂਵ ਲਈ ਡੀਸੀ ਨੂੰ ਭੇਜੀ ਜੀਵੇਗੀ। ਡੀਸੀ ਮੁਆਵਜ਼ਾ ਦਵਾਉਣ ਲਈ ਉਨ੍ਹਾਂ ਕਾਰਜਾਂ ਨੂੰ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਕੋਲ ਭੇਜੇਗਾ। ਡਾਇਰੈਕਟਰ ਪਾਸ ਹੋਏ ਕੇਸਾਂ ਨੂੰ ਸਬੰਧਤ ਬੈਂਕਾਂ ਨੂੰ ਭੇਜੇਗਾ ਤਾਂ ਜੋ ਪੈਸੇ ਕਿਸਾਨਾਂ ਦੇ ਖਾਤਿਆਂ ‘ਚ ਜਾ ਸਕਣ। ਜੇਕਰ ਕੋਈ ਪੇਮੈਂਟ ਨਹੀਂ ਹੁੰਦੀ ਤਾਂ ਇਹ ਵਾਪਸ ਐਸਡੀਐਮ ਕੋਲ ਚਲੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement