ਕਿਸਾਨਾਂ ਨੂੰ ਐਮਐਸਪੀ ਦੇ ਨਾਲ ਬੋਨਸ ਦੇਵੇਗੀ ਮੋਦੀ ਸਰਕਾਰ
Published : Dec 26, 2018, 3:44 pm IST
Updated : Dec 26, 2018, 3:46 pm IST
SHARE ARTICLE
PM
PM

ਕੇਂਦਰ ਦੀ ਐਨਡੀਏ ਸਰਕਾਰ ਕਿਸਾਨਾਂ ਨੂੰ ਹੇਠਲਾ ਸਮਰਥਨ ਮੁੱਲ.......

ਨਵੀਂ ਦਿੱਲੀ (ਭਾਸ਼ਾ): ਕੇਂਦਰ ਦੀ ਐਨਡੀਏ ਸਰਕਾਰ ਕਿਸਾਨਾਂ ਨੂੰ ਹੇਠਲਾ ਸਮਰਥਨ ਮੁੱਲ (ਐਮਐਸਪੀ) ਦੇ ਨਾਲ ਬੋਨਸ ਦੇਣ ਉਤੇ ਵਿਚਾਰ ਕਰ ਰਹੀ ਹੈ। ਪ੍ਰਤੀ ਏਕੜ ਉਤੇ ਇਕ ਬੋਨਸ ਰਾਸ਼ੀ ਸਰਕਾਰ ਕਿਸਾਨਾਂ ਨੂੰ ਦੇ ਸਕਦੀ ਹੈ। ਹਾਲ ਹੀ ਵਿਚ ਸੰਸਦ ਦੀ ਸਟੈਂਡਿੰਗ ਕਮੇਟੀ ਵਿਚ ਵੀ ਇਸ ਨੂੰ ਲੈ ਕੇ ਵਿਚਾਰ ਕੀਤਾ ਗਿਆ। ਦੇਸ਼ ਦੇ ਛੋਟੇ-ਵੱਡੇ ਸਾਰੇ ਕਿਸਾਨਾਂ ਨੂੰ ਬੋਨਸ ਦੇਣ ਨੂੰ ਲੈ ਕੇ ਵਿਚਾਰ ਕੀਤਾ ਗਿਆ ਹੈ। ਹਾਲ ਹੀ ਵਿਚ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਨਵੀਂ ਬਣੀ ਕਾਂਗਰਸ ਦੀਆਂ ਸਰਕਾਰਾਂ ਵਲੋਂ ਕੀਤੀ ਗਈ ਕਰਜ਼ਮਾਫੀ ਦੀ ਕੱਟ ਦੇ ਤੌਰ ਉਤੇ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਦੇਖਿਆ ਜਾ ਰਿਹਾ ਹੈ।

FarmerFarmer

ਕਿਸਾਨਾਂ ਨੂੰ ਬੋਨਸ ਦੇ ਨਾਲ-ਨਾਲ ਇਕ ਖਾਸ ਟ੍ਰੇਨਿੰਗ ਦੇਣ ਉਤੇ ਵੀ ਵਿਚਾਰ ਕੀਤਾ ਗਿਆ ਹੈ, ਜਿਸ ਵਿਚ ਕਿਸਾਨਾਂ ਨੂੰ ਬਿਹਤਰ ਫ਼ਸਲ ਉਗਾਉਣਾ ਅਤੇ ਫਸਲਾਂ ਦੀ ਬਿਹਤਰ ਮੁੱਲ ਕਿਵੇਂ ਮਿਲੇ, ਇਸ ਉਤੇ ਦੱਸਿਆ ਜਾਵੇਗਾ। ਕਿਸਾਨਾਂ ਨੂੰ ਦਿਤੀ ਜਾਣ ਵਾਲੀ ਸਬਸਿਡੀ ਨੂੰ ਲੈ ਕੇ ਵੀ ਬੈਠਕ ਵਿਚ ਚਰਚਾ ਕੀਤੀ ਗਈ। ਇਸ ਵਿਚ ਕਿਹਾ ਗਿਆ ਕਿ ਕਿਸਾਨਾਂ ਨੂੰ ਕਰਜ਼ ਮਾਫੀ ਵਰਗੇ ਅਲਪਕਾਲਿਕ ਰਾਹਤ ਨਹੀਂ ਲੰਬੇ ਸਮੇਂ ਤੱਕ ਫਾਇਦਾ ਪਹੁੰਚਾਉਣ ਵਾਲੀ ਸਕੀਮ ਲਿਆਈ ਜਾਵੇ। ਕਿਸਾਨਾਂ ਦੀਆਂ ਫਸਲਾਂ ਦਾ ਬੀਮਾ ਕਿਵੇਂ ਉਨ੍ਹਾਂ ਦੀ ਜਿੰਦਗੀ ਨੂੰ ਬਿਹਤਰ ਕਰੇਗਾ, ਇਸ ਉਤੇ ਵੀ ਚਰਚਾ ਕੀਤੀ ਗਈ।

FarmerFarmer

ਸਟੈਂਡਿੰਗ ਕਮੇਟੀ ਦੇ ਜਿਆਦਾਤਰ ਮੈਬਰਾਂ ਨੇ ਕਿਹਾ ਕਿ ਕਿਸਾਨਾਂ ਦੇ ਵਿਚ ਇਕ ਆਮ ਮਤ ਇਹ ਹੈ ਕਿ ਫ਼ਸਲ ਬੀਮਾ ਕਿਸਾਨਾਂ ਵਲੋਂ ਜ਼ਿਆਦਾ ਇੰਸ਼ਯੋਰੇਂਸ ਕੰਪਨੀਆਂ ਨੂੰ ਫਾਇਦਾ ਦੇ ਰਿਹਾ ਹੈ। ਸੰਸਦ ਦੀ ਸਥਾਈ ਕਮੇਟੀ ਦੇ ਇੱਕ ਮੈਂਬਰ ਨੇ ਕਿਹਾ ਕਿ ਕਿਸਾਨਾਂ ਨੂੰ ਸਬਸਿਡੀ ਉਰਵਰਕ, ਬਿਜਲੀ ਯੰਤਰਾਂ ਅਤੇ ਕੁਝ ਦੂਜੀਆਂ ਚੀਜਾਂ ਵਿਚ ਜਾ ਰਹੀ ਹੈ। ਇਸ ਨੂੰ ਖ਼ਤਮ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਬੋਨਸ ਦਿਤਾ ਜਾਵੇ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement