ਹੁਣ ਸਕੂਲਾਂ 'ਚ ਵੀ ਦਿਖੇਗਾ ਕਿਸਾਨੀ ਅੰਦੋਲਨ ਦਾ ਰੰਗ, ਸਕੂਲਾਂ ਦੇ ਸਿਲੇਬਸ ਵਿਚ ਕਿਸਾਨ ਅੰਦੋਲਨ ਬਾਰੇ ਪੜ੍ਹਾਉਣ ਦੀ ਤਿਆਰੀ! 
Published : Dec 26, 2022, 3:49 pm IST
Updated : Dec 26, 2022, 3:49 pm IST
SHARE ARTICLE
Now the color of farmers' movement will be seen in schools
Now the color of farmers' movement will be seen in schools

ਇਸ ਮੰਗ 'ਤੇ ਵਿਚਾਰ ਲਈ ਸਿੱਖਿਆ ਬੋਰਡ ਕਮੇਟੀ ਦੇ ਗਠਨ ਲਈ ਸਹਿਮਤ

ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ਬਣਾ ਰਿਹਾ ਹੈ। ਦਰਅਸਲ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧੀ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਸ਼ਨੀਵਾਰ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ।

ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਸਾਹਮਣਾ ਕੀਤਾ, ਵਿਦਿਆਰਥੀਆਂ ਨੂੰ ਇਸ ਬਾਰੇ ਪੜ੍ਹ ਕੇ ਇਕਜੁੱਟ ਹੋਣ ਦੀ ਤਾਕਤ ਤੇ ਲੋਕਾਂ ਨੂੰ ਨਾਗਰਿਕਾਂ ਦੇ ਲੋਕਤੰਤਰਿਕ ਹੱਕਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੰਜਾਬ ਦੇ ਵਰਤਮਾਨ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ। ਦੱਸ ਦਈਏ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। 

ਇਸ ਦੇ ਨਾਲ ਹੀ ਅਧਿਆਪਕਾਂ ਨੇ ਕਈ ਹੋਰ ਉੱਘੀਆਂ ਹਸਤੀਆਂ ਜਿਨ੍ਹਾਂ ਵਿਚ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਡਾ. ਬੀ.ਆਰ. ਅੰਬੇਡਕਰ, ਬਾਬਾ ਜੀਵਨ ਸਿੰਘ, ਸਾਵਿੱਤਰੀ ਫੂਲੇ, ਮਾਈ ਭਾਗੋ ਤੇ ਚਾਰ ਸਾਹਿਬਜ਼ਾਦੇ ਸ਼ਾਮਲ ਹਨ, ਉਹਨਾਂ ਦੇ ਜੀਵਨ ਅਤੇ ਵਿਚਾਰ ਵੀ ਸਕੂਲ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ’ਤੇ ਨਿਰਪੱਖ ਨਜ਼ਰੀਏ ਲਈ ਵਿਦਵਾਨਾਂ-ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇਸ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ। 
 

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement