Wheat Procurement: ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
Published : Mar 27, 2024, 5:41 pm IST
Updated : Mar 27, 2024, 5:41 pm IST
SHARE ARTICLE
All arrangements in place for wheat procurement from 1st April
All arrangements in place for wheat procurement from 1st April

ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

Wheat Procurement: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿਤੀ ਜਾਵੇਗੀ।


ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।

ਮੀਟਿੰਗ ਵਿਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

(For more Punjabi news apart from All arrangements in place for wheat procurement from 1st April, stay tuned to Rozana Spokesman)

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement