ਕੇਂਦਰ ਦੀ ਸਕੀਮ ਦਾ ਨਾਜਾਇਜ਼ ਲਾਭ ਲੈਣ ਵਾਲੇ ਪੰਜਾਬ ਦੇ ਕਿਸਾਨਾਂ 'ਤੇ ਮੋਦੀ ਸਰਕਾਰ ਨੇ ਕਸਿਆ ਸ਼ਿਕੰਜਾ
Published : Apr 27, 2022, 4:24 pm IST
Updated : Apr 27, 2022, 9:04 pm IST
SHARE ARTICLE
BJP govt to recover Rs 38 crore from Punjab farmers
BJP govt to recover Rs 38 crore from Punjab farmers

ਪੰਜਾਬ ਦੇ ਕਿਸਾਨਾਂ ਤੋਂ BJP ਕਰੇਗੀ 38 ਕਰੋੜ ਦੀ ਰਿਕਵਰੀ

 

ਚੰਡੀਗੜ੍ਹ: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪੰਜਾਬ ਵਿਚ 35414 ਕਿਸਾਨ ਅਯੋਗ ਹਨ। ਕਿਸਾਨਾਂ ਦੇ ਖਾਤਿਆਂ ਨੂੰ ਆਧਾਰ ਅਤੇ ਪੈਨ ਨਾਲ ਲਿੰਕ ਕਰਨ ਤੋਂ ਬਾਅਦ ਪਾਇਆ ਗਿਆ ਕਿ ਇਸ ਗੜਬੜੀ ਵਿਚ ਜ਼ਿਆਦਾਤਰ ਕਿਸਾਨ ਸੰਗਰੂਰ ਅਤੇ ਪਟਿਆਲਾ ਦੇ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ 6 ਹਜ਼ਾਰ ਸਾਲਾਨਾ ਮਿਲਣ ਵਾਲੀ ਰਾਸ਼ੀ ਦੀ ਵਸੂਲੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Pradhan Mantri Kisan Samman NidhiPradhan Mantri Kisan Samman Nidhi

ਕੇਂਦਰ ਨੇ 21 ਅਪਰੈਲ 2021 ਨੂੰ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਸੀ ਪਰ ਚੋਣਾਂ ਕਾਰਨ 4 ਜਨਵਰੀ 2022 ਨੂੰ ਜਾਰੀ ਕੀਤੇ ਹੁਕਮ ਵਿਭਾਗ ਦੀਆਂ ਫਾਈਲਾਂ ਵਿਚ ਹੀ ਸਨ। ਵਿਭਾਗ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਕੋਈ ਵਸੂਲੀ ਕੀਤੀ ਹੈ।

Harpal CheemaHarpal Cheema

ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿਚ ਅਜਿਹੇ ਕਿਸਾਨ ਹਨ ਜਿਨ੍ਹਾਂ ਨੇ ਪਿਛਲੇ ਅਤੇ ਚਾਲੂ ਵਿੱਤੀ ਸਾਲ ਵਿਚ ਆਮਦਨ ਕਰ ਰਿਟਰਨ ਭਰੀ ਹੈ। ਸੂਬੇ ਵਿਚ ਇਹ ਰਕਮ 38 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਕਾਨੂੰਨੀ ਵਿਕਲਪਾਂ 'ਤੇ ਵਿਚਾਰ ਕਰ ਰਹੀ ਹੈ।

PM modi PM modi

ਕੇਵਾਈਸੀ ਦਾ ਕੰਮ ਹਰੇਕ ਜ਼ਿਲ੍ਹੇ ਦੇ ਪਿੰਡਾਂ ਵਿਚ ਬਣਾਏ ਗਏ ਕਾਮਨ ਸਰਵਿਸ ਸੈਂਟਰਾਂ ਨੂੰ ਸੌਂਪਿਆ ਗਿਆ ਹੈ। ਵਿਭਾਗ ਦਾ ਕਹਿਣਾ ਹੈ ਕਿ ਹੋਰ ਸਕੀਮਾਂ ਦੀ ਤਰ੍ਹਾਂ ਕੇਵਾਈਸੀ ਤੋਂ ਬਾਅਦ ਰਿਕਵਰੀ ਹੋਵੇਗੀ। 2019-20 ਅਤੇ 2020-21 ਵਿਚ ਕ੍ਰਮਵਾਰ 700 ਕਿਸਾਨ 5 ਅਤੇ 10% ਕਿਸਾਨਾਂ ਦੀ ਪੜਤਾਲ ਵਿਚ ਅਯੋਗ ਸਨ, 228 ਕਿਸਾਨਾਂ ਕੋਲ ਦਸਤਾਵੇਜ਼ਾਂ ਦੀ ਘਾਟ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement