ਹੁਣ ਤੱਕ 34,392 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਪੰਚਕੂਲਾ: ਜ਼ਿਲ੍ਹੇ ਵਿੱਚ ਹਾੜੀ ਦੇ ਸੀਜ਼ਨ 2026-27 ਦੌਰਾਨ ਕਣਕ ਦੀ ਖ਼ਰੀਦ ਅਤੇ ਚੁਕਾਈ (ਲਿਫਟਿੰਗ) ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 34,392 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਅਤੇ 19,204 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਹੈਫੇਡ (HAFED) ਅਤੇ ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਰਾਏਪੁਰ ਰਾਣੀ, ਬਰਵਾਲਾ ਅਤੇ ਪੰਚਕੂਲਾ ਸਥਿਤ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਏਪੁਰ ਰਾਣੀ ਅਨਾਜ ਮੰਡੀ ਤੋਂ ਹੈਫੇਡ ਵੱਲੋਂ 4,368 ਮੀਟ੍ਰਿਕ ਟਨ ਅਤੇ ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 12,441 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ। ਇਸੇ ਤਰ੍ਹਾਂ ਬਰਵਾਲਾ ਮੰਡੀ ਤੋਂ ਹੈਫੇਡ ਵੱਲੋਂ 7,743 ਮੀਟ੍ਰਿਕ ਟਨ ਅਤੇ ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 8,385 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤੋਂ ਇਲਾਵਾ ਪੰਚਕੂਲਾ ਅਨਾਜ ਮੰਡੀ ਤੋਂ ਹੈਫੇਡ ਵੱਲੋਂ 1,455 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ਼ਰੀਦ ਦੇ ਨਾਲ-ਨਾਲ ਚੁਕਾਈ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਰਾਏਪੁਰ ਰਾਣੀ ਮੰਡੀ ਤੋਂ ਹੈਫੇਡ ਵੱਲੋਂ 2,393 ਮੀਟ੍ਰਿਕ ਟਨ ਅਤੇ ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 5,263 ਮੀਟ੍ਰਿਕ ਟਨ ਕਣਕ ਚੁੱਕੀ ਗਈ। ਬਰਵਾਲਾ ਮੰਡੀ ਤੋਂ ਹੈਫੇਡ ਵੱਲੋਂ 5,739 ਮੀਟ੍ਰਿਕ ਟਨ ਅਤੇ ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 5,206 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ। ਪੰਚਕੂਲਾ ਮੰਡੀ ਤੋਂ ਹੈਫੇਡ ਵੱਲੋਂ 603 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ।
