
ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।
ਮੋਗਾ: ਸ਼ਾਪਿੰਗ ਈ-ਕਾਮਰਸ ਕੰਪਨੀ ਫਲਿੱਪਕਾਰਟ ਨੇ ਕਿਸਾਨਾਂ ਤੋਂ ਦਾਲਾਂ, ਚੌਲ ਅਤੇ ਦਲੀਆ ਖਰੀਦਣ ਵਿਚ ਦਿਲਚਸਪੀ ਦਿਖਾਈ ਹੈ। ਇਸ ਖਰੀਦ ਨੂੰ ਪੂਰਾ ਕਰਨ ਲਈ ਕੰਪਨੀ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ (ਇਨਵੈਸਟ ਇੰਡੀਆ) ਨੂੰ 1,800 ਕਰੋੜ ਰੁਪਏ ਦੀ ਖਰੀਦ ਪੇਸ਼ਕਸ਼ ਵੀ ਕੀਤੀ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਸਬੰਧ ਵਿਚ ਉੱਦਮੀ ਕਿਸਾਨਾਂ ਅਤੇ ਵਪਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਭਾਰਤ ਸਰਕਾਰ ਦੀ ਵਨ ਡਿਸਟ੍ਰਿਕਟ ਵਨ ਪ੍ਰੋਡਕਟ ਸਕੀਮ ਤਹਿਤ ਮੈਂਗਰੋਵ ਦੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਕਿਸਾਨਾਂ ਤੱਕ ਲਾਭ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
Flipkart will buy pulses, rice and porridge from farmers
ਇਨਵੈਸਟ ਇੰਡੀਆ ਦੀ ਕੋਰ ਕਮੇਟੀ ਦੇ ਮੈਂਬਰ ਇਸ਼ਦੀਪ ਸਿੰਘ ਨੇ ਇਸ ਸਕੀਮ ਤਹਿਤ ਕਿਸਾਨਾਂ ਨੂੰ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ ਨਾਲ ਦੱਸਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੇ ਸੈਂਪਲ ਜਲਦੀ ਤੋਂ ਜਲਦੀ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਇਨਵੈਸਟ ਇੰਡੀਆ ਵੱਲੋਂ ਇਹ ਸੈਂਪਲ ਕੰਪਨੀ ਨੂੰ ਭੇਜੇ ਜਾਣਗੇ। ਕੰਪਨੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਨਮੂਨੇ ਕੰਪਨੀ ਦੁਆਰਾ ਸਪਲਾਈ ਲਈ ਆਰਡਰ ਕੀਤੇ ਜਾਣਗੇ। ਵਧੇਰੇ ਜਾਣਕਾਰੀ ਲਈ ਸੰਪਰਕ ਨੰਬਰ 9914700548 'ਤੇ ਸੰਪਰਕ ਕੀਤਾ ਜਾ ਸਕਦਾ ਹੈ।