ਇਕ ਲੱਖ ਕਿਸਾਨਾਂ ਨੂੰ ਮਿਲੇਗਾ ਪਸ਼ੂ ਕਿਸਾਨ ਕ੍ਰੈਡਿਟ ਕਾਰਡ
Published : Aug 27, 2020, 12:11 pm IST
Updated : Aug 27, 2020, 12:11 pm IST
SHARE ARTICLE
 cattle farmer credit card
cattle farmer credit card

ਕਿਸਾਨਾਂ ਦੀ ਆਮਦਨ ਨੂੰ ਦੁਗਣੀ ਕਰਨ ਵਿਚ ਜੁਟੀ ਹਰਿਆਣਾ ਸਰਕਾਰ ਨੇ 1 ਲੱਖ ਲੋਕਾਂ ਨੂੰ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਦਾ ਲਾਭ ਦੇਣ ਦਾ ਉਦੇਸ਼

ਕਿਸਾਨਾਂ ਦੀ ਆਮਦਨ ਨੂੰ ਦੁਗਣੀ ਕਰਨ ਵਿਚ ਜੁਟੀ ਹਰਿਆਣਾ ਸਰਕਾਰ ਨੇ 1 ਲੱਖ ਲੋਕਾਂ ਨੂੰ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਦਾ ਲਾਭ ਦੇਣ ਦਾ ਉਦੇਸ਼ ਰਖਿਆ ਹੈ। ਯਾਨੀ ਦੋ ਦਿਨਾਂ ਵਿਚ ਇਹ ਟੀਚਾ ਪੂਰਾ ਹੋ ਸਕਦਾ ਹੈ।

 cattle farmer credit cardsCattle farmer credit cards

ਇਸ ਤੋਂ ਬਾਅਦ 7 ਲੱਖ ਹੋਰ ਕਾਰਡ ਬਣਾਏ ਜਾਣਗੇ। ਹਰਿਆਣਾ ਵਿਚ ਲਗਭਗ 16 ਲੱਖ ਪ੍ਰਵਾਰਾਂ ਕੋਲ 36 ਲੱਖ ਦੁੱਧ ਦੇਣ ਵਾਲੇ ਪਸ਼ੂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਇਨ੍ਹਾਂ ਕਿਸਾਨਾਂ ਦੀ ਆਮਦਨ ਵਧਾਈ ਜਾਵੇ।

Farmer Farmer

ਇਸ ਲਈ ਪਸ਼ੂ ਪਾਲਕਾਂ ਦਾ ਕਾਰੋਬਾਰ ਵਧਾਉਣ ਲਈ ਸਰਕਾਰ ਵਲੋਂ ਸਸਤਾ ਕਰਜ਼ਾ ਦੇਣ ਦੀ ਯੋਜਨਾ ਬਣਾਈ ਗਈ ਹੈ। ਸਰਕਾਰ ਨੂੰ ਹਰਿਆਣਾ ਦੀ ਬੈਂਕਰ ਕਮੇਟੀ ਨੇ ਵੀ 15 ਅਗੱਸਤ ਤੋਂ ਪਹਿਲਾਂ 1 ਲੱਖ ਬਿਨੈਕਾਰਾਂ ਨੂੰ ਕਾਰਡ ਦੇਣ ਦੀ ਹਾਮੀ ਭਰੀ ਸੀ। ਕਰੀਬ ਡੇਢ ਲੱਖ ਪਸ਼ੂ ਪਾਲਕਾਂ ਨੇ ਅਰਜ਼ੀਆਂ ਦਿਤੀਆਂ ਹਨ।

Cattle farmer credit cardsCattle farmer credit cards

ਕਿਸਾਨ ਕ੍ਰੈਡਿਟ ਕਾਰਡ ਦੀ ਤਰਜ਼ 'ਤੇ ਪਸ਼ੂ ਕਿਸਾਨ ਕ੍ਰੈਡਿਟ ਕਾਰਨ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਖੇਤੀ ਦੇ ਨਾਲ-ਨਾਲ ਕਿਸਾਨ ਪਸ਼ੂ ਪਾਲਣ ਨਾਲ ਵੀ ਅਪਣੀ ਆਮਦਨ ਵਿਚ ਵਾਧਾ ਕਰ ਸਕਣ।

Farmer Farmer

ਇਸ ਤਹਿਤ ਹੁਣ ਤਕ 1,40,000 ਪਸ਼ੂ ਪਾਲਕਾਂ ਦੇ ਫ਼ਾਰਮ ਭਰਵਾਏ ਜਾ ਚੁੱਕੇ ਹਨ। ਪਸ਼ੂ ਪਾਲਕ ਇੱਛਾ ਅਨੁਸਾਰ ਅਪਣੇ ਕਿਸਾਨ ਕ੍ਰੈਡਿਟ ਕਾਰਡ ਬਣਵਾ ਸਕਦੇ ਹਨ। ਇਕ ਗਾਂ ਲਈ 40,783 ਰੁਪਏ ਜਦਕਿ ਮੱਝ ਲਈ 60,249 ਰੁਪਏ ਦਾ ਕਰਜ਼ ਦਿਤਾ ਜਾਵੇਗਾ।

Pradhan mantri kisan samman nidhi scheme link to kcc kisan credit card kisan credit card

ਕਾਰਡ ਬਣਵਾਉਣ ਲਈ ਲੋੜੀਂਦੇ ਦਸਤਾਵੇਜ਼
ਚਾਹਵਾਨ ਪਸ਼ੂ ਪਾਲਕ ਜਾਂ ਕਿਸਾਨਾਂ ਨੂੰ ਪਸ਼ੂ ਧਨ ਕ੍ਰੈਡਿਟ ਕਾਰਡ ਬਣਵਾਉਣ ਲਈ ਬੈਂਕ ਵਲੋਂ ਕੇਵਾਈਸੀ ਕਰਵਾਉਣਾ ਹੋਵੇਗਾ।
ਕੇਵਾਈਸੀ ਲਈ ਕਿਸਾਨਾਂ ਨੂੰ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਸਾਈਜ਼ ਫ਼ੋਟੋ ਦੇਣੀ ਹੋਵੇਗੀ।
ਅਰਜ਼ੀ ਫ਼ਾਰਮ ਦੇ ਤਸਦੀਕ ਹੋਣ ਤੋਂ ਬਾਅਦ, ਤੁਹਾਡਾ ਪਸ਼ੂ ਕ੍ਰੈਡਿਟ ਕਾਰਡ 1 ਮਹੀਨੇ ਦੇ ਅੰਦਰ ਹੀ ਤਿਆਰ ਹੋ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement