ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ, ਸਵੇਰੇ ਛੇ ਤੋਂ ਸ਼ਾਮ 4 ਵਜੇ ਤੱਕ ਰਹੇਗਾ ਬੰਦ
Published : Sep 27, 2021, 7:15 am IST
Updated : Sep 27, 2021, 9:07 am IST
SHARE ARTICLE
Farmers call for Bharat Bandh on September 27
Farmers call for Bharat Bandh on September 27

ਬੰਦ ਦੌਰਾਨ ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਪੂਰਾ ਖਿਆਲ ਰਖਿਆ ਜਾਵੇਗਾ : ਕਿਸਾਨ ਆਗੂ 

ਚੰਡੀਗੜ੍ਹ (ਭੁੱਲਰ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ ’ਚ 100 ਤੋਂ ਵੱਧ ਥਾਵਾਂ ’ਤੇ ਲਾਏ ਪੱਕੇ-ਧਰਨੇ 360 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਸੰਯੁਕਤ ਕਿਸਾਨ ਮੋਰਚੇ ਨੇ 27 ਤਰੀਕ ਨੂੰ ਭਾਰਤ-ਬੰਦ ਦਾ ਸੱਦਾ ਦਿਤਾ ਹੋਇਆ ਹੈ। 

Farmers call for Bharat Bandh on September 27Farmers call for Bharat Bandh on September 27

ਧਰਨਿਆਂ ’ਚ ਬੁਲਾਰਿਆਂ ਨੇ ਭਾਰਤ ਬੰਦ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਬਾਰੀਕੀ ਤੇ ਠੋਸ ਵੇਰਵੇ ਕਾਰਕੁੰਨਾਂ ਨਾਲ ਸਾਂਝੇ ਕੀਤੇ। ਆਮ ਲੋਕਾਂ ਨੂੰ ਸਿਰਫ਼ ਅਣਸਰਦੇ ਹਾਲਾਤ ’ਚ ਹੀ ਘਰੋਂ ਨਿਕਲਣ ਦੀ ਅਪੀਲ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਖ਼ਿਆਲ ਰਖਿਆ ਜਾਵੇਗਾ। ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬਿ੍ਰਗੇਡ, ਸ਼ਾਦੀ/ ਮੌਤ ਤੇ ਹੋਰ ਜ਼ਰੂਰੀ ਸਮਾਜਕ ਸਮਾਗਮ, ਹਸਪਤਾਲ ਤੇ ਦਵਾਈ ਦੁਕਾਨਾਂ ਨੂੰ ਬੰਦ ਤੋਂ ਛੋਟ ਰਹੇਗੀ। ਬੁਲਾਰਿਆਂ ਨੇ ਦਸਿਆ ਕਿ ਪੰਜਾਬ ਭਰ ’ਚ 500 ਦੇ ਕਰੀਬ ਥਾਵਾਂ ’ਤੇ ਸਵੇਰੇ ਛੇ ਤੋਂ ਸ਼ਾਮ 4 ਵਜੇ ਤਕ ਸੜਕੀ ਅਤੇ ਰੇਲ ਆਵਾਜਾਈ ਜਾਮ ਕੀਤੀ ਜਾਵੇਗੀ। ਜਾਮ ਵਿਚ ਫਸੇ ਲੋਕਾਂ ਦੇ ਭੋਜਨ, ਪਾਣੀ ਤੇ ਹੋਰ ਲੋੜੀਂਦੀਂਆਂ ਜ਼ਰੂਰੀ ਸਹੂਲਤਾਂ ਦਾ ਖ਼ਿਆਲ ਰਖਿਆ ਜਾਵੇਗਾ।

Farmers call for Bharat Bandh on September 27Farmers call for Bharat Bandh on September 27

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਆਮ ਲੋਕਾਂ ਨੂੰ ਹੋਣ ਵਾਲੀ ਕਿਸੇ ਸੰਭਾਵੀ ਪ੍ਰੇਸ਼ਾਨੀ ਲਈ ਅਗਾਊਂ ਖੇਦ ਪਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਬੰਦ ਕਰਨਾ ਸਾਡਾ ਕੋਈ ਸ਼ੌਕ ਨਹੀਂ, ਮਜ਼ਬੂਰੀ ਹੈ। ਕਿਸਾਨ ਸਾਲ ਭਰ ਤੋਂ ਸੰਘਰਸ਼ ਕਰ ਰਹੇ ਹਨ, ਦਸ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹਨ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਜੇਕਰ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਸਿਰਫ਼ ਸਾਡਾ ਖੇਤੀ ਖੇਤਰ ਹੀ ਤਬਾਹ ਹੋਵੇਗੀ, ਸਾਡਾ ਸਭਿਆਚਾਰ ਵੀ ਖ਼ਤਮ ਹੋ ਜਾਵੇਗਾ।

Farmers call for Bharat Bandh on September 27Farmers call for Bharat Bandh on September 27

ਅਸੀਂ ਹੁਣ ਤਕ ਅਪਣੇ ਅੰਦੋਲਨ ਨੂੰ ਇਸ ਢੰਗ ਨਾਲ ਚਲਾਇਆ ਹੈ ਕਿ ਆਮ ਲੋਕਾਂ ਨੂੰ ਘੱਟੋ ਘੱਟ ਤਕਲੀਫ਼ ਹੋਵੇ।ਸਾਰੀਆਂ ਕੁਦਰਤੀ ਦੁਸ਼ਵਾਰੀਆਂ ਅਸੀਂ ਅਪਣੇ ਪਿੰਡਿਆਂ ’ਤੇ ਝੱਲੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਆਮ ਲੋਕ ਸਾਨੂੰ ਪੂਰਨ ਸਹਿਯੋਗ ਦੇਣਗੇ ਕਿਉਂਕਿ ਇਹ ਖੇਤੀ ਕਾਨੂੰਨ ਉਨ੍ਹਾਂ ਲਈ ਵੀ ਘਾਤਕ ਹਨ। ਕਿਸਾਨੀ-ਧਰਨਿਆਂ ’ਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ-ਦਿਹਾੜਾ ਮਨਾਉਣ ਦਾ ਸੱਦਾ ਦਿੰਦਿਆਂ ਕਿਸਾਨ ਆਗੂਆਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੱਡੀਆਂ ਗਿਣਤੀਆਂ ’ਚ ਸ਼ਮੂਲੀਅਤ ਲਈ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement