ਦੇਸ਼-ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿਚ ਅਹਿਮ ਮੀਟਿੰਗ ਅੱਜ 
Published : Oct 27, 2020, 8:27 am IST
Updated : Oct 27, 2020, 8:27 am IST
SHARE ARTICLE
Farmers Meeting
Farmers Meeting

16 ਸੂਬਿਆਂ ਤੋਂ ਆਏ 24 ਵਰਕਿੰਗ-ਗਰੁਪ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਮਾਲ-ਗੱਡੀਆਂ ਭੇਜਣ ’ਤੇ ਸ਼ਰਤੀਆ ਰੋਕ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਦੀ ਅਗਵਾਈ ਵਾਲੀ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਦੇ ਪਹਿਲੇ ਦਿਨ 26 ਅਕਤੂਬਰ ਨੂੰ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਕਨਵੀਨਰ ਵੀ.ਐਮ ਸਿੰਘ ਅਤੇ 16 ਸੂਬਿਆਂ ਤੋਂ ਆਏ 24 ਵਰਕਿੰਗ-ਗਰੁਪ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਮਾਲ-ਗੱਡੀਆਂ ਭੇਜਣ ’ਤੇ ਸ਼ਰਤੀਆ ਰੋਕ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਗਈ।

Farmers ProtestFarmers Protest

ਮੀਟਿੰਗ ਦੇ ਪਹਿਲੇ ਦਿਨ ਪੰਜਾਬ ਤੋਂ ਪ੍ਰਮੁੱਖ ਕਿਸਾਨ ਆਗੂ ਅਤੇ ਵਰਕਿੰਗ-ਗਰੁਪ ਮੈਂਬਰ ਡਾ. ਦਰਸ਼ਨਪਾਲ, ਜਗਮੋਹਨ ਸਿੰਘ ਪਟਿਆਲਾ ਅਤੇ ਭੁਪਿੰਦਰ ਸਾਂਬਰ, ਡਾ. ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ ਅਤੇ ਪ੍ਰਗਟ ਸਿੰਘ ਜਾਮਾਰਾਏ ਪਹੁੰਚੇ, ਜਦੋਂ ਕਿ 30 ਜਥੇਬੰਦੀਆਂ ਦੇ ਬਾਕੀ ਨੁਮਾਇੰਦੇ ਅੱਜ ਦੂਜੇ ਦਿਨ ਮੀਟਿੰਗ ਵਿਚ ਸ਼ਮੂਲੀਅਤ ਕਰਨਗੇ।

 Electricity (Amendment) BillElectricity (Amendment) Billਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨਾਂ ਖੇਤੀ-ਕਾਨੂੰਨਾਂ ਸਮੇਤ ਬਿਜਲੀ-ਐਕਟ-2020 ਵਿਰੁਧ ਪੰਜਾਬ ਅਤੇ ਹਰਿਆਣਾ ਤੋਂ ਸ਼ੁਰੂ ਹੋਏ ਕਿਸਾਨ-ਅੰਦੋਲਨ ਨੂੰ ਦੇਸ਼-ਪਧਰੀ ਬਣਾਉਣ ਲਈ ਕਮੇਟੀ ਵਲੋਂ ਅਹਿਮ ਫ਼ੈਸਲੇ ਲਏ ਜਾਣਗੇ। ਪੰਜਾਬ ਵਿਚ ਪਹਿਲਾਂ ਹੀ ਸੰਘਰਸ਼ ਲੜ ਰਹੀਆਂ 30-31 ਕਿਸਾਨ ਜਥੇਬੰਦੀਆਂ ਵੀ ਕੌਮੀ-ਮੀਟਿੰਗ ਦਾ ਹਿੱਸਾ ਬਣਨਗੀਆਂ ਅਤੇ ਸੰਘਰਸ਼ ਨੂੰ ਵਿਸ਼ਾਲ ਕਰਨਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement