
ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਕਿਸਾਨ
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਗਏ 'ਦਿੱਲੀ ਚਲੋ' ਪ੍ਰੋਗਰਾਮ ਤਹਿਤ ਦਿੱਲੀ ਜਾ ਰਹੇ ਕਿਸਾਨਾਂ ਦੇ ਜਥੇ ਵਿਚ ਸ਼ਾਮਲ ਇਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਦਾ ਰਿਹਾ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਰਹਿਣ ਵਾਲੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋਈ, ਇਕ ਹੋਰ ਕਿਸਾਨ ਜ਼ਖਮੀ ਦੱਸਿਆ ਜਾ ਰਿਹਾ ਹੈ।
Farmer Protest
ਘਟਨਾ ਦੀ ਜਾਣਕਾਰੀ ਦਿੰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਉਹਨਾਂ ਦੱਸਿਆ ਕਿ ਜਦੋਂ ਕਿਸਾਨ ਹਰਿਆਣਾ ਦੇ ਰੋਹਤਕ ਅਤੇ ਹਾਂਸੀ ਵਿਚਕਾਰ ਪਿੰਡ ਮੁਢਾਲ ਕੋਲ ਅਪਣੇ ਟਰੈਕਟਰ ਰਾਹੀਂ ਅੱਗੇ ਵੱਧ ਰਹੇ ਸੀ ਤਾਂ ਇਕ ਟਰਾਲੇ ਨੇ ਉਹਨਾਂ ਨੂੰ ਪਿੱਛੋਂ ਟੱਕਰ ਮਾਰੀ।
Farmer Protest
ਜਿਸ ਦੇ ਚਲਦਿਆਂ ਕਿਸਾਨ ਦੀ ਮੌਤ ਹੋ ਗਈ ਜਦਕਿ ਕਿਸਾਨ ਦੇ ਪਿੰਡ ਦਾ ਇਕ ਹੋਰ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਕਿਸਾਨ ਧੰਨਾ ਸਿੰਘ (45) ਪੁੱਤਰ ਗੁਰਜੰਟ ਸਿੰਘ ਖਿਆਲੀ ਚਹਿਲਾਂ ਵਾਲੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।