ਦਿੱਲੀ ਪਹੁੰਚੇ ਦੀਪ ਸਿੱਧੂ, ਕਿਸਾਨਾਂ ਤੇ ਜੰਥੇਬੰਦੀਆਂ ਨੂੰ ਕੀਤੀ ਖ਼ਾਸ ਅਪੀਲ
Published : Nov 27, 2020, 11:22 am IST
Updated : Nov 27, 2020, 11:22 am IST
SHARE ARTICLE
Deep Sidhu
Deep Sidhu

ਹੁਣ 'ਰਾਮਲੀਲਾ ਗਰਾਊਂਡ' 'ਚ ਸਾਰੇ ਕਿਸਾਨ ਤੇ ਜੱਥੇਬੰਦੀਆਂ ਇਕੱਠੀਆਂ ਹੋਣਗੀਆਂ। ਇਸ ਤੋਂ ਬਾਅਦ ਹੀ ਅਸੀਂ ਆਪਣੇ ਅਗਲੇ ਕਦਮ ਵੱਲ ਕੂਚ ਕਰਾਂਗੇ।'

ਨਵੀਂ ਦਿੱਲੀ - ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ੇਤੀ ਕਾਨੂੰਨ ਖ਼ਿਲਾਫ਼ ਵਿੱਢੇ ਸੰਘਰਸ਼ ’ਚ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ ਹਨ। ਸ਼ੰਭੂ ਬੈਰੀਅਰ ’ਤੇ ਪੱਕਾ ਧਰਨਾ ਲਗਾ ਕੇ ਬੈਠੇ ਦੀਪ ਸਿੱਧੂ ਵਲੋਂ ਆਪਣੇ ਸਾਥੀਆਂ ਸਮੇਤ ਦਿੱਲੀ ਵੱਲ ਕੂਚ ਕੀਤਾ ਗਿਆ, ਜਿਸ ਤੋਂ ਬਾਅਦ ਉਹ ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਕ ਹੋਏ।

Deep SidhuDeep Sidhu

ਇਸ ਦੌਰਾਨ ਦੀਪ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ 'ਤੇ ਲਾਈਵ ਦੀ ਇਕ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਸ ਦੌਰਾਨ ਦੀਪ ਸਿੱਧੂ ਨੇ ਆਖਿਆ ਕਿ ਅਸੀਂ ਗੁਰੂ ਮਹਾਰਾਜ ਜੀ ਦੇ ਚਰਨਾਂ 'ਚ ਬੇਨਤੀ ਕੀਤੀ ਹੈ ਅਤੇ ਆਪਣੇ ਕਿਸਾਨ ਭਰਾਵਾਂ ਦੀ ਜਿੱਤ ਲਈ ਅਰਦਾਸ ਕੀਤੀ ਹੈ। ਇਸ ਤੋਂ ਇਲਾਵਾ ਦੀਪ ਸਿੱਧੂ ਨੇ ਕਿਹਾ ਕਿ ਹੁਣ 'ਰਾਮਲੀਲਾ ਗਰਾਊਂਡ' 'ਚ ਸਾਰੇ ਕਿਸਾਨ ਤੇ ਜੱਥੇਬੰਦੀਆਂ ਇਕੱਠੀਆਂ ਹੋਣਗੀਆਂ। ਇਸ ਤੋਂ ਬਾਅਦ ਹੀ ਅਸੀਂ ਆਪਣੇ ਅਗਲੇ ਕਦਮ ਵੱਲ ਕੂਚ ਕਰਾਂਗੇ।'

ਕਿਸਾਨਾਂ ਤੇ ਜੰਥੇਬੰਦੀਆਂ ਨੂੰ ਕੀਤੀ ਖ਼ਾਸ ਅਪੀਲ
ਦੀਪ ਸਿੱਧੂ ਨੇ ਕਿਸਾਨਾਂ ਤੇ ਜੱਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ 'ਜਗ੍ਹਾ-ਜਗ੍ਹਾ ਬੈਰੀਕੇਡ ਲਾਏ ਹੋਏ ਹਨ ਪਰ ਵਿਚੋਂ-ਵਿਚੋਂ ਦੀ ਹੋ ਕੇ ਤੁਸੀਂ ਸਾਰੇ ਦਿੱਲੀ 'ਚ ਆ ਸਕਦੇ ਹੋ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਜਿਵੇਂ ਹੀ ਕਿਸਾਨ ਭਰਾ ਦਿੱਲੀ 'ਚ ਐਂਟਰੀ ਕਰਦੇ ਹੋ ਤਾਂ ਉਹ ਇਕੱਠ 'ਚ ਨਾ ਆਉਣ ਸਗੋਂ ਥੋੜ੍ਹੇ-ਥੋੜ੍ਹੇ ਲੋਕਾਂ ਦਾ ਇਕੱਠ ਤੇ ਵੱਖਰੇ-ਵੱਖਰੇ ਰਾਹਾਂ ਤੋਂ ਹੁੰਦੇ ਹੋਏ 'ਰਾਮਲੀਲਾ ਗਰਾਊਂਡ' ਪਹੁੰਚੋ।

 

ਦਿੱਲੀ ਪੁਲਿਸ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਲਈ ਥਾਂ-ਥਾਂ 'ਤੇ ਨਾਕੇ ਲਾ ਕੇ ਖੜ੍ਹੀ ਹੈ। ਸ਼ੰਭੂ ਬਾਰਡਰ ਪਾਰ ਕਰ ਹਰਿਆਣਾ ਦੀ ਹੱਦ ’ਚ ਪਹੁੰਚੇ ਦੀਪ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਕੁਝ ਲਾਈਵ ਵੀਡੀਓਜ਼ ਸਾਂਝੀਆਂ ਕੀਤੀਆਂ ਸਨ। ਵੀਡੀਓ ’ਚ ਦੀਪ ਸਿੱਧੂ ਦਾ ਸਾਥੀ ਕਹਿੰਦਾ ਹੈ ਕਿ ਅੱਜ ਪੂਰਾ ਪੰਜਾਬ ਦਿੱਲੀ ਨੂੰ ਕੂਚ ਕਰ ਰਿਹਾ ਹੈ। ਖੱਟੜ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਜਗ੍ਹਾ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਰੁਕਣ ਵਾਲੇ ਨਹੀਂ ਤੇ ਦਿੱਲੀ ਸਰਕਾਰ ਦੀ ਇੱਟ ਨਾਲ ਇੱਟ ਖੜਕਾਵਾਂਗੇ।

ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦਾ ਸਮਰਥਨ ’ਚ ਪੋਸਟਾਂ ਕੀਤੀਆਂ ਸਾਂਝੀਆਂ
ਕੁਝ ਪੰਜਾਬੀ ਕਲਾਕਾਰ ਸੋਸ਼ਲ ਮੀਡੀਆ ’ਤੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਤੇ ਲਗਾਤਾਰ ਉਨ੍ਹਾਂ ਦੇ ਹੱਕ ’ਚ ਪੋਸਟਾਂ ਅਪਲੋਡ ਕਰ ਰਹੇ ਹਨ। ਦਿਲਜੀਤ ਦੋਸਾਂਝ, ਸਿੱਧੂ ਮੂਸੇ ਵਾਲਾ, ਅਮਰਿੰਦਰ ਗਿੱਲ ਸਮੇਤ ਕਈ ਕਲਾਕਾਰਾਂ ਨੇ ਕਿਸਾਨਾਂ ’ਤੇ ਹੋਈ ਪਾਣੀ ਦੀ ਬੁਛਾੜ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਦੇ ਭਲੇ ਦੀ ਅਰਦਾਸ ਕੀਤੀ।

ਦੱਸਣਯੋਗ ਹੈ ਕਿ ਕਿਸਾਨਾਂ ਨੂੰ ਜਗ੍ਹਾ-ਜਗ੍ਹਾ ’ਤੇ ਹਰਿਆਣਾ ਸਰਕਾਰ ਵਲੋਂ ਰੋਕਿਆ ਜਾ ਰਿਹਾ ਹੈ। ਸ਼ੰਭੂ ਬਾਰਡਰ ’ਤੇ ਕਿਸਾਨਾਂ ’ਤੇ ਪਾਣੀ ਦੀ ਵਾਛੜ ਕਰਨ ਤੋਂ ਬਾਅਦ ਕਿਸਾਨਾਂ ਨੂੰ ਹਰਿਆਣਾ ਦੇ ਅੰਦਰ ਵੀ ਵੱਖ-ਵੱਖ ਥਾਵਾਂ ’ਤੇ ਰੋਕ ਕੇ ਵਾਪਸ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement