ਕਿਸਾਨਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਲ ਕੀਤਾ ਪੈਦਲ ਮਾਰਚ
Published : Feb 28, 2019, 9:58 am IST
Updated : Feb 28, 2019, 9:58 am IST
SHARE ARTICLE
Farmers marche
Farmers marche

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਗੁਰਦਵਾਰਾ ਅੰਬ ਸਾਹਿਬ ਫ਼ੇਜ਼ 8 ਤੋਂ ਚੰਡੀਗੜ੍ਹ ਵਿਚਲੀ ਮੁੱਖ ਮੰਤਰੀ ਪੰਜਾਬ ਦੀ ਕੋਠੀ ਵਲ ਪੈਦਲ ਮਾਰਚ......

ਐਸ. ਏ. ਐਸ. ਨਗਰ : ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਗੁਰਦਵਾਰਾ ਅੰਬ ਸਾਹਿਬ ਫ਼ੇਜ਼ 8 ਤੋਂ ਚੰਡੀਗੜ੍ਹ ਵਿਚਲੀ ਮੁੱਖ ਮੰਤਰੀ ਪੰਜਾਬ ਦੀ ਕੋਠੀ ਵਲ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਕੰਮਲ ਰੂਪ ਵਿਚ ਮਾਫ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਕਰਜ਼ਾ ਕਿਸਾਨਾਂ ਵਲ ਬਣਦਾ ਹੀ ਨਹੀਂ ਹੈ ਕਿਉਂਕਿ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਸਹੀ ਮੁਲ ਨਾ ਦੇ ਕੇ ਇਹ ਕਰਜ਼ਾ ਜ਼ਬਰਦਸਤੀ ਕਿਸਾਨਾਂ 'ਤੇ ਲੱਦਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਉਪਰ ਦਿਤੇ ਕਰਜ਼ੇ ਇਕ ਬਹੁਤ ਵੱਡੀ ਸਾਜ਼ਸ਼ ਹੈ ਜੋ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੇ ਕਾਰਪੋਰੇਟ ਅਦਾਰੇ ਅਡਾਨੀ ਅਤੇ ਅੰਬਾਨੀ ਨੂੰ ਦਿਤੀਆਂ ਜਾਣਗੀਆਂ ਜਿਸ ਵਿਚ ਕਾਰਖ਼ਾਨੇ ਲਗਾ ਕੇ ਇਹ ਅਦਾਰੇ ਕਿਸਾਨਾਂ ਤੋਂ ਮਜ਼ਦੂਰੀ ਦਾ ਕੰਮ ਲੈਣਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ 1 ਜੂਨ ਤੋਂ ਰੱਖੀ ਜਾਵੇ ਕਿਉਂਕਿ ਪਿਛਲੇ ਸਾਲ 20 ਜੂਨ ਝੋਨੇ ਦੀ ਲਵਾਈ ਕਾਰਨ ਲੇਬਰ ਦੀ ਸਮੱਸਿਆ ਅਤੇ ਨਮੀ ਦੀ ਸਮੱਸਿਆ ਅਤੇ ਕਣਕ ਦੀ ਬਿਜਾਈ ਲੇਟ ਹੋਣ ਕਾਰਨ ਕਿਸਾਨਾਂ ਨੂੰ ਬਹੁਤ ਮਾਲੀ ਨੁਕਸਾਨ ਹੋਇਆ ਹੈ

ਜਿਸ ਦਾ ਪਾਣੀ ਬਚਾਉਣ ਵਿਚ ਕੋਈ ਬਹੁਤਾ ਫ਼ਰਕ ਨਹੀਂ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮਾਫ਼ੀ ਸਕੀਮ ਤੇ ਅਫ਼ਸਰਸ਼ਾਹੀ ਭਾਰੂ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕੀਤੇ ਜਾਣ। ਇਸ ਮੌਕੇ ਕਿਸਾਨ ਆਗੂ ਜਗਦੇਵ ਸਿੰਘ ਕਾਲਿਆਵਾਲੀ, ਕੁਲਦੀਪ ਸਿੰਘ ਚੱਕਭਾਈਕੇ, ਬੂਟਾ ਸਿੰਘ ਚਿਮਨੀਵਾਲਾ ਨੇ ਵੀ ਸੰਬੋਧਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement