5 ਏਕੜ ਵਾਲੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੇਣ ਦੀ ਸਕੀਮ
Published : Feb 28, 2019, 8:11 am IST
Updated : Feb 28, 2019, 8:11 am IST
SHARE ARTICLE
Farmer
Farmer

ਪੰਜਾਬ 'ਚ ਲਾਗੂ ਦੋ ਹਜ਼ਾਰ ਦੀ ਪਹਿਲੀ ਕਿਸ਼ਤ 2.20 ਲੱਖ ਕਿਸਾਨਾਂ ਦੇ ਖਾਤਿਆਂ 'ਚ ਪੁੱਜੀ

ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵਲੋਂ 5 ਏਕੜ ਤਕ ਦੇ ਮਾਲਕ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੇਣ ਦੀ ਸਕੀਮ ਪੰਜਾਬ ਵਿਚ ਵੀ ਲਾਗੂ ਹੋ ਗਈ ਹੈ। ਬੇਸ਼ਕ ਅਜੇ ਤਕ ਲਗਭਗ 2.20 ਲੱਖ ਕਿਸਾਨਾਂ ਦੇ ਖਾਤਿਆਂ 'ਚ ਹੀ ਦੋ-ਦੋ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਪੁੱਜੀ ਹੈ। ਪੰਜਾਬ ਸਰਕਾਰ ਦੇ ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਨੇ ਦਸਿਆ ਕਿ ਪੰਜਾਬ ਦੇ ਲਗਭਗ 12 ਲੱਖ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇਗਾ। ਲਗਭਗ ਕਿਸਾਨਾਂ ਦੇ ਸਾਰੇ ਫ਼ਾਰਮ ਭਰੇ ਜਾ ਚੁਕੇ ਹਨ ਅਤੇ ਉਨ੍ਹਾਂ ਦੀਆਂ ਸੂਚੀਆਂ ਬਣਾਉਣ ਦਾ ਕੰਮ ਜਾਰੀ ਹੈ।

ਜਿਵੇਂ ਜਿਵੇਂ ਸੂਚੀਆਂ ਤਿਆਰ ਹੁੰਦੀਆਂ ਹਨ ਉਹ ਕੇਂਦਰ ਸਰਕਾਰ ਨੂੰ ਭੇਜੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਸਬੰਧਤ ਕਿਸਾਨਾਂ ਦੀਆਂ ਸੂਚੀਆਂ ਪ੍ਰਵਾਨ ਹੋਣ ਉਪਰੰਤ, ਕੰਪਿਊਟਰ 'ਚ ਪਾ ਦਿਤੀਆਂ ਜਾਂਦੀਆਂ ਹਨ। ਉਨ੍ਹਾਂ ਦਸਿਆ ਕਿ ਇਕ ਮਹੀਨੇ ਦੇ ਅੰਦਰ-ਅੰਦਰ ਸਾਰੇ ਕਿਸਾਨਾਂ ਦੀਆਂ ਸੂਚੀਆਂ ਦਾ ਕੰਮ ਮੁਕੰਮਲ ਹੋ ਜਾਣ ਦੀ ਸੰਭਾਵਨਾ ਹੈ। ਜਿਉਂ ਹੀ ਸੂਚੀਆਂ ਦੀ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਉਹ ਕੰਪਿਊਟਰ ਵਿਚ ਪਾ ਦਿਤੀਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਦੋ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਉਪਲਬੱਧ ਹੋ ਸਕੇਗੀ।

ਪੰਜਾਬ ਦੇ ਕਿਸਾਨਾਂ ਦੀ ਜੇਕਰ ਸੰਖਿਆ 12 ਲੱਖ ਤਕ ਰਹਿੰਦੀ ਹੈ ਤਾਂ ਪੰਜਾਬ ਦੇ 5 ਏਕੜ ਤਕ ਦੇ ਮਾਲਕ ਕਿਸਾਨਾਂ ਨੂੰ ਹਰ ਸਾਲ ਲਗਭਗ 720 ਕਰੋੜ ਰੁਪਏ ਮਿਲਿਆ ਕਰਨਗੇ। ਇਥੇ ਇਹ ਦਸਣਾਯੋਗ ਹੋਵੇਗਾ ਕਿ ਹਰਿਆਣਾ ਸਰਕਾਰ ਨੇ ਪਿਛਲੇ ਦਿਨ ਪਾਸ ਕੀਤੇ ਅਪਣੇ ਬਜਟ ਵਿਚ 5 ਏਕੜ ਤਕ ਵਾਲੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਹਰਿਆਣਾ ਸਰਕਾਰ ਵਲੋਂ ਵਖਰੇ ਦੇਣ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਹਰਿਆਣਾ ਰਾਜ ਦੇ ਕਿਸਾਨਾਂ ਨੂੰ 12 ਹਜ਼ਾਰ ਰੁਪਏ ਸਾਲਾਨਾ ਮਿਲਿਆ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM
Advertisement